ਬਾਬਾ ਸਾਹਿਬ ਅੰਬੇਡਕਰ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ : ਖੋਸਲਾ

ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ)  ( ਤਰਸੇਮ ਦੀਵਾਨਾ )  ਭਾਰਤ ਦੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਮਹਾਪ੍ਰੀਨਿਰਵਾਣ ਤੇ ਉਹਨਾਂ ਨੂੰ ਸ਼ਰਧਾਂਜਲੀ ਅਰਪਿਤ ਕਰਦੇ ਹੋਏ ਡੇਮੋਕਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮਰਾਉ ਅੰਬੇਡਕਰ ਜੀ ਭਾਰਤ ਦੇ ਦੱਬੇ ਕੁਚਲੇ ਲੋਕਾਂ ਦੇ ਮਸੀਹਾ ਸਨ ਉਨਾਂ ਨੇ ਦਲਿਤ ਸਮਾਜ ਨੂੰ ਮਾਣ ਸਨਮਾਨ ਅਤੇ ਬਰਾਬਰਤਾ ਦੇ ਹੱਕ ਦਿਵਾਉਂਦੇ ਹੋਏ ਆਪਣਾ ਪੂਰਾ ਜੀਵਨ ਨਿਛਾਵਰ ਕਰ ਦਿੱਤਾ। ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦਾ ਅਕਾਲ ਚਲਾਣਾ 6 ਦਸੰਬਰ 1956 ਨੂੰ ਦਿੱਲੀ ਵਿਖੇ ਹੋਇਆ ਸੀ। ਇਸ ਲਈ ਹਰ ਸਾਲ 6 ਦਸੰਬਰ ਨੂੰ ਮਹਾਪ੍ਰੀਨਿਰਵਾਣ ਦਿਵਸ ਵਜੋਂ ਮਨਾਇਆ ਜਾਂਦਾ ਹੈ! ਉਨਾਂ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ  ਅੰਬੇਡਕਰ ਪ੍ਰਸਿੱਧ ਇੱਕ ਭਾਰਤੀ ਕਾਨੂੰਨਸਾਜ਼, ਅਰਥਸ਼ਾਸਤਰੀ, ਰਾਜਨੀਤੀਵਾਨ ਅਤੇ ਸਮਾਜ ਸੁਧਾਰਕ ਸਨ ਜਿਨ੍ਹਾਂ ਨੇ ਦਲਿਤ ਬੋਧੀ ਲਹਿਰ ਨੂੰ ਪ੍ਰੇਰਿਤ ਕੀਤਾ ਅਤੇ (ਬਹੁਜਨ) ਨਾਲ ਹੁੰਦੇ ਸਮਾਜਿਕ ਭੇਦਭਾਵ ਦੇ ਖਿਲਾਫ ਪ੍ਰਚਾਰ ਕੀਤਾ, ਜਦਕਿ ਔਰਤਾਂ ਅਤੇ ਕਿਰਤ ਦੇ ਅਧਿਕਾਰਾਂ ਦਾ ਸਮਰਥਨ ਵੀ ਕੀਤਾ। ਉਹ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਅਤੇ ਨਿਆਂ ਮੰਤਰੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਅਤੇ ਭਾਰਤ ਗਣਤੰਤਰ ਦੇ ਮੋਢੀ ਸਨ। ਗੁਰਮੁਖ ਸਿੰਘ ਖੋਸਲਾ ਨੇ ਕਿਹਾ ਕਿ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਸਿਰਫ਼ ਦੱਬੇ ਕੁੱਚਲੇ ਲੋਕਾਂ ਦੇ ਹੀ ਮਸੀਹਾ ਨਹੀਂ ਹਨ ਬਲਕਿ ਇੱਕ ਯੁੱਗ ਪੁਰਸ਼ ਹੁੰਦੇ ਹੋਏ ਸਮੁੱਚੀ ਮਾਨਵਤਾ ਦੇ ਭਲੇ ਲਈ ਕੰਮ ਕਰਨ ਵਾਲੇ ਮਹਾਨ ਵਿਦਵਾਨ ਸਨ।ਇਸ ਮੌਕੇ ਗੁਰਮੁਖ ਸਿੰਘ ਖੋਸਲਾ ਤੋਂ ਇਲਾਵਾ ਪ੍ਰੇਮ ਸਾਰਸਰ ਰਾਸ਼ਟਰੀ ਚੇਅਰਮੈਨ, ਮੰਗਤ ਰਾਮ ਕਲਿਆਣ ਰਾਸ਼ਟਰੀ ਸਕੱਤਰ, ਹਰਬਿੰਦਰ ਮਾਨ ਉਪ ਪ੍ਰਧਾਨ ਪੰਜਾਬ, ਨੀਲਮ ਗਿੱਲ ਜਨਰਲ ਸਕੱਤਰ ਮਹਿਲਾ ਵਿੰਗ ਪੰਜਾਬ ਡੇਮੋਕ੍ਰੇਟਿਕ ਭਾਰਤੀਯ ਲੋਕ ਦਲ, ਜਸਪਾਲ ਸਿੰਘ ਬਗਣ, ਬਨਵਾਰੀ ਲਾਲ, ਜਸਪਾਲ ਮਾਨ ਆਦਿ ਸਾਥੀਆਂ ਨੇ ਬਾਬਾ ਸਾਹਿਬ ਅੰਬੇਡਕਰ ਜੀ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleSAMAJ WEEKLY = 07/12/2024
Next articleਐਸਸੀ ਭਾਈਚਾਰੇ ਦੀ ਏਕਤਾ ਨਾਲ ਹੀ ਸਸ਼ਕਤੀਕਰਨ ਹੋਵੇਗਾ, ਯੋਗ ਵਿਅਕਤੀ ਅੱਗੇ ਆਉਣ : ਵਿਜੇ ਸਾਂਪਲਾ