ਜਲੰਧਰ (ਸਮਾਜ ਵੀਕਲੀ) ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਦੇ ਜਨਰਲ ਸਕੱਤਰ ਬਲਦੇਵ ਰਾਜ ਭਾਰਦਵਾਜ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਅੱਜ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.) ਅਤੇ ਅੰਬੇਡਕਰ ਭਵਨ ਟਰੱਸਟ (ਰਜਿ.) ਜਲੰਧਰ ਦੀ ਇੱਕ ਸਾਂਝੀ ਮੀਟਿੰਗ ਸੁਸਾਇਟੀ ਦੇ ਪ੍ਰਧਾਨ ਸ੍ਰੀ ਚਰਨ ਦਾਸ ਸੰਧੂ ਦੀ ਪ੍ਰਧਾਨਗੀ ਹੇਠ ਅੰਬੇਡਕਰ ਭਵਨ ਵਿਖੇ ਹੋਈ। ਮੀਟਿੰਗ ਵਿੱਚ ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲਿਆ ਗਿਆ। ਸਾਰੇ ਮੈਂਬਰਾਂ ਨੇ ਤਸੱਲੀ ਪ੍ਰਗਟਾਈ ਕਿ ਸਮਾਗਮ ਦੀਆਂ ਤਿਆਰੀਆਂ ਬਿਲਕੁਲ ਜੋਰਾਂ ਸ਼ੋਰਾਂ ਵਿੱਚ ਚਲ ਰਹੀਆਂ ਹਨ। ਭਾਰਦਵਾਜ ਨੇ ਕਿਹਾ ਕਿ ਸੁਸਾਇਟੀ ਦੇ ਪ੍ਰਧਾਨ ਸ੍ਰੀ ਸੰਧੂ ਨੇ ਹਾਊਸ ਨੂੰ ਜਾਣੂ ਕਰਵਾਇਆ ਕਿ ਸਮਾਗਮ ਦੇ ਮੁੱਖ ਮਹਿਮਾਨ ਸ੍ਰੀ ਹੰਸ ਰਾਜ ਸਾਂਪਲਾ ਯੂਕੇ ਅਤੇ ਵਿਸ਼ੇਸ਼ ਮਹਿਮਾਨ ਸ਼ਹੀਦ ਭਗਤ ਸਿੰਘ ਦੇ ਭਾਣਜੇ ਪ੍ਰੋਫੈਸਰ ਜਗਮੋਹਨ ਸਿੰਘ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਉਹ ਸਮਾਗਮ ਵਿੱਚ ਸਮੇਂ ਅਨੁਸਾਰ ਪਹੁੰਚ ਜਾਣਗੇ। ਭਾਰਦਵਾਜ਼ ਨੇ ਅੱਗੇ ਕਿਹਾ ਕਿ ਇਹਨਾਂ ਤੋਂ ਇਲਾਵਾ ਹੋਰ ਵਿਦਵਾਨ ਵੀ 14 ਅਪ੍ਰੈਲ ਨੂੰ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜਨਮਦਿਨ ਸਮਾਗਮ ਵਿੱਚ ਉਹਨਾਂ ਦੇ ਮਿਸ਼ਨ ਤੇ ਚਾਨਣਾ ਪਾਉਣਗੇ ਅਤੇ ਬਾਬਾ ਸਾਹਿਬ ਦੇ ਸਟੈਚੂ ਦਾ ਉਦਘਾਟਨ 14 ਅਪ੍ਰੈਲ ਨੂੰ ਅੰਬੇਡਕਰ ਭਵਨ ਵਿਖੇ ਹੰਸ ਰਾਜ ਸਾਂਪਲਾ ਦੁਆਰਾ ਕੀਤਾ ਜਾਵੇਗਾ। ਅੰਬੇਡਕਰ ਭਵਨ ਟਰੱਸਟ ਦੇ ਚੇਅਰਮੈਨ ਸ਼੍ਰੀ ਸੋਹਨ ਲਾਲ ਸਾਬਕਾ ਡੀਪੀਆਈ (ਕਾਲਜਾਂ) ਨੇ ਦੱਸਿਆ ਕਿ ਬਾਬਾ ਸਾਹਿਬ ਦਾ ਸਟੈਚੂ ਜਿਸ ਦਾ ਉਦਘਾਟਨ ਮੁੱਖ ਮਹਿਮਾਨ ਸ੍ਰੀ ਹੰਸ ਰਾਜ ਸਾਂਪਲਾ ਯੂਕੇ ਕਰਨਗੇ ਪੂਰੀ ਤਰ੍ਹਾਂ ਤਿਆਰ ਹੈ। ਇਸ ਮੌਕੇ ਪ੍ਰੋਫੈਸਰ ਬਲਬੀਰ, ਸੋਹਨ ਲਾਲ, ਡਾ. ਜੀ. ਸੀ. ਕੌਲ, ਬਲਦੇਵ ਰਾਜ ਭਾਰਦਵਾਜ, ਮਹਿੰਦਰ ਸੰਧੂ, ਪਰਮਿੰਦਰ ਸਿੰਘ ਖੁਤਣ, ਤਿਲਕ ਰਾਜ, ਗੌਤਮ ਸਾਂਪਲਾ ਅਤੇ ਰਾਜਿੰਦਰ ਜੱਸਲ ਹਾਜਰ ਸਨ।
ਬਲਦੇਵ ਰਾਜ ਭਾਰਦਵਾਜ ਜਨਰਲ ਸਕੱਤਰ ਅੰਬੇਡਕਰ ਮਿਸ਼ਨ ਸੁਸਾਇਟੀ ਪੰਜਾਬ (ਰਜਿ.)