ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਮਨੁੱਖੀ ਅਧਿਕਾਰ, ਕਰਤੱਵ ਅਤੇ ਸਮਾਨਤਾ ਦੇ ਵਿਸ਼ੇ ’ਤੇ ਇੱਕ ਜਾਣਕਾਰੀ ਭਰਪੂਰ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮਕਸਦ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਅਧਿਕਾਰਾਂ ਨਾਲ ਨਾਲ ਕਰਤੱਵਾਂ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ। ਇਸ ਮੌਕੇ ਮੁੱਖ ਵਕਤਾ ਪ੍ਰੋ. ਕੁਲਜੀਤ ਕੌਰ ਨੇ ਮਨੁੱਖੀ ਅਧਿਕਾਰਾਂ ਨਾਲ ਸੰਬੰਧਿਤ ਵਿਭਿੰਨ ਪੱਖਾਂ ’ਤੇ ਚਰਚਾ ਕਰਦੇ ਹੋਏ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਵਜੋਂ ਸਾਨੂੰ ਆਪਣੇ ਕਰਤੱਵਾਂ ਦੀ ਪਾਲਣਾ ਕਰਨੀ ਚਾਹੀਦੀ ਹੈ, ਕਿਉਂਕਿ ਅਧਿਕਾਰ ਅਤੇ ਕਰਤੱਵ ਇਕ ਦੂਜੇ ਦੇ ਪੂਰਕ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਨਤਾ, ਨਿਆਂ ਅਤੇ ਆਦਰਸ਼ ਨਾਗਰਿਕਤਾ ਵੱਲ ਪ੍ਰੇਰਿਤ ਕੀਤਾ। ਸੈਮੀਨਾਰ ਦੌਰਾਨ ਵਿਦਿਆਰਥੀਆਂ ਵੱਲੋਂ ਵੀ ਮਨੁੱਖੀ ਅਧਿਕਾਰਾਂ ਨਾਲ ਜੁੜੇ ਵਿਸ਼ਿਆਂ ’ਤੇ ਵਿਚਾਰ ਪ੍ਰਗਟ ਕੀਤੇ ਗਏ ਅਤੇ ਪ੍ਰਸ਼ਨੋੱਤਰੀ ਸੈਸ਼ਨ ਰਾਹੀਂ ਚਰਚਾ ਹੋਈ। ਇਸ ਮੌਕੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਸਿਰਫ਼ ਕਾਨੂੰਨੀ ਦਸਤਾਵੇਜ਼ ਨਹੀਂ, ਸਗੋਂ ਮਨੁੱਖਤਾ ਦਾ ਅਸਲ ਅਧਾਰ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਦਾ ਸੱਚਾਈ, ਨਿਆਂ ਤੇ ਸਮਾਨਤਾ ਦੇ ਮਾਰਗ ’ਤੇ ਤੁਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਾਲਜ ਦੇ ਸਟਾਫ ਮੈਂਬਰਾਂ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



