ਬਾਬਾ ਸਾਹਿਬ ਜੀ ਨੇ ਦੇਸ ਨੂੰ ਇੱਕ ਮਜ਼ਬੂਤ ਸੰਵਿਧਾਨ ਦੇ ਕੇ ਰਾਜਨੀਤਿਕ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਰਾਹ ਦਿਖਾਇਆ : ਅਵਤਾਰ ਭੀਖੋਵਾਲ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਭਾਰਤੀ ਜਨਤਾ ਪਾਰਟੀ ਤੇ ਸੀਨੀਅਰ ਆਗੂ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਪਾਰਲੀਮੈਂਟ ਵਿੱਚ ਦਿੱਤੇ ਗਏ ਭਾਸ਼ਣ ਦੌਰਾਨ ਯੁਗਪੁਰਸ਼ ਸੰਵਿਧਾਨ ਨਿਰਮਾਤਾ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ,ਐਸਸੀ,ਬੀਸੀ,ਓਬੀਸੀ ਅਤੇ ਔਰਤਾਂ ਦੇ ਮਸੀਹਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਬਾਰੇ ਕੀਤੀ ਟਿੱਪਣੀ ਬਿਲਕੁਲ ਗਲਤ ਅਤੇ ਅਪਮਾਨਜਨਕ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਨਜ਼ਦੀਕੀ ਪਿੰਡ ਭੀਖੋਵਾਲ ਦੇ ਗੁਰਦੁਆਰਾ ਗੁਰੂ ਨਾਨਕ ਚਰਨਸਰ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਕੁਝ ਚੋਣਵੇਂ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ।  ਉਹਨਾਂ ਕਿਹਾ ਕਿ ਇਹ ਟਿੱਪਣੀ  ਬਾਬਾ ਸਾਹਿਬ ਜੀ ਦੀ ਮਹਾਨਤਾਵਾਂ ਨੂੰ ਘਟਾਉਣ ਦੀ ਨਾਕਾਮ ਕੋਸ਼ਿਸ਼ ਹੈ ਬਲਕਿ ਲੋਕਤੰਤਰ ਸੰਵਿਧਾਨ ਅਤੇ ਬਾਬਾ ਸਾਹਿਬ ਨੂੰ ਮੰਨਣ ਵਾਲੇ ਹਰ ਨਾਗਰਿਕ ਦਾ ਅਪਮਾਨ ਹੈ ਉਹਨਾਂ ਕਿਹਾ ਕਿ ਬਾਬਾ ਸਾਹਿਬ ਡਾ ਭੀਮ ਰਾਓ ਅੰਬੇਦਕਰ ਜੀ ਨੇ ਦੇਸ਼ ਨੂੰ ਇੱਕ ਮਜ਼ਬੂਤ ਸੰਵਿਧਾਨ ਦੇ ਕੇ ਰਾਜਨੀਤਿਕ ਆਰਥਿਕ ਅਤੇ ਸਮਾਜਿਕ ਚੁਣੌਤੀਆਂ ਦਾ ਸਾਹਮਣਾ ਕਰਨ ਦਾ ਰਾਹ ਦਿਖਾਇਆ ਹੈ । ਉਹਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਨੇ ਗਰੀਬਾਂ ਪਛੜੇ ਵਰਗਾਂ ਔਰਤਾਂ ਅਤੇ ਘੱਟ ਗਿਣਤੀ ਸਮੂਹਾਂ ਵਾਸਤੇ ਸਨਮਾਨ ਸਮਾਨਤਾ ਅਤੇ ਤਰੱਕੀ ਦੇ ਰਾਹ ਖੋਲੇ ਹਨ ! ਉਹਨਾਂ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦਾ ਜੀਵਨ ਸੰਘਰਸ਼ ਨਾਲ ਭਰਿਆ ਹੋਇਆ ਸੀ !  ਉਹਨਾਂ ਕਿਹਾ ਕਿ ਬਾਬਾ ਸਾਹਿਬ ਜੀ ਦੀ ਮਕਬੂਲੀਅਤ ਪੂਰੀ ਦੁਨੀਆ ਵਿੱਚ ਹੈ ! ਉਹਨਾਂ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੁਰੰਤ ਪੂਰੇ ਦੇਸ਼ ਵਾਸੀਆਂ ਤੋਂ ਮੁਆਫੀ ਮੰਗਣ ਕਿਉਂਕਿ ਅਮਿਤ ਸ਼ਾਹ ਵਲੋਂ ਦਿੱਤਾ ਗਿਆ ਬਿਆਨ ਲੋਕਤੰਤਰ ਦੇ ਮੂਲ ਸੰਕਲਪਾਂ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਇਹ ਗ੍ਰਹਿ ਮੰਤਰੀ ਨੂੰ ਅਜਿਹੀਆਂ ਹਰਕਤਾਂ ਦੀ ਬਜਾਏ ਅਡਾਨੀ ਦੇ ਭ੍ਰਿਸਟਾਚਾਰ ਮਾੜੇ ਆਰਥਿਕ ਪ੍ਰਬੰਧ ਮਣੀਪੁਰ ਦੀ ਬਦਹਾਲ ਸਥਿਤੀ ਵੱਲ ਧਿਆਨ ਦੇ ਕੇ ਆਮ ਲੋਕਾਂ ਨੂੰ ਇਨਸਾਫ ਪ੍ਰਦਾਨ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੀ ਸਿਫ਼ਤ ਕਰਾਂ ਤੇਰੀ….
Next articleਅਮਿਤ ਸ਼ਾਹ ਸ਼ਾਹ ਨੇ ਬਾਬਾ ਸਾਹਿਬ ਖਿਲਾਫ ਅਪਮਾਨਜਨਕ ਟਿੱਪਣੀ ਕਰਕੇ ਕਰੋੜਾਂ ਲੋਕਾ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ : ਵਿਸ਼ਵਨਾਥ ਬੰਟੀ