ਅੱਪਰਾ (ਸਮਾਜ ਵੀਕਲੀ)- ਕਰੀਬੀ ਪਿੰਡ ਮੱਤਫੱਲੂ ਵਿਖੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ 66ਵਾਂ ਪ੍ਰੀ-ਨਿਰਵਾਣ ਦਿਵਸ ਬਹੁਜਨ ਸਮਾਜ ਪਾਰਟੀ ਵਲੋਂ ਮਨਾਇਆ ਗਿਆ | ਇਸ ਮੌਕੇ ਸਮਾਜਿਕ ਪਰਿਵਰਤਨ ਤੇ ਆਰਥਿਕ ਮੁਕਤੀ ਅੰਦੋਲਨ ਨੂੰ ਸਫਲ ਬਣਾਉਣ ਲਈ ਬਹੁਜਨ ਸਮਾਜ ਪਾਰਟੀ ਵਲੋਂ ਕੇਡਰ ਕੈਂਪ ਵੀ ਲਗਾਇਆ ਗਿਆ | ਇਸ ਮੌਕੇ ਮੁੱਖ ਬੁਲਾਰੇ ਲਾਲ ਚੰਦ ਔਜਲਾ ਨੇ ਬਾਬਾ ਸਾਹਿਬ ਜੀ ਦੇ ਜੀਵਨ, ਸ਼ੰਘਰਸ਼ ਤੇ ਉਦੇਸ਼ ਬਾਰੇ ਭਰਪੂਰ ਜਾਣਕਾਰੀ ਦਿੱਤੀ | ਉਨਾਂ ਅੱਗੇ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਨੇ ਸ਼ੋਸ਼ਿਤ ਸਮਾਜ ਨੂੰ ਉੱਪਰ ਚੁੱਕਣ ਲਈ ਆਪਣੀ ਸਾਰੀ ਜਿੰਦਗੀ ਕੁਰਬਾਨ ਕਰ ਦਿੱਤੀ | ਇਸ ਮੌਕੇ ਧੰਨਵੀਰ ਲਾਖਾ ਇੰਚਾਰਜ ਵਿਧਾਨ ਸਭਾ ਹਲਕਾ ਫਿਲੌਰ, ਚਮਨ ਲਾਲ ਮੱਤਫੱਲੂ ਉੱਪ ਪ੍ਰਧਾਨ ਵਿਧਾਨ ਸਭਾ ਹਲਕਾ ਫਿਲੌਰ, ਹਰਮਿੰਦਰ ਕੈਂਥ ਢੰਡਵਾੜ, ਮਨੋਹਰ ਸਰਪੰਚ ਮੱਤਫੱਲੂ, ਮੁਕੇਸ਼, ਅਮਰਜੀਤਸ ਰਾਮ ਪ੍ਰਕਾਸ਼ ਆਦਿ ਵੀ ਹਾਜ਼ਰ ਸਨ |
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly