ਜਲੰਧਰ (ਸਮਾਜ ਵੀਕਲੀ)- ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਅੱਜ ਅੰਬੇਡਕਰ ਭਵਨ ਜਲੰਧਰ ਵਿਖੇ ਸੁਸਾਇਟੀ ਦੇ ਪ੍ਰਧਾਨ ਸੋਹਣ ਲਾਲ ਸਾਬਕਾ ਡੀ.ਪੀ.ਆਈ (ਕਾਲਜਾਂ) ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਬਾਬਾ ਸਾਹਿਬ ਡਾ: ਭੀਮ ਰਾਓ ਅੰਬੇਡਕਰ ਦਾ 132ਵਾਂ ਜਨਮ ਦਿਨ 14 ਅਪ੍ਰੈਲ 2023 ਨੂੰ ਅੰਬੇਡਕਰ ਭਵਨ ਵਿਖੇ ਹਰ ਸਾਲ ਦੀ ਤਰ੍ਹਾਂ ਸ਼ਰਧਾ ਅਤੇ ਉਤਸ਼ਾਹ ਨਾਲ ਵੱਡੇ ਪੱਧਰ ‘ਤੇ ਮਨਾਉਣ ਦਾ ਫੈਸਲਾ ਕੀਤਾ ਗਿਆ। ਭਾਰਦਵਾਜ ਨੇ ਦੱਸਿਆ ਕਿ ਅੰਬੇਡਕਰ ਭਵਨ ਉਹ ਇਤਿਹਾਸਕ ਸਥਾਨ ਹੈ ਜਿੱਥੇ ਬਾਬਾ ਸਾਹਿਬ ਡਾ: ਅੰਬੇਡਕਰ 27 ਅਕਤੂਬਰ, 1951 ਨੂੰ ਆਏ ਸਨ ਅਤੇ ਲੱਖਾਂ ਲੋਕਾਂ ਨੂੰ ਸੰਬੋਧਨ ਕੀਤਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੀਟਿੰਗ ਵਿੱਚ ਪ੍ਰੋਫੈਸਰ (ਡਾ.) ਰਤਨ ਸਿੰਘ ਪੀ.ਐਚ.ਡੀ., ਯੂਨੀਵਰਸਿਟੀ ਇੰਸਟੀਚਿਊਟ ਆਫ਼ ਲੀਗਲ ਸਟੱਡੀਜ਼, ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੱਦਣ ਦਾ ਫੈਸਲਾ ਕੀਤਾ ਗਿਆ. ਉਨ੍ਹਾਂ ਤੋਂ ਇਲਾਵਾ ਹੋਰ ਵਿਦਵਾਨ ਵੀ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੀਟਿੰਗ ਵਿਚ ਲਾਹੌਰੀ ਰਾਮ ਬਾਲੀ, ਮੈਡਮ ਸੁਦੇਸ਼ ਕਲਿਆਣ, ਪ੍ਰੋਫ਼ ਬਲਬੀਰ, ਤਿਲਕ ਰਾਜ, ਐਡਵੋਕੇਟ ਪਰਮਿੰਦਰ ਸਿੰਘ ਖੁੱਤਣ, ਐਡਵੋਕੇਟ ਕੁਲਦੀਪ ਭੱਟੀ, ਵਿਨੋਦ ਕਲੇਰ, ਹਰਸਿਮਰਨ ਕੌਰ ਆਦਿ ਹਾਜ਼ਰ ਸਨ।
ਬਲਦੇਵ ਰਾਜ ਭਾਰਦਵਾਜ
ਜਨਰਲ ਸਕੱਤਰ
ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)