ਬਾਬਾ ਸਾਹਿਬ ਡਾਕਟਰ ਅੰਬੇਡਕਰ ਜੀ ਦਾ ਜਨਮ ਦਿਨ ਮਨਾਇਆ

ਜਲੰਧਰ ਅੱਪਰਾ (ਜੱਸੀ) (ਸਮਾਜ ਵੀਕਲੀ): ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਹਾਈ ਸਕੂਲ ਛੋਕਰਾ ਵਿਖੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਭਾਰਤ ਰਤਨ ਜੀ ਦੇ 132ਵੇਂ ਜਨਮ ਦਿਹਾੜੇ ਨੂੰ ਮਨਾਇਆ ਸਕੂਲ ਵਿੱਚ ਬੱਚਿਆਂ ਦੇ ਭਾਸ਼ਣ ਮੁਕਾਬਲੇ, ਪੇਂਟਿੰਗ ਮੁਕਾਬਲੇ, ਗੀਤ ਮੁਕਾਬਲੇ ਅਤੇ ਨਾਟਕ ਮੁਕਾਬਲੇ ਕਰਵਾਏ ਗਏ ਇਸ ਮੌਕੇ ਸਕੂਲ ਦੇ ਮੁੱਖੀ ਸ਼੍ਰੀ ਗੁਰਜੀਤ ਸਿੰਘ ਨੇ ਬੱਚਿਆਂ ਨੂੰ ਸੰਵਿਧਾਨ ਨਿਰਮਾਤਾ ਭੀਮ ਰਾਓ ਜੀ ਦੇ ਜੀਵਨ ਦੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਉਨ੍ਹਾਂ ਕਿਹਾ ਕਿ ਸਾਨੂੰ ਸੰਵਿਧਾਨ ਨਿਰਮਾਤਾ ਦੀ ਜੀਵਨੀ ਦੇ ਬਾਰੇ ਹਰ ਇਕ ਬੱਚੇ ਨੂੰ ਪੜ੍ਹਨਾ ਚਾਹੀਦਾ ਹੈ । ਅੰਤ ਵਿੱਚ ਸਕੂਲ ਮੁਖੀ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਮਹਾਨ ਦਿਨ ਦੀਆਂ ਵਧਾਈਆਂ ਦਿੱਤੀਆਂ ਗਈਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੈਂ ਪੇਂਟਿੰਗ ਬਣਾਈ
Next articleਏਸ ਵਿਸਾਖੀ ‘ਤੇ