ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਉਪ ਕੁਲਪਤੀ ਪ੍ਰੋਫੈਸਰ ਡਾ. ਕਰਮਜੀਤ ਸਿੰਘ ਜੀ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਜੀ ਦੀ ਅਗਵਾਈ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧਾਂ ਹੇਠ ਕਾਰਜਸ਼ੀਲ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਮਿੱਠੜਾ ਦੇ ਵਿਦਿਆਰਥੀਆਂ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ, ਕਪੂਰਥਲਾ ਵਿੱਚ ਆਯੋਜਿਤ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੇ ਕਾਸਮੋਟੌਲੋਜੀ ਵਿਭਾਗ ਦੀ ਵਿਦਿਆਰਥਣ ਜਸਮਾਈਲਪ੍ਰੀਤ ਕੌਰ ਨੇ ਵਿਸ਼ੇਸ਼ ਸਨਮਾਨ ਹਾਸਿਲ ਕੀਤਾ। ਕਾਸਮੋਟੌਲੋਜੀ ਵਿਭਾਗ ਦੇ ਇੰਚਾਰਜ ਮੈਡਮ ਪਲਕਾ ਜੀ ਇਸ ਮੌਕੇ ਤੇ ਵਿਦਿਆਰਥੀਆਂ ਦੇ ਨਾਲ ਹਾਜ਼ਰ ਸਨ। ਇਸ ਪ੍ਰਾਪਤੀ ਉਪਰੰਤ ਸਾਇੰਸ ਵਿਭਾਗ ਦੇ ਮੁਖੀ ਡਾਕਟਰ ਪਰਮਜੀਤ ਕੌਰ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੰਦੇ ਹੋਏ ਅਜਿਹੀਆਂ ਗਤੀਵਿਧੀਆਂ ਵਿੱਚ ਨਿਰੰਤਰ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਜੀ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਪ੍ਰਾਪਤੀ ਨਾ ਸਿਰਫ ਉਨ੍ਹਾਂ ਦੀ ਮਿਹਨਤ ਦਾ ਨਤੀਜਾ ਹੈ, ਬਲਕਿ ਕਾਲਜ ਵਿੱਚ ਚੱਲ ਰਹੀਆਂ ਰਚਨਾਤਮਕ ਗਤੀਵਿਧੀਆਂ ਦੀ ਵੀ ਪ੍ਰਤੀਕ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜੇਹੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj