HOME ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵੱਲੋਂ ਦਿੱਤੀਆਂ ਜਾ ਰਹੀਆਂ ਦਾਖਲਿਆਂ ਲਈ ਵਿਸ਼ੇਸ਼ ਰਿਆਇਤਾਂ

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵੱਲੋਂ ਦਿੱਤੀਆਂ ਜਾ ਰਹੀਆਂ ਦਾਖਲਿਆਂ ਲਈ ਵਿਸ਼ੇਸ਼ ਰਿਆਇਤਾਂ

35
ਕਪੂਰਥਲਾ   (ਸਮਾਜ ਵੀਕਲੀ)   ( ਕੌੜਾ )-  ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ)ਆਪਣੇ ਉੱਚ ਅਕਾਦਮਿਕ ਮਿਆਰ, ਆਧੁਨਿਕ ਬੁਨਿਆਦੀ ਢਾਂਚੇ, ਤਜਰਬੇਕਾਰ ਅਤੇ ਯੋਗ ਅਧਿਆਪਕ ਵਰਗ, ਅਨੁਸ਼ਾਸ਼ਿਤ ਮਾਹੌਲ ਅਤੇ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਕਾਰਨ  ਇਲਾਕੇ ਦੀਆਂ ਮੋਹਰੀ ਵਿੱਦਿਅਕ ਸੰਸਥਾਵਾਂ ਵਿੱਚ ਆਪਣੀ ਵਿਲੱਖਣ ਪਛਾਣ ਬਣਾ ਚੁੱਕਾ ਹੈ। ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਪ੍ਰਦਾਨ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਆਰਥਿਕ ਸਹਾਇਤਾ ਲਈ ਵੀ ਕਾਲਜ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਆਪਣੇ ਵਿਦਿਆਰਥੀ-ਪੱਖੀ ਦ੍ਰਿਸ਼ਟੀਕੋਣ ਦੇ ਸਦਕਾ ਕਾਲਜ ਨਾ ਸਿਰਫ਼ ਅਕਾਦਮਿਕ ਖੇਤਰ ਵਿੱਚ ਸਗੋਂ ਵਿਦਿਆਰਥੀ ਭਲਾਈ ਦੇ ਮਾਮਲਿਆਂ ਵਿੱਚ ਵੀ ਇਲਾਕੇ ਦੀਆਂ ਮੋਹਰੀ ਸੰਸਥਾਵਾਂ ਵਿੱਚ ਸ਼ੁਮਾਰ ਹੁੰਦਾ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਅਨੁਸੂਚਿਤ ਜਾਤੀ (ਐੱਸ.ਸੀ.) ਨਾਲ ਸੰਬੰਧਿਤ ਵਿਦਿਆਰਥੀਆਂ ਨੂੰ ਸਰਕਾਰੀ ਨਿਯਮਾਂ ਅਨੁਸਾਰ ਪਹਿਲਾਂ ਤੋਂ ਹੀ ਮੁਫ਼ਤ ਸਿੱਖਿਆ ਪ੍ਰਦਾਨ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਜਨਰਲ ਵਰਗ/ ਓ.ਬੀ .ਸੀ.ਦੇ ਯੋਗ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਇਲਾਕੇ ਦੇ ਦਾਨੀ ਸੱਜਣਾਂ ਵੱਲੋਂ ਦਿੱਤੀ ਗਈ ਰਾਸ਼ੀ ਦੁਆਰਾ ਅੱਧੀ ਫੀਸ ਦੀ ਛੋਟ ਦਿੱਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਕਾਲਜ ਨੇ ਇਹ ਵੀ ਫ਼ੈਸਲਾ ਕੀਤਾ ਹੈ ਕਿ ਬਾਰ੍ਹਵੀਂ ਜਮਾਤ ਵਿੱਚ 95 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਪਹਿਲੇ ਪੰਜ ਵਿਦਿਆਰਥੀਆਂ ਦੀ ਪੂਰੀ ਫੀਸ ਮੁਆਫ਼ ਕੀਤੀ ਜਾਵੇਗੀ। ਇਸ ਉਪਰਾਲੇ ਦਾ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਲਈ ਪ੍ਰੇਰਿਤ ਕਰਨਾ ਹੈ। ਕਾਲਜ ਦੇ ਅਕਾਦਮਿਕ ਮਿਆਰ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਵੱਖ-ਵੱਖ ਕਲਾਸਾਂ ਦੇ ਯੂਨੀਵਰਸਿਟੀ ਮੈਰਿਟ ਹੋਲਡਰ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਵੱਲੋਂ ਸਕਾਲਰਸ਼ਿਪਾਂ ਵੀ ਪ੍ਰਦਾਨ ਕੀਤੀਆਂ ਜਾਂਦੀਆਂ ਹਨ। ਕਾਲਜ ਅਕਾਦਮਿਕ ਖੇਤਰ ਵਿੱਚ ਉੱਤਮਤਾ ਹਾਸਲ ਕਰਨ ਲਈ ਨਿਰੰਤਰ ਯਤਨ ਕਰ ਰਿਹਾ ਹੈ, ਜਿਸ ਸਦਕਾ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਪਹਿਲੀਆਂ ਅਤੇ ਹੋਰ ਮਾਣਯੋਗ ਪੁਜ਼ੀਸ਼ਨਾਂ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਇਲਾਕੇ ਦੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਕਾਲਜ ਵੱਲੋਂ ਦਿੱਤੀਆਂ ਜਾ ਰਹੀਆਂ ਵਿਸ਼ੇਸ਼ ਰਿਆਇਤਾਂ, ਉੱਚ ਪੱਧਰੀ ਸਿੱਖਿਆ ਸਹੂਲਤਾਂ ਅਤੇ ਵਿਦਿਆਰਥੀ-ਪੱਖੀ ਮਾਹੌਲ ਦਾ ਲਾਭ ਉਠਾਉਂਦੇ ਹੋਏ ਆਪਣੇ ਬੱਚਿਆਂ ਦਾ ਦਾਖਲਾ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ ਕਰਵਾਉਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਾਜਪਾ ਦੀਆਂ ਲੋਕ ਹਿੱਤ, ਪੰਜਾਬ ਪੱਖੀ ਅਤੇ ਰਾਸ਼ਟਰਵਾਦੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਜਤਿੰਦਰ ਸਿੰਘ ਸੈਣੀ ਭਾਜਪਾ ਵਿੱਚ ਸ਼ਾਮਲ
Next articleਸੁਖਦੇਵ ਸਿੰਘ ਸੁੱਖਾ ਡੇਰਾ ਮੁਖੀ ਪਿੰਡ ਰੂਮੀਵਾਲਾ ਭੁੱਚੋ ਮੰਡੀ ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ