14 ਤੋਂ 17 ਦਸੰਬਰ ਤੱਕ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਤੇ ਵਿਸ਼ੇਸ਼
(ਸਮਾਜ ਵੀਕਲੀ) ਸ਼ਹੀਦ ਅਰਬੀ ਭਾਸ਼ਾ ਦਾ ਸ਼ਬਦ ਹੈ ਜਿਸ ਦਾ ਅਰਥ ਹੈ ਸ਼ਹਾਦਤ ਦੇਣ ਵਾਲਾ, ਗਵਾਹ। ਸ਼ਹੀਦ ਸੂਰਮੇ, ਅਣਖੀ ਯੋਧੇ ਕਿਸੇ ਕੌਮ ਦਾ ਸਰਮਾਇਆ ਹੁੰਦੇ ਹਨ, ਤਾਂ ਹੀ ਜ਼ਿੰਦਾ ਕੌਮਾਂ ਸ਼ਹੀਦਾਂ ਦੀ ਯਾਦ ਨੂੰ ਆਪਣੇ ਹਿਰਦੇ ਵਿੱਚ ਵਸਾਈ ਰੱਖਦੀਆਂ ਹਨ। ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦੇ ਸਨ। ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ ਜੀ ਦੋਵੇਂ ਵੱਡੇ ਸਾਹਿਬਜ਼ਾਦੇ ਅਤੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਦੋਵੇਂ ਛੋਟੇ ਸਾਹਿਬਜ਼ਾਦੇ ਸਨ। ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਅਨੁਸਾਰ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3, ਸੰਮਤ 1753, ਸੰਨ 1696 ਈ: ਤੇ ਬਾਬਾ ਫਤਿਹ ਸਿੰਘ ਜੀ ਦਾ ਜਨਮ ਫੱਗਣ ਸੁਦੀ 7 ਸੰਮਤ 1755, ਸੰਨ 1698 ਈ: ਨੂੰ ਮਾਤਾ ਜੀਤੋ ਜੀ ਦੇ ਉਦਰ ਤੋਂ ਹੋਇਆ। ਪਿਆਰਾ ਸਿੰਘ ਪਦਮ ਅਨੁਸਾਰ ਬਾਬਾ ਜ਼ੋਰਾਵਰ ਸਿੰਘ ਦਾ ਜਨਮ ਮੱਘਰ ਸੁਦੀ 3 ਸੰਮਤ 1753 ਬਿਕਰਮੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਅਨੰਦਪੁਰ ਵਿੱਚ ਹੋਇਆ ਤੇ ਸ਼ਹੀਦੀ 3 ਪੋਹ ਸੰਮਤ 1762 ਬਿਕਰਮੀ ਨੂੰ ਸਰਹਿੰਦ ਵਿਖੇ ਹੋਈ। ਬਾਬਾ ਫਤਿਹ ਸਿੰਘ ਜੀ ਦਾ ਜਨਮ ਫੱਗਣ ਸੁਦੀ ਇਕਾਦਸ਼ੀ 1755 ਬਿਕਰਮੀ ਨੂੰ ਮਾਤਾ ਜੀਤੋ ਜੀ ਦੀ ਕੁੱਖੋਂ ਹੋਇਆ ਅਤੇ ਸ਼ਹੀਦੀ ਸਰਹਿੰਦ ਵਿਖੇ ਹੋਈ। ਕਿਉਂਕਿ ਦੋ-ਦੋ ਸਾਹਿਬਜ਼ਾਦੇ ਇਕੱਠੇ ਸ਼ਹੀਦ ਹੋਏ, ਇਸ ਕਰਕੇ ਇਹਨਾਂ ਨੂੰ ‘ਵੱਡੇ ਸਾਹਿਬਜ਼ਾਦੇ’ ਤੇ ‘ਛੋਟੇ ਸਾਹਿਬਜ਼ਾਦੇ’ ਕਹਿ ਕੇ ਵੀ ਯਾਦ ਕੀਤਾ ਜਾਂਦਾ ਹੈ। ਬਾਬਾ ਜ਼ੋਰਾਵਰ ਸਿੰਘ ਜੀ ਦੀ ਸ਼ਹੀਦੀ ਸਮੇਂ ਉਮਰ ਲਗਭਗ 9 ਸਾਲ ਅਤੇ ਬਾਬਾ ਫਤਿਹ ਸਿੰਘ ਜੀ ਦੀ ਉਮਰ ਲਗਭਗ 7 ਸਾਲ ਦੀ ਸੀ। ਲਾਸਾਨੀ ਕੁਰਬਾਨੀ ਦੇ ਕਾਰਨ ‘ਬਾਬਾ’ ਪਦ ਨਾਲ ਵੀ ਸਨਮਾਨਿਆ ਜਾਂਦਾ ਹੈ ਅਤੇ ਹਰ ਸਿੱਖ ਰੋਜ਼ਾਨਾ ਅਰਦਾਸ ਕਰਨ ਸਮੇਂ ਇਹਨਾਂ ਦਾ ਨਾਮ ਸ਼ਰਧਾ, ਸਤਿਕਾਰ ਨਾਲ ਲੈਂਦਾ ਹੈ।
ਸਾਕਾ ਸਰਹਿੰਦ ਅਤੇ ਇਸ ਨਾਲ ਸੰਬੰਧਿਤ ਘਟਨਾਵਾਂ ਦਾ ਸਿਲਸਿਲਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਅਨੰਦਪੁਰ ਸਾਹਿਬ ਦਾ ਕਿਲ੍ਹਾ ਖ਼ਾਲੀ ਕਰਨ ਨਾਲ ਸ਼ੁਰੂ ਹੁੰਦਾ ਹੈ। ਗੁਰੂ ਸਾਹਿਬ ਨੇ 19-20 ਦਸੰਬਰ, 5-6 ਪੋਹ 1704 ਈ: ਦੀ ਰਾਤ ਨੂੰ ਆਪਣੇ ਪਰਿਵਾਰ ਅਤੇ ਲਗਭਗ 1200 ਦੇ ਕਰੀਬ ਸਿੱਖਾਂ ਸਮੇਤ ਅਨੰਦਪੁਰ ਸਾਹਿਬ ਦਾ ਕਿਲ੍ਹਾ ਛੱਡ ਕੇ ਜਦ ਕੀਰਤਪੁਰ ਸਾਹਿਬ ਤੋਂ ਹੋ ਕੇ ਸਰਸਾ ਨਦੀ ਕੋਲ ਪਹੁੰਚੇ ਤਾਂ ਮੁਗ਼ਲ ਸੈਨਾ ਨੇ ਪਿਛਿਓਂ ਆ ਕੇ ਇੱਕ ਦਮ ਹਮਲਾ ਕਰ ਦਿੱਤਾ। ਘਮਸਾਨ ਦਾ ਯੁੱਧ ਹੋਇਆ। ਸਿੰਘਾਂ ਨੇ ਬੜੀ ਬਹਾਦਰੀ ਨਾਲ ਮੁਗ਼ਲ ਸੈਨਾ ਦਾ ਟਾਕਰਾ ਕੀਤਾ। ਗੁਰੂ ਜੀ ਨੇ ਸਰਸਾ ਨਦੀ ਪਾਰ ਕੀਤੀ। ਅੰਮ੍ਰਿਤ ਵੇਲੇ ਭਾਵ 20 ਦਸੰਬਰ 1704 ਈ: (ਸ੍ਰ: ਕੁਲਬੀਰ ਸਿੰਘ ਸਿੱਧੂ ਸਾਬਕਾ ਆਈ.ਏ.ਐਸ ਨੇ ਆਪਣੀ ਪੁਸਤਕ ‘‘ਮਾਨਵਤਾ ਦਾ ਪ੍ਰਣਾਮ ਸਰਬੰਸਦਾਨੀ ਦੇ ਨਾਮ’’ ਵਿੱਚ ਸੰਨ 1705 ਦਿੱਤਾ ਹੈ।) ਨੂੰ ਸਵੇਰੇ ਪਰਿਵਾਰ ਵਿਛੋੜਾ ਹੋ ਗਿਆ। ਗੁਰੂ ਜੀ, ਵੱਡੇ ਸਾਹਿਬਜ਼ਾਦੇ ਤੇ ਕਈ ਸਿੰਘ ਚਮਕੌਰ ਵੱਲ ਚਲੇ ਗਏ। ਇਸ ਮੌਕੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫਤਿਹ ਸਿੰਘ ਜੀ ਵਹੀਰ ਨਾਲੋਂ ਅਲੱਗ ਹੋ ਜਾਂਦੇ ਹਨ। ਗੰਗੂ ਬ੍ਰਾਹਮਣ ਉਹਨਾਂ ਨੂੰ ਆਪਣੇ ਪਿੰਡ ਸਹੇੜੀ ਨੇੜੇ ਮੋਰਿੰਡਾ ਆਪਣੇ ਘਰ ਲੈ ਗਿਆ ਤੇ ਆਰਾਮ ਕਰਨ ਲਈ ਇੱਕ ਕਮਰਾ ਦਿੱਤਾ। ਗੰਗੂ ਬ੍ਰਾਹਮਣ ਆਖਰ ਇੱਕ ਨੌਕਰ ਸੀ, ਉਹ ਗੁਰੂ ਘਰ ਦਾ ਸਿੱਖ ਨਹੀਂ ਸੀ। ਇੱਥੇ ਉਸ ਨੇ ਸਭ ਤੋਂ ਵੱਡਾ ਗੁਨਾਹ ਇਹ ਕੀਤਾ ਕਿ ਪਹਿਲਾਂ ਤਾਂ ਮਾਤਾ ਗੁਜਰੀ ਜੀ ਕੋਲ ਜੋ ਕੁਝ ਨਕਦੀ ਅਤੇ ਸੋਨਾ ਸੀ, ਉਹ ਰਾਤ ਨੂੰ ਚੋਰ ਬਣ ਕੇ ਚੋਰੀ ਕਰ ਲਿਆ ਤੇ ਸਵੇਰੇ ਚੋਰੀ ਹੋਣ ਦਾ ਡਰਾਮਾ ਰਚਿਆ। ਮਾਤਾ ਜੀ ਤਾਂ ਗੰਗੁੂ ਦੇ ਮਨ ਦੀ ਮਰਜ਼ੀ ਨੂੰ ਪਹਿਲਾਂ ਹੀ ਸਮਝ ਗਏ ਸਨ ਪਰ ਇਹ ਘੋਰ ਵਿਸ਼ਵਾਸਘਾਤ ਹੈ। ਗੰਗੂ ਵੱਲੋਂ ਮੁਖਬਰੀ ਕਰਨ ’ਤੇ ਮੋਰਿੰਡੇ ਦਾ ਕੋਤਵਾਲ (ਥਾਣੇਦਾਰ) 9 ਪੋਹ 23 ਦਸੰਬਰ ਨੂੰ ਮਾਤਾ ਗੁਜਰੀ ਅਤੇ ਦੋਵੇ ਸਾਹਿਬਜ਼ਾਦਿਆਂ ਨੂੰ ਗ੍ਰਿਫ਼ਤਾਰ ਕਰਕੇ ਸਰਹਿੰਦ ਲੈ ਗਿਆ ਅਤੇ ਸਰਹਿੰਦ ਦੇ ਸੂਬੇਦਾਰ ਵਜ਼ੀਰ ਖਾਂ ਦੇ ਹਵਾਲੇ ਕਰ ਦਿੱਤਾ। ਮਾਤਾ ਜੀ ਤੇ ਛੋਟੇ ਸਾਹਿਬਜ਼ਾਦਿਆਂ ਨੂੰ ਅਗਲੀ ਕਾਰਵਾਈ ਤੱਕ ਕਿਲ੍ਹੇ ਦੇ ਠੰਡੇ ਬੁਰਜ ਵਿੱਚ ਕੈਦ ਕੀਤਾ ਗਿਆ। ਗੁਰੂ ਘਰ ਦਾ ਸੱਚਾ ਸ਼ਰਧਾਲੂ ਬਾਬਾ ਮੋਤੀ ਰਾਮ ਮਹਿਰਾ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਰਾਤ ਨੂੰ ਠੰਡੇ ਬੁਰਜ ਵਿੱਚ ਦਾਖ਼ਲ ਹੋ ਕੇ ਮਾਤਾ ਜੀ ਅਤੇ ਸਾਹਿਬਜ਼ਾਦਿਆਂ ਨੂੰ ਦੁੱਧ ਛਕਾਇਆ।

ਅਗਲੇ ਦਿਨ 10 ਪੋਹ (24 ਦਸੰਬਰ) ਨੂੰ ਛੋਟੇ ਸਾਹਿਬਜ਼ਾਦਿਆਂ ਨੂੰ ਵਜ਼ੀਰ ਖਾਂ ਦੇ ਹੁਕਮ ਨਾਲ ਉਸ ਦੀ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਸੂਬੇਦਾਰ ਨੇ ਬੱਚਿਆਂ ਨੂੰ ਇਸਲਾਮ ਕਬੂਲ ਕਰਨ ਲਈ ਕਿਹਾ ਅਤੇ ਕਈ ਤਰ੍ਹਾਂ ਦੇ ਲਾਲਚ ਦਿੱਤੇ ਪਰ ਸਾਹਿਬਜ਼ਾਦਿਆਂ ਨੇ ਸਭ ਕੁਝ ਠੁਕਰਾ ਦਿੱਤਾ। 11 ਪੋਹ (25 ਦਸੰਬਰ) ਨੂੰ ਸਾਹਿਬਜ਼ਾਦਿਆਂ ਨੂੰ ਦੁਬਾਰਾ ਫਿਰ ਕਚਹਿਰੀ ਵਿੱਚ ਪੇਸ਼ ਕੀਤਾ ਗਿਆ।
ਕੁਝ ਇਤਿਹਾਸਕਾਰਾਂ ਨੇ ਇੱਕ ਹੋਰ ਘਟਨਾ ਲਿਖੀ ਹੈ:- ਨਵਾਬ ਦੇ ਅਹਿਲਕਾਰਾਂ ਨੇ ਇੱਕ ਗੋਂਦ (ਵਿਉਂਤ, ਤਜ਼ਵੀਜ਼) ਅਨੁਸਾਰ ਕਚਹਿਰੀ ਦਾ ਵੱਡਾ ਦਰਵਾਜ਼ਾ ਬੰਦ ਕਰ ਦਿੱਤਾ ਤੇ ਸਾਹਿਬਜ਼ਾਦਿਆਂ ਦੇ ਲੰਘਣ ਵਾਸਤੇ ਛੋਟੀ ਜਿਹੀ ਬਾਰੀ ਖੁੱਲ੍ਹੀ ਰੱਖੀ। ਵਿਉਂਤ ਇਹ ਸੀ ਕਿ ਅੰਦਰ ਦਾਖ਼ਲ ਹੋਣ ਲੱਗੇ ਸਾਹਿਬਜ਼ਾਦੇ ਸਿਰ ਝੁਕਾ ਕੇ ਲੰਘਣਗੇ ਤਾਂ ਸਾਰੇ ਦਰਬਾਰੀ ਰੌਲਾ ਪਾ ਦੇਣਗੇ, ਕਿ ਸਾਹਿਬਜ਼ਾਦੇ ਨਵਾਬ ਨੂੰ ਸਲਾਮ ਕਰ ਰਹੇ ਹਨ।
ਦੋ ਸਿਪਾਹੀ, ਸਾਹਿਬਜ਼ਾਦਿਆਂ ਨੂੰ ਲੈਣ ਵਾਸਤੇ ਗਏ। ਪੋਤਰਿਆਂ ਨੂੰ ਵਿਦਾ ਕਰਦਿਆਂ ਮਾਤਾ ਗੁਜਰੀ ਜੀ ਨੇ ਏਨਾ ਕਿਹਾ, ‘‘ਮੇਰੇ ਲਾਲ ! ਏਨੀ ਗੱਲ ਯਾਦ ਰੱਖਣੀ ਕਿ ਤੁਸੀਂ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਤੇ ਗੁਰੂ ਤੇਗ਼ ਬਹਾਦਰ ਜੀ ਦੇ ਪੋਤਰੇ ਹੋ। ਮਰਦਾਂ ਵਾਂਗ ਅਡੋਲ ਰਹਿਣਾ। ਜ਼ਾਲਮ ਸਾਹਮਣੇ ਝੁਕਣਾ ਨਹੀਂ, ਗੱਜ ਕੇ ਫਤਹਿ ਬੁਲਾਉਣੀ।’’ ਸਾਰੇ ਰਾਹ ਸਿਪਾਹੀ ਧਮਕੀਆਂ ਦਿੰਦੇ ਗਏ ਕਿ ਨਵਾਬ ਸਾਹਿਬ ਨੂੰ ਝੁਕ ਕੇ ਸਲਾਮ ਕਰਨਾ, ਨਹੀਂ ਤਾਂ ਅਣਿਆਈ ਮੌਤ ਮਾਰੇ ਜਾਉਗੇ। ਇਸ ਸਿੱਖਿਆ ਦਾ ਅਸਰ ਸਾਹਿਬਜ਼ਾਦਿਆਂ ਦੇ ਮਨ ਤੇ ਉਲਟਾ ਹੀ ਹੋਇਆ। ਅੱਗੇ ਜਾਂਦਿਆਂ ਨੂੰ ਸਿਰਫ ਛੋਟੀ ਬਾਰੀ ਖੁੱਲ੍ਹੀ ਵੇਖ ਕੇ ਸਾਹਿਬਜ਼ਾਦੇ ਵੈਰੀ ਦੀ ਚਾਲ ਨੂੰ ਕੁਝ-ਕੁਝ ਸਮਝ ਗਏ। ਉਹਨਾਂ ਨੂੰ ਮਾਤਾ ਗੁਜਰੀ ਦੀ ਸੁਣਾਈ ਹੋਈ ਸਾਖੀ ਯਾਦ ਆ ਗਈ। ਵੱਡੇ ਭਰਾ (ਬਾਬਾ ਜ਼ੋਰਾਵਰ ਸਿੰਘ) ਨੇ ਛੋਟੇ (ਬਾਬਾ ਫਤਿਹ ਸਿੰਘ) ਦੇ ਕੰਨ ਵਿੱਚ ਕੁਝ ਸਮਝਾਇਆ। ਸਿਪਾਹੀ ਨੇ ਕੜਕ ਕੇ ਕਿਹਾ, ‘‘ਐਧਰ ਵੇਖੋ ! ਜਿਸ ਤਰ੍ਹਾਂ ਅਗਲਾ ਸਿਪਾਹੀ ਸਲਾਮ ਕਰਦਾ ਹੋਇਆ ਕਚਹਿਰੀ ਵਿੱਚ ਦਾਖ਼ਲ ਹੁੰਦਾ ਹੈ, ਉਸੇ ਤਰ੍ਹਾਂ ਸਲਾਮ ਕਰਨਾ ਹੋਵੇਗਾ।’’ ਇਸ ਢੰਗ ਨਾਲ ਸਾਹਿਬਜ਼ਾਦਿਆਂ ਨੂੰ ਪ੍ਰੇਰਨਾ ਦੇਣ ਵਾਸਤੇ ਇੱਕ ਸਿਪਾਹੀ ਉਹਨਾਂ ਦੇ ਅੱਗੇ-ਅੱਗੇ ਬਾਰੀ ਵਿੱਚ ਦੀ ਸਿਰ ਝੁਕਾ ਕੇ ਸਲਾਮ ਕਰਦਾ ਹੋਇਆ ਲੰਘਿਆ। ਉਹਨਾਂ ਦਾ ਖ਼ਿਆਲ ਸੀ ਕਿ ਵੇਖੋ ਵੇਖੀ ਸਾਹਿਬਜ਼ਾਦੇ ਵੀ ਉਸੇ ਤਰ੍ਹਾਂ ਕਰਨਗੇ।
ਸਾਹਿਬਜ਼ਾਦਾ ਜ਼ੋਰਾਵਰ ਸਿੰਘ ਛੋਟੇ ਭਰਾ ਦੇ ਅੱਗੇ ਚੱਲ ਪਿਆ। ਉਸ ਨੇ ਪਹਿਲਾਂ ਬਾਰੀ ਵਿੱਚੋਂ ਪੈਰ ਲੰਘਾਏ ਤੇ ਫਿਰ ਸਿਰ ਲੰਘਾਇਆ। ਵੱਡੇ ਭਰਾ ਵੱਲ ਵੇਖ ਕੇ ਛੋਟੇ ਨੇ ਵੀ ਉਸੇ ਤਰ੍ਹਾਂ ਕੀਤਾ। ਨਵਾਬ ਦੇ ਸਾਹਮਣੇ ਨਿਧੜਕ ਖੜ੍ਹੇ ਹੋ ਕੇ ਦੋਹਾਂ ਸਾਹਿਬਜ਼ਾਦਿਆਂ ਨੇ ਗੱਜ ਕੇ ਫਤਿਹ ਬੁਲਾਈ। ਸੁਣ ਕੇ ਸਾਰੇ ਦਰਬਾਰੀ ਦੰਗ ਰਹਿ ਗਏ। ਗੁੱਸੇ ਨਾਲ ਬਹੁਤਿਆਂ ਦੇ ਮੱਥੇ ਉੱਤੇ ਵੱਟ ਪੈ ਗਏ। ‘‘ਤੁਹਾਨੂੰ ਸਮਝ ਨਹੀਂ ਕਿ ਮੁਲਜ਼ਮ ਨੂੰ ਕਿਵੇਂ ਪੇਸ਼ ਕੀਤਾ ਜਾਂਦਾ ਹੈ। ਵਜ਼ੀਰ ਖਾਂ ਨੇ ਮੱਥੇ ’ਤੇ ਤਿਉੜੀਆਂ ਪਾ ਕੇ ਲਿਆਉਣ ਵਾਲੇ ਸਿਪਾਹੀਆਂ ਨੂੰ ਕਿਹਾ। ਜਨਾਬ ! ਅਸੀਂ ਤਾਂ ਸਾਰੇ ਰਸਤੇ ਇਹਨਾਂ ਨੂੰ ਸਮਝਾਉਂਦੇ ਆਏ ਹਾਂ, ਪਰ ਇਹ….। ਸਿਪਾਹੀਆਂ ਨੇ ਆਪਣਾ ਪੱਖ ਪੇਸ਼ ਕੀਤਾ।
ਵਜ਼ੀਰ ਖਾਂ ਦਾ ਪੇਸ਼ਕਾਰ (ਮੁਨਸ਼ੀ) ਇੱਕ ਹਿੰਦੂ, ਸੁੱਚਾ ਨੰਦ ਸੀ। ਉਸ ਨੇ ਸਾਹਿਬਜ਼ਾਦਿਆਂ ਨੂੰ ਪਲੋਸਦਿਆਂ ਬੜੀ ਮਿੱਠੀ ਸੁਰ ਵਿੱਚ ਕਿਹਾ, ‘‘ਬਾਲਕੋ ! ਮੈਂ ਹਿੰਦੂ ਹਾਂ। ਤੁਹਾਡੇ ਨਾਲ ਮੈਨੂੰ ਹਮਦਰਦੀ ਹੈ। ਜਾਣਦੇ ਓ, ਤੁਹਾਡੇ ਪਿਤਾ ਜੀ, ਤੇ ਦੋਵੇਂ ਵੱਡੇ ਭਰਾ ਚਮਕੌਰ ਵਿਖੇ ਸਾਰੇ ਸਿੱਖਾਂ ਸਮੇਤ ਮਾਰੇ ਗਏ ਹਨ। ਗੁਸਤਾਖ਼ੀ ਕਰੋਗੇ ਤਾਂ ਤੁਸੀਂ ਵੀ ਮਾਰੇ ਜਾਉਗੇ। ਨਵਾਬ ਸਾਹਿਬ ਬੜੇ ਰਹਿਮ-ਦਿਲ ਹਨ। ਸਲਾਮ ਕਰਕੇ ਹਜ਼ੂਰ ਤੋਂ ਮਾਫ਼ੀ ਮੰਗ ਲਉ। ਨਹੀਂ ਤਾਂ ਬੜੇ ਤਸੀਹੇ ਦੇ ਕੇ ਮਾਰੇ ਜਾਉਗੇ।” ਸਾਹਿਬਜ਼ਾਦਾ ਜ਼ੋਰਾਵਰ ਸਿੰਘ ਨੇ ਬੜੇ ਨਿਧੜਕ ਤੇ ਨਿਰਭੈਤਾ ਨਾਲ ਸੁੱਚਾ ਨੰਦ ਵੱਲ ਵੇਖਦਿਆਂ ਕਿਹਾ, ‘‘ਸਾਡੇ ਪਿਤਾ ਜੀ ਨੂੰ ਕੋਈ ਮਾਰ ਨਹੀਂ ਸਕਦਾ ਅਤੇ ਨਾ ਹੀ ਕਿਸੇ ਤੋਂ ਅਸੀਂ ਡਰਦੇ ਹਾਂ। ਅਸੀਂ ਫਤਿਹ ਬੁਲਾਈ ਹੈ ਤੇ ਫਤਿਹ ਬੁਲਾਉਂਦੇ ਰਹਾਂਗੇ। ਦੁੱਖਾਂ ਤਸੀਹਿਆਂ ਤੋਂ ਡਰਨ ਵਾਲੇ ਅਸੀਂ ਨਹੀਂ। ਜੋ ਤੁਹਾਡਾ ਦਿਲ ਆਵੇ, ਕਰ ਲਵੋ।’’ ਇਸ ਦਲੇਰੀ ਭਰੇ ਉੱਤਰ ਨੇ ਸਭ ਨੂੰ ਹੈਰਾਨ ਕਰ ਦਿੱਤਾ।
ਇੱਕ ਪਾਸੇ ਸਾਹਿਬਜ਼ਾਦਿਆਂ ਨੂੰ ਰੱਜ ਕੇ ਧਮਕਾਇਆ ਗਿਆ ਤੇ ਦੂਸਰੇ ਪਾਸੇ ਹਰ ਤਰ੍ਹਾਂ ਦੇ ਲਾਲਚ ਵਿਖਾਏ ਗਏ। ਜਾਗੀਰਾਂ, ਨਵਾਬੀਆਂ ਤੇ ਅਣਡਿੱਠੇ ਬਹਿਸਤ (ਸਵਰਗ) ਦੇ ਲਾਰੇ ਲਾਏ ਗਏ, ਪਰ ਉਹ ਬੀਰ-ਬਾਲਕ ਕਿਸੇ ਝਾਂਸੇ ਵਿੱਚ ਨਾ ਆਏ। ਅੰਤ ਗੁੱਸੇ ਵਿੱਚ ਆ ਕੇ ਵਜ਼ੀਰ ਖਾਂ ਨੇ ਕਿਹਾ, ‘‘ਬੇ-ਸਮਝ ਬਾਲਕੋ ! ਮੇਰੀ ਆਖਰੀ ਸ਼ਰਤ ਸੁਣ ਲਵੋ, ਜਾਂ ਇਸਲਾਮ ਪ੍ਰਵਾਨ ਕਰ ਲਵੋ, ਨਹੀਂ ਤਾਂ ਸਖ਼ਤ ਤਸੀਹੇ ਦੇ ਕੇ ਮਾਰੇ ਜਾਉਗੇ।’’ ‘‘ਅਸੀਂ ਮੌਤ ਜਾਂ ਦੁੱਖਾਂ ਤਸੀਹਿਆਂ ਤੋਂ ਡਰਨ ਵਾਲੇ ਨਹੀਂ। ਆਪਣੇ ਦਾਦੇ ਵਾਂਗ ਸ਼ਹੀਦ ਹੋ ਜਾਵਾਂਗੇ ਪਰ ਤੇਰਾ ਦੀਨ ਨਹੀਂ ਮੰਨਾਂਗੇ।’’ ਸਾਹਿਬਜ਼ਾਦਿਆਂ ਨੇ ਉਸੇ ਤਰ੍ਹਾਂ ਹੀ ਦਲੇਰੀ ਨਾਲ ਉੱਤਰ ਦਿੱਤਾ।

ਉਸ ਵੇਲੇ ਕਚਹਿਰੀ ਵਿੱਚ ਸ਼ੇਰ ਮੁਹੰਮਦ ਖਾਂ ਮਲੇਰਕੋਟਲਾ ਵਾਲਾ ਵੀ ਬੈਠਾ ਸੀ। ਵਜ਼ੀਰ ਖ਼ਾਨ ਨੇ ਉਸ ਨੂੰ ਸੰਬੋਧਨ ਕਰਕੇ ਕਿਹਾ, “ਖ਼ਾਨ ਸਾਹਿਬ ! ਚਮਕੌਰ ਵਿੱਚ ਗੁਰੂ ਜੀ ਨੇ ਤੁਹਾਡੇ ਭਰਾ ਨਾਹਰ ਖਾਂ ਨੂੰ ਕਤਲ ਕੀਤਾ ਸੀ। ਤੁਸੀਂ ਇਹਨਾਂ ਦੋਹਾਂ ਨੂੰ ਕਤਲ ਕਰਕੇ ਭਰਾ ਦਾ ਬਦਲਾ ਲੈ ਲਵੋ ।” ਨਵਾਬ ਸਾਹਿਬ ! ਮੇਰੇ ਭਰਾ- ਭਤੀਜੇ ਮੈਦਾਨ ਵਿੱਚ ਲੜਦੇ ਹੋਏ ਮਾਰੇ ਗਏ ਹਨ । ਅੱਜ ਵੀ ਗੁਰੂ ਮੇਰੇ ਸਾਹਮਣੇ ਆ ਜਾਏ ਤਾਂ ਮੈਂ ਮਰਦਾਂ ਵਾਂਗ ਮੈਦਾਨ ਵਿੱਚ ਉਸ ਤੋਂ ਬਦਲਾ ਲਵਾਂਗਾ । ਇਹਨਾਂ ਮਸੂਮ ਬੱਚਿਆਂ ਨੂੰ ਇਹਨਾਂ ਦੇ ਪਿਤਾ ਦੀ ਕੀਤੀ ਦੀ ਸਜ਼ਾ ਨਹੀਂ ਦਿੱਤੀ ਜਾ ਸਕਦੀ । ਇਹ ਬੇਗੁਨਾਹ ਹਨ। ਇਸਲਾਮੀ ਸ਼ਰ੍ਹਾ ਵਿੱਚ ਮਾਸੂਮ ਤੇ ਬੇਗੁਨਾਹ ਬੱਚਿਆਂ ਨੂੰ ਮਾਰਨਾ ਪਾਪ ਹੈ । ਮੇਰੀ ਸਲਾਹ ਹੈ, ਇਹਨਾਂ ਨੂੰ ਛੱਡ ਦੇਣਾ ਚਾਹੀਦਾ ਹੈ।” ਆਹਾ ਦਾ ਨਾਅਰਾ ਮਾਰ ਕੇ ਸ਼ੇਰ ਮੁਹੰਮਦ ਖਾਂ ਕਚਹਿਰੀ ਵਿੱਚੋਂ ਉੱਠ ਕੇ ਚਲਾ ਗਿਆ।
ਸ਼ੇਰ ਮੁਹੰਮਦ ਖਾਂ ਦੀ ਰਾਏ ਦੀ ਕਿਸੇ ਪ੍ਰਵਾਹ ਨਾ ਕੀਤੀ । ਸਾਹਿਬਜ਼ਾਦਿਆਂ ਨੂੰ ਸਜ਼ਾ ਦੇਣ ਵਾਸਤੇ ਕਚਹਿਰੀ ਦੇ ਹਾਤੇ ਵਿੱਚ ਹੀ ਕੰਧ ਉਸਾਰਨ ਦਾ ਪ੍ਰਬੰਧ ਕੀਤਾ ਗਿਆ । ਕੰਧ ਗਰਦਨ ਤੱਕ ਆ ਗਈ । ਦੋਵੇਂ ਸਾਹਿਬਜ਼ਾਦੇ ਬੇਹੋਸ਼ ਹੋ ਕੇ ਇੱਕ ਪਾਸੇ ਉਲਰ ਪਏ । ਉਹਨਾਂ ਦੇ ਭਾਰ ਨਾਲ ਉਸ ਪਾਸਿਓਂ ਕੰਧ ਵੀ ਡਿੱਗ ਪਈ । ਕਈ ਵਿਦਵਾਨਾਂ ਨੇ ਲਿਖਿਆ ਹੈ ਕਿ ਕੰਧ ਉਸਾਰਨ ਦਾ ਮਕਸਦ ਸਾਹਿਬਜ਼ਾਦਿਆਂ ਨੂੰ ਡਰਾਉਣਾ ਹੀ ਸੀ । ਪ੍ਰਸਿੱਧ ਵਿਦਵਾਨ ਤੇ ਖੋਜੀ ਪ੍ਰੋਫ਼ੈਸਰ ਹਰਬੰਸ ਸਿੰਘ ਨੇ ਆਪਣੀ ਪੁਸਤਕ “ਗੁਰੂ ਗੋਬਿੰਦ ਸਿੰਘ ਜੀ” ਦੇ ਪੰਨਾ 12 ਉੱਤੇ ਲਿਖਿਆ ਹੈ ਕਿ “ਇਸੇ ਬੇਹੋਸ਼ੀ ਦੀ ਹਾਲਤ ਵਿੱਚ ਸਾਹਿਬਜ਼ਾਦਿਆਂ ਨੂੰ ਵਾਪਸ ਜੇਲ੍ਹ ਵਿੱਚ ਲੈ ਜਾਇਆ ਗਿਆ। ਜਿੱਥੇ ਕੁਝ ਸਮੇਂ ਬਾਅਦ ਉਹ ਹੋਸ਼ ਵਿੱਚ ਆ ਗਏ।” ਉਹਨਾਂ ਨੇ ਕਚਹਿਰੀ ਵਿੱਚ ਹੋਈ ਬੀਤੀ ਸਾਰੀ ਵਾਰਤਾ ਮਾਤਾ ਗੁਜਰੀ ਜੀ ਨੂੰ ਕਹਿ ਸੁਣਾਈ।
ਅਗਲੇ ਦਿਨ 12 ਪੋਹ (26 ਦਸੰਬਰ) ਨੂੰ ਚੁੱਪ ਵਰਤੀ । ਵਜ਼ੀਰ ਖਾਂ ਦੇ ਅਹਿਲਕਾਰਾਂ (ਸਿਪਾਹੀਆਂ) ਨੇ ਮਾਤਾ ਗੁਜਰੀ ਨੂੰ ਸੋਚਣ ਲਈ ਇੱਕ ਦਿਨ ਦੀ ਮੁਹਲਤ ਦਿੱਤੀ । ਆਪ ਇਸਲਾਮ ਕਬੂਲ ਕਰਕੇ ਆਪਣੀ ਅਤੇ ਬੱਚਿਆਂ ਦੀ ਜਾਨ ਬਚਾ ਸਕਦੇ ਹੋ।
13 ਪੋਹ (27 ਦਸੰਬਰ) ਨੂੰ ਸਾਹਿਬਜ਼ਾਦਿਆਂ ਨੂੰ ਸ਼ਹੀਦ ਕਰਨ ਵਾਸਤੇ ਕਚਹਿਰੀ ਵਿੱਚ ਪੇਸ਼ ਕੀਤਾ ਗਿਆ। ਸੂਬੇਦਾਰ ਨੇ ਕਈ ਤਰ੍ਹਾਂ ਦੇ ਸਾਹਿਬਜ਼ਾਦਿਆਂ ਨੂੰ ਸਵਾਲ ਕੀਤੇ ਤੇ ਲਾਲਚ ਦਿੱਤੇ ਪਰ ਸਾਹਿਬਜ਼ਾਦੇ ਸ਼ਾਂਤ ਤੇ ਅਡੋਲ ਰਹੇ । ਸੂਬੇਦਾਰ ਨੇ ਆਪਣੀ ਹਾਰ ਦੇਖ ਕੇ ਸਾਹਿਬਜ਼ਾਦਿਆਂ ਦੇ ਸਿਰ ਕਲਮ ਕਰਨ ਦਾ ਹੁਕਮ ਦੇ ਦਿੱਤਾ। ਕੋਈ ਵੀ ਜਲਾਦ ਇਸ ਅੱਤ ਦੇ ਜ਼ੁਲਮ ਵਾਸਤੇ ਤਿਆਰ ਨਹੀਂ ਸੀ ਸਮਾਣੇ ਦੇ ਦੋ ਜਲਾਦ ਸ਼ਾਸ਼ਲ ਬੇਗ ਤੇ ਬਾਸ਼ਲ ਬੇਗ ਕਿਸੇ ਮੁਕੱਦਮੇ ਵਿੱਚ ਫਸੇ ਹੋਏ ਸਨ । ਉਹਨਾਂ ਉੱਠ ਕੇ ਸੂਬੇਦਾਰ ਨੂੰ ਬੇਨਤੀ ਕੀਤੀ, “ਜੇਕਰ ਸਾਡਾ ਜ਼ੁਰਮ ਮਾਫ਼ ਕਰ ਦਿੱਤਾ ਜਾਵੇ ਤਾਂ ਅਸੀਂ ਇਹ ਕੰਮ ਕਰਨ ਵਾਸਤੇ ਤਿਆਰ ਹਾਂ।” ਉਹਨਾਂ ਦੀ ਇਹ ਬੇਨਤੀ ਮੰਨ ਲਈ ਗਈ ।
ਜਲਾਦਾਂ ਨੇ ਸਾਹਿਬਜ਼ਾਦਿਆਂ ਦੇ ਸਿਰ ਧੜ ਨਾਲੋਂ ਵੱਖ ਕਰ ਦਿੱਤੇ । ਮਹਾਨ ਕੋਸ਼ ਦੇ ਕਰਤਾ ਭਾਈ ਕਾਨ੍ਹ ਸਿੰਘ ਨਾਭਾ ਨੇ ਵੀ ਸਾਹਿਬਜ਼ਾਦਿਆਂ ਦੇ ਸਿਰ ਕਲਮ ਕੀਤੇ ਗਏ ਦੱਸਿਆ ਹੈ । ਸਿੱਖ ਪੰਥ ਦਾ ਮਹਾਨ ਵਿਦਵਾਨ ਰਤਨ ਸਿੰਘ ਭੰਗੂ ‘ਪ੍ਰਾਚੀਨ ਪੰਥ ਪ੍ਰਕਾਸ਼’ ਵਿੱਚ ਲਿਖਦਾ ਹੈ ।
ਦੈ ਗੋਡੇ ਹੇਠ, ਕਰ ਜ਼ਿਬਹ ਡਾਰੋ ।।
ਤੜਫ ਤੜਫ ਗਈ ਜਿੰਦ ਉਡਾਇ ।।
(ਜ਼ਿਬਹ, ਅਰਬੀ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ਹੈ ਛੁਰੀ ਨਾਲ ਹਲਾਲ ਕਰਨਾ) ਕਈ ਲੇਖਕਾਂ ਨੇ ਸਾਹਿਬਜ਼ਾਦਿਆਂ ਨੂੰ ਦੀਵਾਰ ਵਿੱਚ ਚਿਣਵਾ ਕੇ ਸ਼ਹੀਦ ਕੀਤਾ ਗਿਆ ਲਿਖਿਆ ਹੈ। ਅਨੇਕਾਂ ਚਿੱਤਰਕਾਰਾਂ ਨੇ ਵੀ ਸਾਹਿਬਜ਼ਾਦਿਆਂ ਨੂੰ ਨੀਹਾਂ ਵਿੱਚ ਚਿਣਦਿਆਂ ਦੀਆਂ ਤਸਵੀਰਾਂ ਬਣਾਈਆਂ ਹਨ /ਤਿਆਰ ਕੀਤੀਆਂ ਹਨ । ਜਦੋਂ ਮਾਤਾ ਗੁਜਰੀ ਜੀ ਨੇ ਸਾਹਿਬਜ਼ਾਦਿਆਂ ਦੀ ਖ਼ਬਰ ਸੁਣੀ ਤਾਂ ਉਹ ਬੇਹੋਸ਼ ਹੋ ਗਏ ਤੇ ਦੁਬਾਰਾ ਹੋਸ਼ ਵਿੱਚ ਨਾ ਆਏ।
ਗੁਰੂ ਘਰ ਦੇ ਅਨਿੰਨ ਸੇਵਕ ਦੀਵਾਨ ਟੋਡਰ ਮੱਲ ਨੇ ਨਵਾਬ ਵਜ਼ੀਰ ਖਾਂ ਪਾਸੋਂ ਜ਼ਮੀਨ ਮੁੱਲ ਲੈ ਕੇ ਬਾਬਾ ਜ਼ੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਤੇ ਮਾਤਾ ਗੁਜਰ ਕੌਰ ਦਾ ਸਸਕਾਰ ਕੀਤਾ । ਜਿੱਥੇ ਮਾਤਾ ਗੁਜਰ ਕੌਰ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਸਸਕਾਰ ਕੀਤਾ ਗਿਆ, ਉੱਥੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਸਥਾਪਿਤ ਹੈ। ਇਹ ਗੁਰਦੁਆਰਾ ਸਰਹਿੰਦ-ਚੂੰਗੀ ਸੜਕ ‘ਤੇ ਸਥਿਤ ਹੈ । ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ-ਮੋਰਿੰਡਾ ਸੜਕ ‘ਤੇ ਸਥਿਤ ਹੈ ।
ਗੁਰਦੁਆਰਾ ਗੁਰੂ ਹਰਿਗੋਬਿੰਦ ਸਾਹਿਬ ਪਾਤਸ਼ਾਹੀ ਛੇਵੀਂ, ਗੁਰਮਤਿ ਸੰਗੀਤ ਵਿਦਿਆਲਾ, ਨੇਤਰਹੀਣ ਅਤੇ ਅਨਾਥ ਆਸ਼ਰਮ ਚੰਦੂਆਣਾ ਸਾਹਿਬ ਵਿਖੇ ਬਾਬਾ ਸੂਬਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਨਗਰ-ਕੀਰਤਨ ਤੇ ਗੁਰਮਤਿ ਸਮਾਗਮ 14,15,16 ਅਤੇ 17 ਦਸੰਬਰ ਦਿਨ ਐਤਵਾਰ, ਸੋਮਵਾਰ, ਮੰਗਲਵਾਰ ਅਤੇ ਬੁੱਧਵਾਰ ਨੂੰ ਕਰਵਾਇਆ ਜਾ ਰਿਹਾ ਹੈ । 14 ਦਸੰਬਰ ਦਿਨ ਐਤਵਾਰ ਨੂੰ ਸਵੇਰੇ 8 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ-ਕੀਰਤਨ ਗੁਰਦੁਆਰਾ ਚੰਦੂਆਣਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਨਰਾਇਣਗੜ੍ਹ ਸੋਹੀਆਂ, ਦੀਵਾਨਾ, ਛੀਨੀਵਾਲ ਖੁਰਦ, ਗਹਿਲਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੰਦੂਆਣਾ ਸਾਹਿਬ ਪਹੁੰਚ ਸਮਾਪਤ ਹੋਵੇਗਾ । ਨਗਰ- ਕੀਰਤਨ ਦੌਰਾਨ ਪੰਥਕ ਢਾਡੀ ਜਥਾ ਭਾਈ ਰਮਨਦੀਪ ਸਿੰਘ ਦੀਵਾਨਾ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ ਅਤੇ ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਗੱਤਕਾ ਅਖਾੜਾ ਮਾਛੀਕੇ ਵੱਲੋਂ ਗੱਤਕੇ ਦੇ ਜੌਹਰ ਦਿਖਾਏ ਜਾਣਗੇ । 15 ਦਸੰਬਰ ਦਿਨ ਸੋਮਵਾਰ ਨੂੰ ਸਵੇਰੇ 10 ਵਜੇ ਸ਼੍ਰੀ ਅਖੰਡ-ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੀ ਸਮਾਪਤੀ 17 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਹੋਵੇਗੀ । ਉਪਰੰਤ ਗੁਰਮਤਿ ਸਮਾਗਮ ਹੋਵੇਗਾ ਜਿਸ ਵਿੱਚ ਭਾਈ ਜਸਵੰਤ ਸਿੰਘ ਜੀ ਕੋਟ ਈਸੇ ਖਾਂ, ਭਾਈ ਕੁਲਦੀਪ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸਤਪਾਲ ਸਿੰਘ ਜੀ ਹਜ਼ੂਰੀ ਰਾਗੀ, ਭਾਈ ਸ਼ਮਸ਼ੇਰ ਸਿੰਘ ਜੀ, ਮਾਸਟਰ ਭੀਮ ਮੋੜ, ਗਿਆਨੀ ਹਾਕਮ ਸਿੰਘ ਦੀਵਾਨਾ ਕਵੀਸ਼ਰੀ ਜਥੇ, ਰਾਗੀ ਜਥੇ ਗੁਰਬਾਣੀ ਦੇ ਰਸ-ਭਿੰਨੇ ਕੀਰਤਨ ਅਤੇ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ । ਗੁਰੂ ਕਾ ਲੰਗਰ ਅਤੁੱਟ ਵਰਤੇਗਾ । ਬਾਬਾ ਸੂਬਾ ਸਿੰਘ ਜੀ ਵੱਲੋਂ ਸਰਬੱਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਾਗਮ ਵਿੱਚ ਪਹੁੰਚਣ ਲਈ ਸਨਿਮਰ ਬੇਨਤੀ ਕੀਤੀ ਜਾਂਦੀ ਹੈ ।
ਕਰਨੈਲ ਸਿੰਘ ਐੱਮ.ਏ.ਲੁਧਿਆਣਾ
# 1138/63-ਏ, ਗੁਰੂ ਤੇਗ ਬਹਾਦਰ ਨਗਰ, ਗਲੀ ਨੰਬਰ 1, ਚੰਡੀਗੜ੍ਹ ਰੋਡ, ਜਮਾਲਪੁਰ, ਲੁਧਿਆਣਾ।
Email :-[email protected]
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly