ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਹਰ ਸਾਲ ਦੀ ਤਰ੍ਹਾਂ ਇਸ ਸਾਲ 12 ਅਪ੍ਰੈਲ ਨੂੰ ਦਿਨ ਸ਼ਨੀਵਾਰ ਨੂੰ ਦੁਪਹਿਰ ਦੇ ਤਿੰਨ ਵਜੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦੇ ਆਦਮ ਕੱਦ ਬੁੱਤ ਤੋਂ ਸ਼ੋਭਾ ਯਾਤਰਾ ਅਰੰਭ ਹੋਵੇਗਾ ਇਸ ਸ਼ਬਦ ਡੋਗਰ ਰਾਮ ਡਾ ਅੰਬੇਡਕਰ ਸੈਨਾ ਮੂਲ ਨਿਵਾਸੀ ਦੇ ਜ਼ਿਲ੍ਹਾ ਪ੍ਰਧਾਨ ਨੇ ਅੱਜ ਬਾਬਾ ਸਾਹਿਬ ਦੇ ਬੁੱਤ ਤੇ ਕਹੇ। ਉਹਨਾਂ ਸਾਰੇ ਪਿੰਡਾਂ ਅਤੇ ਸ਼ਹਿਰ ਵਾਲਿਆਂ ਨੂੰ ਇਸ ਖੁਸ਼ੀ ਦੇ ਮੌਕੇ ਇੱਕਠੇ ਹੋਕੇ ਬਾਬਾ ਸਾਹਿਬ ਡਾ ਅੰਬੇਡਕਰ ਜੀ ਦਾ ਜਨਮ ਦਿਨ ਮਨਾਈਏ। ਉਨ੍ਹਾਂ ਇਹ ਵੀ ਦੱਸਿਆ ਕਿ 14 ਅਪ੍ਰੈਲ 2025 ਦਿਨ ਸੋਮਵਾਰ ਨੂੰ ਬਹੁਤ ਹੀ ਸ਼ਰਧਾ ਦੇ ਨਾਲ ਸਮਾਗਮ ਕਰਕੇ ਜਨਮ ਦਿਨ ਨੂੰ ਖ਼ੁਸ਼ੀਆਂ ਨਾਲ ਮਨਾਈਏ। ਇਸ ਮੌਕੇ ਘਈ ਸਾਹਿਬ,ਪਾਲੋ ਰਾਣੀ ਐਮ ਸੀ, ਜੈ ਪਾਲ, ਨਿਰਮਲ ਟੇਲਰ ਅਤੇ ਹੋਰ ਬਹੁਤ ਸਾਰੇ ਬਾਬਾ ਸਾਹਿਬ ਨੂੰ ਮੰਨਣ ਵਾਲੇ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj