HOME ਬੇਬੇ ਨਾਨਕੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਯੂਨੀਵਰਸਿਟੀ ਸਕਾਲਰਸ਼ਿਪ

ਬੇਬੇ ਨਾਨਕੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਯੂਨੀਵਰਸਿਟੀ ਸਕਾਲਰਸ਼ਿਪ

2
ਕਪੂਰਥਲਾ,   (ਸਮਾਜ ਵੀਕਲੀ)   (ਕੌੜਾ )-  ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਸੈਸ਼ਨ ਮਈ 2025 ਦੀਆਂ ਪ੍ਰੀਖਿਆਵਾਂ ਦੇ ਆਧਾਰ ‘ਤੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਸਕਾਲਰਸ਼ਿਪ ਪ੍ਰਦਾਨ ਕੀਤੀ ਗਈ ਹੈ।ਇਸ ਸਨਮਾਨ ਲਈ ਕੋਮਲਪ੍ਰੀਤ (ਬੀ.ਕਾਮ ਸਮੈਸਟਰ ਚੌਥਾ ), ਸ਼ਹਿਨਾਜਦੀਪ ਅਤੇ ਜੈਸਮੀਨ ਕੌਰ (ਬੀ.ਕਾਮ ਸਮੈਸਟਰ ਦੂਜਾ) ਦੀ ਚੋਣ ਕੀਤੀ ਗਈ ਹੈ। ਜੋ ਸੰਸਥਾ ਲਈ ਮਾਣ ਦਾ ਵਿਸ਼ਾ ਹੈ।ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਉਨ੍ਹਾਂ ਦੀ ਲਗਾਤਾਰ ਮਿਹਨਤ, ਅਨੁਸ਼ਾਸਨ ਅਤੇ ਦ੍ਰਿੜ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਹ ਸਫਲਤਾ ਹੋਰ ਵਿਦਿਆਰਥੀਆਂ ਲਈ ਪ੍ਰੇਰਣਾਸਰੋਤ ਸਾਬਤ ਹੋਵੇਗੀ। ਕਾਮਰਸ ਵਿਭਾਗ ਦੀ ਮੁਖੀ ਪ੍ਰੋ. ਪ੍ਰਭਜੋਤ ਕੌਰ ਅਤੇ ਪ੍ਰੋ. ਜੀਤਨ ਨੇ ਵੀ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਅਜਿਹੀਆਂ ਉਪਲਬਧੀਆਂ ਸੰਸਥਾ ਦੇ ਅਕਾਦਮਿਕ ਮਿਆਰ ਨੂੰ ਹੋਰ ਮਜ਼ਬੂਤ ਕਰਦੀਆਂ ਹਨ। ‎
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਗੌਰਮਿੰਟ ਪੈਨਸ਼ਨਰਜ ਜੁਆਇੰਟ ਫਰੰਟ ਦਾ ਮਾਸ ਡੈਪੂਟੇਸ਼ਨ 8 ਮਈ ਨੂੰ ਮਿਲੇਗਾ ਡਾਇਰੈਕਟਰ ਪੈਨਸ਼ਨ ਵੰਡ ਖਜਾਨਾ ਤੇ ਲੇਖਾ ਨੂੰ
Next articleਲਾਰਡ ਬੁੱਧਾ ਟਰੱਸਟ ਨੇ ਐੱਸ.ਡੀ.ਐੱਮ. ਪੁਨੀਤ ਸ਼ਰਮਾ ਨਾਲ ਮੁਲਾਕਾਤ ਕੀਤੀ : ਢੋਸੀਵਾਲ