ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਬਸੰਤ ਪੰਚਮੀ ਦੇ ਤਿਉਹਾਰ ਦਾ ਆਯੋਜਨ 

ਕਪੂਰਥਲਾ, (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਲੜਕੀਆਂ ਫੱਤੂਢੀਂਗਾ ਵਿਖੇ ਕਾਲਜ ਦੇ ਓ ਐਸ ਡੀ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਲਾ ਅਤੇ ਸੰਗੀਤ ਦੀ ਦੇਵੀ ਮਾਤਾ ਸਰਸਵਤੀ ਦਾ ਜਨਮ ਦਿਵਸ ਬਸੰਤ ਪੰਚਮੀ ਤਿਉਹਾਰ ਦੇ ਰੂਪ ਵਿੱਚ ਬੜੀ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਨੂੰ ਰੰਗੋਲੀਆਂ ਅਤੇ ਪਤੰਗਾ ਨਾਲ ਸਜਾਇਆ ਗਿਆ । ਇਸ ਮੌਕੇ ਕਾਲਜ ਦੀਆਂ ਸੀਨੀਅਰ ਵਿਦਿਆਰਥਣਾਂ ਵੱਲੋਂ ਮੰਚ ਸੰਚਾਲਕ ਦੀ ਭੂਮਿਕਾ ਬਾਖੂਬੀ ਨਿਭਾਈ ਗਈ। ਬਸੰਤ ਪੰਚਮੀ ਮੌਕੇ ਵਿਦਿਆਰਥੀ ਅਤੇ ਅਧਿਆਪਕ ਪੀਲੇ ਰੰਗ ਦੇ ਪਹਿਰਾਵੇ ਵਿੱਚ ਸੱਜ ਕੇ ਆਏ। ਉਪਰੰਤ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ ਅਤੇ ਪੰਜਾਬੀ ਲੋਕ ਨਾਚਾਂ ਨੂੰ ਬੜੇ ਉਤਸਾਹ ਨਾਲ ਪੇਸ਼ ਕੀਤਾ ਗਿਆ। ਇਸ ਮੌਕੇ ਵਿਦਿਆਰਥਣਾਂ ਦੇ ਪਤੰਗਬਾਜੀ ਦੇ ਮੁਕਾਬਲੇ ਵੀ ਕਰਵਾਏ ਗਏ । ਜਿਸ ਵਿੱਚ ਵਿਦਿਆਰਥਣਾਂ ਨੇ ਵੱਧ ਚੜ ਕੇ ਭਾਗ ਲਿਆ । ਇਸ ਮੌਕੇ ਕਾਲਜ ਦੇ ਓ ਐਸ ਡੀ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਬਸੰਤ ਪੰਚਮੀ ਦੇ ਤਿਉਹਾਰ ਦੀ ਇਤਿਹਾਸਿਕ ਮਹੱਤਤਾ ਤੋਂ ਜਾਣੂ ਕਰਵਾਇਆ । ਉਹਨਾਂ ਨੇ ਵਿਦਿਆਰਥਣਾਂ ਨੂੰ ਅਕਾਦਮਿਕਤਾ ਦੇ ਖੇਤਰ ਵਿੱਚ ਬੁਲੰਦੀਆਂ ਹਾਸਲ ਕਰਨ ਦੇ ਨਾਲ- ਨਾਲ ਜੀਵਨ ਦੇ ਹਰ ਰੰਗ ਮਾਣਨ ਲਈ ਪ੍ਰੇਰਤ ਕੀਤਾ ਇਸ ਮੌਕੇ ਸਟਾਫ ਅਤੇ ਵਿਦਿਆਰਥਣਾਂ ਨੇ ਮਿੱਠੇ ਜਰਦੇ ਵਾਲੇ ਚੌਲ ਅਤੇ ਦਹੀਂ ਦਾ ਆਨੰਦ ਵੀ ਮਾਣਿਆ। ਇਸ ਮੌਕੇ ਸਮੂਹ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਮੈਂਬਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸ਼ੇਖੂਪੁਰ ਵੱਲੋਂ ਦਾਖਲਾ ਮੁਹਿੰਮ ਸੰਬੰਧੀ ਰੈਲੀ ਕੱਢੀ ਗਈ 
Next article  ‘ਗੁਰੂ’ ਦੀ ਸੋਚ ਨਾਲ ਧੱਕਾ’