ਕਪੂਰਥਲਾ, (ਸਮਾਜ ਵੀਕਲੀ) ( ਕੌੜਾ )-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵੱਲੋਂ ਭਾਰਤ ਸਰਕਾਰ ਦੇ ਮਿਨਿਸਟਰੀ ਆਫ ਯੂਥ ਅਫੇਅਰਜ਼ ਐਂਡ ਸਪੋਰਟਸ ਦੇ ਆਦੇਸ਼ ਅਧੀਨ ਐੱਨ.ਐੱਸ.ਐੱਸ. ਯੂਨਿਟ ਅਤੇ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਹਿਯੋਗ ਨਾਲ ਰਾਸ਼ਟਰੀ ਖੇਡ ਦਿਵਸ ਉਤਸ਼ਾਹਪੂਰਵਕ ਮਨਾਇਆ ਗਿਆ। ਇਹ ਦਿਨ ਹਾਕੀ ਦੇ ਜਾਦੂਗਰ ਅਤੇ ਭਾਰਤ ਰਤਨ ਮੇਜਰ ਧਿਆਨ ਚੰਦ ਜੀ ਦੀ ਯਾਦ ਨੂੰ ਸਮਰਪਿਤ ਕੀਤਾ ਗਿਆ। ਸਮਾਗਮ ਦੀ ਅਗਵਾਈ ਪ੍ਰਿੰਸਿਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕੀਤੀ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ “ਖੇਡਾਂ ਸਿਰਫ ਤੰਦਰੁਸਤੀ ਲਈ ਹੀ ਨਹੀਂ ਸਗੋਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ ਅਤੇ ਟੀਮ ਸਪਿਰਟ ਪੈਦਾ ਕਰਨ ਲਈ ਵੀ ਬਹੁਤ ਜ਼ਰੂਰੀ ਹਨ।” ਸਮਾਗਮ ਦੌਰਾਨ ਵਿਦਿਆਰਥੀਆਂ ਲਈ ਵੱਖ-ਵੱਖ ਇਨਡੋਰ ਅਤੇ ਆਉਟਡੋਰ ਖੇਡਾਂ ਦਾ ਆਯੋਜਨ ਕੀਤਾ ਗਿਆ ਜਿਨ੍ਹਾਂ ਵਿੱਚ ਵਾਲੀਬਾਲ, ਬੈਡਮਿੰਟਨ, ਕੈਰਮ ਬੋਰਡ, ਸ਼ਤਰੰਜ ਅਤੇ ਐਥਲੈਟਿਕ ਇਵੈਂਟ ਸ਼ਾਮਲ ਸਨ। ਖਿਡਾਰੀਆਂ ਨੇ ਪੂਰੇ ਜੋਸ਼ ਤੇ ਜਜ਼ਬੇ ਨਾਲ ਹਿੱਸਾ ਲਿਆ ਅਤੇ ਆਪਣੇ ਖੇਡਾਂ ਦੇ ਹੁਨਰ ਦਾ ਪ੍ਰਦਰਸ਼ਨ ਕੀਤਾ। 100 ਮੀਟਰ ਦੌੜ ਵਿੱਚ ਪਰਵੀਨ ਕੌਰ ਨੇ ਪਹਿਲਾ, ਗੁਰਲੀਨ ਕੌਰ ਨੇ ਦੂਜਾ ਅਤੇ ਐਨੀ ਦਾਸੀਕੇ ਨੇ ਤੀਜਾ ਸਥਾਨ ਹਾਸਲ ਕੀਤਾ। ਕੈਰਮ ਬੋਰਡ ਵਿੱਚ ਮੰਜੂ ਸਹੋਤਾ ਨੇ ਬਾਜ਼ੀ ਮਾਰੀ, ਜਦਕਿ ਸ਼ਤਰੰਜ ਵਿੱਚ ਅਨਮੋਲ ਨੇ ਆਪਣੀ ਪ੍ਰਤਿਭਾ ਨਾਲ ਜਿੱਤ ਦਰਜ ਕੀਤੀ। ਸਾਰੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟਸ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਪ੍ਰੋਫੈਸਰ ਕੁਲਦੀਪ ਕੌਰ ਅਤੇ ਪ੍ਰੋਫੈਸਰ ਮਨਪ੍ਰੀਤ ਕੌਰ ਦੀ ਭੂਮਿਕਾ ਅਹਿਮ ਰਹੀ। ਦੋਵੇਂ ਕੋਆਰਡੀਨੇਟਰਾਂ ਨੇ ਨਾ ਸਿਰਫ਼ ਮੁਕਾਬਲਿਆਂ ਦੇ ਸੁਚਾਰੂ ਪ੍ਰਬੰਧ ਨੂੰ ਯਕੀਨੀ ਬਣਾਇਆ ,ਸਗੋਂ ਵਿਦਿਆਰਥੀਆਂ ਨੂੰ ਪੂਰੇ ਜੋਸ਼ ਨਾਲ ਭਾਗ ਲੈਣ ਲਈ ਪ੍ਰੇਰਿਤ ਵੀ ਕੀਤਾ। ਉਨ੍ਹਾਂ ਦੀ ਸਮਰਪਣ ਮਿਹਨਤ, ਸੁਚੱਜੀ ਯੋਜਨਾ ਅਤੇ ਖੇਡਾਂ ਪ੍ਰਤੀ ਲਗਨ ਕਰਕੇ ਹੀ ਸਮਾਗਮ ਸਫਲ ਰਿਹਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



