HOME ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਵਿੱਚ ਆਈ ਆਈ ਸੀ ਦੇ ਤਹਿਤ ਇੰਡਕਸ਼ਨ...

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਵਿੱਚ ਆਈ ਆਈ ਸੀ ਦੇ ਤਹਿਤ ਇੰਡਕਸ਼ਨ ਲੈਕਚਰ ਦਾ ਆਯੋਜਨ

1
ਕਪੂਰਥਲਾ  (ਸਮਾਜ ਵੀਕਲੀ)   (ਕੌੜਾ )- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿੱਚ  (ਆਈ ਆਈ ਸੀ) ਦੇ ਅਧੀਨ ਇਕ ਵਿਸ਼ਾਲ ਇੰਡਕਸ਼ਨ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੀ ਅਗਵਾਈ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕੀਤੀ। ਲੈਕਚਰ ਦੌਰਾਨ ਡਾ. ਖਹਿਰਾ ਜੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਆਧੁਨਿਕ ਯੁੱਗ ਵਿੱਚ ਨਵੀਨਤਾ , ਖੋਜ ਅਤੇ ਰਚਨਾਤਮਕਤਾ ਹੀ ਸਫਲਤਾ ਦੀ ਕੁੰਜੀ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਿਰਫ਼ ਪਾਠਕ੍ਰਮ ਤੱਕ ਸੀਮਿਤ ਨਾ ਰਹਿਣ, ਸਗੋਂ ਨਵੇਂ ਵਿਚਾਰਾਂ ਨੂੰ ਅਪਣਾਉਣ ਅਤੇ ਉਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾਣ ਲਈ ਪ੍ਰੇਰਿਤ ਕੀਤਾ। ਡਾ.ਖਹਿਰਾ ਨੇ ਸਮਝਾਇਆ ਕਿ ਇੰਸਟੀਚਿਊਟ ਇਘਨੋਵੇਸ਼ਨ ਕੌਂਸਲ  ਦਾ ਮਕਸਦ ਵਿਦਿਆਰਥੀਆਂ ਵਿੱਚ ਸਟਾਰਟਅਪ ਸੰਸਕ੍ਰਿਤੀ, ਉਦਯੋਗੀ ਸੋਚ ਅਤੇ ਵਿਗਿਆਨਕ ਰੁਚੀ ਨੂੰ ਵਿਕਸਿਤ ਕਰਨਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਨਵੀਂ ਪੀੜ੍ਹੀ ਹੀ ਦੇਸ਼ ਦਾ ਭਵਿੱਖ ਹੈ ਅਤੇ ਉਨ੍ਹਾਂ ਨੂੰ ਚਾਹੀਦਾ ਹੈ ਕਿ ਉਹ ਗਿਆਨ ਅਤੇ ਨਵੀਨਤਾ ਰਾਹੀਂ ਆਪਣਾ ਯੋਗਦਾਨ ਪਾਉਣ। ਪ੍ਰੋਗਰਾਮ ਵਿੱਚ ਕਾਲਜ ਦੇ ਅਧਿਆਪਕਾਂ ਅਤੇ ਵਿਦਿਆਰਥਣਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਵਿਦਿਆਰਥਣਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਲੈਕਚਰ ਉਨ੍ਹਾਂ ਦੇ ਮਨ ਵਿੱਚ ਨਵੀਂ ਊਰਜਾ ਅਤੇ ਵਿਸ਼ਵਾਸ ਪੈਦਾ ਕਰਦੇ ਹਨ। ਇਸ ਸਮਾਗਮ ਦਾ ਸੰਚਾਲਨ ਕਾਲਜ ਦੇ ਆਈ ਆਈ ਸੀ  ਕੋਆਰਡੀਨੇਟਰ ਨੇ ਕੀਤਾ। ਆਖ਼ਿਰ ਵਿੱਚ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖੇਹਰਾ ਨੇ ਸਾਰੇ ਸਟਾਫ ਮੈਂਬਰਾਂ ਅਤੇ ਵਿਦਿਆਰਥਣਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੋਮਣੀ ਅਕਾਲੀ ਦਲ ਬਾਦਲ ਹੜ ਪੀੜਤਾਂ ਦੀ ਹਰ ਸੰਭਵ ਮਦਦ ਕਰੇਗਾ -ਘੁਮਾਣ, ਤੁੜ
Next articleਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ, ਰੋਟਰੀ ਕਲੱਬ ਕਪੂਰਥਲਾ ਇਲੀਟ ਦਾ ਵਿਸ਼ੇਸ਼ ਸਹਿਯੋਗ ਰਿਹਾ