ਜ਼ਿਲ੍ਹੇ ਵਿੱਚ ਦੂਜਾ ਅਤੇ ਯੂਨੀਵਰਸਿਟੀ ਵਿੱਚ ਛੇਵਾਂ ਸਥਾਨ ਕੀਤਾ ਹਾਸਿਲ
ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਬੀ.ਕਾਮ ਪਹਿਲੇ ਸੈਮੇਸਟਰ ਦੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ ),ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਲਗਾਤਾਰ ਉੱਚ ਅਕਾਦਮਿਕ ਮਿਆਰ ਨੂੰ ਕਾਇਮ ਰੱਖਦਿਆਂ ਇਕ ਵਾਰ ਫਿਰ ਉਲੇਖਣਯੋਗ ਪ੍ਰਦਰਸ਼ਨ ਦਰਜ ਕਰਵਾਇਆ ਹੈ। ਕਾਲਜ ਨੇ ਜ਼ਿਲ੍ਹਾ ਪੱਧਰ ‘ਤੇ ਦੂਜਾ ਅਤੇ ਯੂਨੀਵਰਸਿਟੀ ਪੱਧਰ ‘ਤੇ ਛੇਵਾਂ ਸਥਾਨ ਹਾਸਲ ਕਰਕੇ ਆਪਣੀ ਅਕਾਦਮਿਕ ਸ਼੍ਰੇਸ਼ਠਤਾ ਨੂੰ ਦੁਹਰਾਇਆ ਹੈ। ਉਕਤ ਪ੍ਰਾਪਤੀ ਵਿੱਚ ਲਵਪ੍ਰੀਤ ਕੌਰ(8.56 ਐੱਸ.ਜੀ. ਪੀ.ਏ), ਜ਼ਿਲ੍ਹੇ ਵਿੱਚੋਂ ਦੂਜਾ ਅਤੇ ਯੂਨੀਵਰਸਿਟੀ ਵਿੱਚੋਂ ਛੇਵਾਂ ਸਥਾਨ ਹਾਸਲ ਕੀਤਾ,ਐਸ਼ਪ੍ਰੀਤ ਕੌਰ ਨੇ 8.08 ਐੱਸ.ਜੀ. ਪੀ.ਏ ਅਤੇ ਗਗਨਪ੍ਰੀਤ ਕੌਰ ਨੇ 7.84ਐੱਸ.ਜੀ. ਪੀ.ਏ ਪ੍ਰਾਪਤ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ। ਵਿਦਿਆਰਥਣਾਂ ਨੇ ਚੰਗੇ ਨਤੀਜੇ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦੇ ਮਾਣ ਵਿੱਚ ਵਾਧਾ ਕੀਤਾ ਹੈ। ਇਸ ਮੌਕੇ ‘ਤੇ ਕਾਮਰਸ ਵਿਭਾਗ ਦੀ ਮੁਖੀ ਪ੍ਰੋਫੈਸਰ ਪ੍ਰਭਜੋਤ ਕੌਰ ਅਤੇ ਪ੍ਰੋ. ਜੀਤਨ ਨੇ ਵੀ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥਣਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਉੱਚੇ ਲਕਸ਼ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ . ਦਲਜੀਤ ਸਿੰਘ ਖਹਿਰਾ ਨੇ ਇਸ ਉਪਲਬਧੀ ‘ਤੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਕਿਹਾ ਕਿ ਲਗਾਤਾਰ ਪ੍ਰਾਪਤ ਹੋ ਰਹੇ ਉੱਤਮ ਨਤੀਜੇ ਵਿਦਿਆਰਥਣਾਂ ਦੀ ਲਗਨ, ਅਨੁਸ਼ਾਸਨ ਅਤੇ ਅਧਿਆਪਕਾਂ ਦੀ ਸਮਰਪਿਤ ਮਿਹਨਤ ਦਾ ਪ੍ਰਮਾਣ ਹਨ। ਉਨ੍ਹਾਂ ਨੇ ਕਿਹਾ ਕਿ ਸੰਸਥਾ ਭਵਿੱਖ ਵਿੱਚ ਵੀ ਉੱਚ ਗੁਣਵੱਤਾ ਵਾਲੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly




