ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਵਿੱਚ 79ਵਾਂ ਆਜ਼ਾਦੀ ਦਿਵਸ ਬੜੇ ਜੋਸ਼, ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਹ ਸਮਾਰੋਹ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਅਤੇ ਕੋਆਰਡੀਨੇਟਰ ਸ੍ਰੀਮਤੀ ਮਨਪ੍ਰੀਤ ਕੌਰ (ਹਿਸਟਰੀ ਵਿਭਾਗ) ਦੀ ਰਹਿਨੁਮਾਈ ਵਿੱਚ ਐਨ.ਐੱਸ.ਐੱਸ. ਯੂਨਿਟ ਦੇ ਖਾਸ ਯੋਗਦਾਨ ਨਾਲ ਆਯੋਜਿਤ ਕੀਤਾ ਗਿਆ। ਕਾਰਜਕ੍ਰਮ ਦੀ ਸ਼ੁਰੂਆਤ ਰਾਸ਼ਟਰੀ ਝੰਡੇ ਦੇ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਵਿਦਿਆਰਥੀਆਂ ਨੇ ਦੇਸ਼ਭਗਤੀ ਨਾਲ ਭਰਪੂਰ ਕਵਿਤਾਵਾਂ, ਭਾਸ਼ਣਾਂ ਅਤੇ ਗੀਤਾਂ ਰਾਹੀਂ ਸ਼ਹੀਦਾਂ ਨੂੰ ਯਾਦ ਕੀਤਾ ਅਤੇ ਆਪਣੇ ਅੰਦਰ ਨਵੇਂ ਜੋਸ਼ ਦਾ ਸੰਚਾਰ ਕੀਤਾ। ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਦੇਸ਼ ਦਾ ਭਵਿੱਖ ਹੈ ਅਤੇ ਉਹਨਾਂ ਨੂੰ ਸਿਰਫ਼ ਪੜ੍ਹਾਈ ਵਿੱਚ ਹੀ ਨਹੀਂ, ਸਗੋਂ ਸਮਾਜਿਕ ਸੇਵਾ, ਰਾਸ਼ਟਰ-ਨਿਰਮਾਣ ਅਤੇ ਨੈਤਿਕ ਮੁੱਲਾਂ ਦੀ ਪਾਲਣਾ ਵਿੱਚ ਵੀ ਅੱਗੇ ਆਉਣਾ ਚਾਹੀਦਾ ਹੈ। ਇਸ ਸਮਾਰੋਹ ਦੌਰਾਨ ਸਾਰੇ ਹਾਜ਼ਰੀਨਾਂ ਵੱਲੋਂ ਦੇਸ਼ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ ਗਈ। ਇਸਦੇ ਨਾਲ ਹੀ, “ਨਸ਼ਾ ਮੁਕਤ ਭਾਰਤ ਅਭਿਆਨ” ਦੇ ਤਹਿਤ ਇੱਕ ਜਨ-ਸੰਕਲਪ ਵੀ ਕੀਤਾ ਗਿਆ, ਜਿਸ ਵਿੱਚ ਨੌਜਵਾਨਾਂ ਨੇ ਨਸ਼ਿਆਂ ਤੋਂ ਦੂਰ ਰਹਿਣ ਅਤੇ ਹੋਰਨਾਂ ਨੂੰ ਵੀ ਇਸ ਬੁਰਾਈ ਤੋਂ ਬਚਾਉਣ ਦਾ ਵਚਨ ਦਿੱਤਾ।ਆਖਿਰ ਵਿੱਚ, ਦੇਸ਼ਭਗਤੀ ਦੇ ਨਾਹਰਿਆਂ ਨਾਲ ਸਮਾਰੋਹ ਸਮਾਪਤ ਹੋਇਆ। ਇਸ ਮੌਕੇ ਕਾਲਜ ਦਾ ਪੂਰਾ ਸਟਾਫ ਹਾਜ਼ਰ ਸੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



