HOME ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿੱਚ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਗਿਆ

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿੱਚ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਗਿਆ

3
ਕਪੂਰਥਲਾ,  (ਸਮਾਜ ਵੀਕਲੀ)  ( ਕੌੜਾ )-  ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਿਭਾਗ ਦੇ ਸਹਿਯੋਗ ਨਾਲ ‘ਏਕ ਭਾਰਤ ਸ੍ਰੇਸ਼ਟ ਭਾਰਤ’ ਯੋਜਨਾ ਤਹਿਤ, ਯੂਥ ਸਰਵਿਸਿਜ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਗਿਆ। ਇਸ ਸਮਾਰੋਹ ਦੌਰਾਨ ਅੰਗਰੇਜ਼ੀ ਵਿਭਾਗ ਦੀ ਪ੍ਰੋਫੈਸਰ ਅਮਨਪ੍ਰੀਤ ਕੌਰ ਨੇ ਵਿਸ਼ੇਸ਼ ਲੈਕਚਰ ਦਿੰਦੇ ਹੋਏ ਦੱਸਿਆ ਕਿ ਇਹ ਦਿਵਸ ਹਰ ਸਾਲ 8 ਸਤੰਬਰ ਨੂੰ ਵਿਸ਼ਵ ਪੱਧਰ ’ਤੇ ਮਨਾਇਆ ਜਾਂਦਾ ਹੈ, ਤਾਂ ਜੋ ਵਿਅਕਤੀਆਂ ਅਤੇ ਸਮਾਜ ਲਈ ਸਾਖ਼ਰਤਾ ਦੇ ਮਹੱਤਵ ਬਾਰੇ ਜਾਗਰੂਕਤਾ ਪੈਦਾ ਕੀਤੀ ਜਾ ਸਕੇ। ਉਨ੍ਹਾਂ ਨੇ ਸਾਖ਼ਰਤਾ ਨੂੰ ਨਿਆਂਪੂਰਨ ਤੇ ਟਿਕਾਊ ਸੰਸਾਰ ਦੀ ਨੀਂਹ ਦੱਸਦਿਆਂ ਕਿਹਾ ਕਿ ਯੂਨੈਸਕੋ ਨੇ ਇਸ ਦਿਨ ਨੂੰ ਸਿੱਖਿਆ ਦੇ ਪ੍ਰਚਾਰ ਅਤੇ ਵਿਅਕਤੀਗਤ ਸ਼ਕਤੀਕਰਨ ਲਈ ਮਨਾਉਣ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਪ੍ਰੋਫੈਸਰ ਅਮਰਜੀਤ ਨੇ ਕਿਹਾ ਕਿ ਸਾਖ਼ਰਤਾ ਵਿਅਕਤੀ ਦੀ ਸੋਚ ਨੂੰ ਵਿਸ਼ਾਲ ਬਣਾਉਂਦੀ ਹੈ ਅਤੇ ਉਸਨੂੰ ਜੀਵਨ ਵਿੱਚ ਅੱਗੇ ਵਧਣ ਦੀ ਤਾਕਤ ਪ੍ਰਦਾਨ ਕਰਦੀ ਹੈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਨਾ-ਲਿਖਣਾ ਸਿਰਫ਼ ਗਿਆਨ ਪ੍ਰਾਪਤ ਕਰਨ ਦਾ ਸਾਧਨ ਨਹੀਂ, ਸਗੋਂ ਸਮਾਜਿਕ ਤਰੱਕੀ ਅਤੇ ਵਿਅਕਤੀਗਤ ਵਿਕਾਸ ਲਈ ਬੁਨਿਆਦੀ ਲੋੜ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਪ੍ਰੇਰਿਤ ਕੀਤਾ ਕਿ ਸਾਖ਼ਰਤਾ ਵਿਅਕਤੀ ਨੂੰ ਆਤਮ-ਵਿਸ਼ਵਾਸ ਦੇ ਨਾਲ ਭਰ ਦਿੰਦੀ ਹੈ ਅਤੇ ਸਿੱਖਿਆ ਰਾਹੀਂ ਉਹ ਆਪਣਾ ਭਵਿੱਖ ਸੰਵਾਰ ਕੇ ਸਮਾਜ ਤੋਂ ਹਨੇਰਾ ਦੂਰ ਕਰਨ ਵਿੱਚ ਭੂਮਿਕਾ ਨਿਭਾਉਣ। ਇਸ ਮੌਕੇ ਵਿਦਿਆਰਥਣਾਂ ਨੇ ਰਚਨਾਤਮਕ ਲੇਖਣ ਮੁਕਾਬਲਿਆਂ ਵਿੱਚ ਭਾਗ ਲਿਆ ਅਤੇ ਲੇਖਾਂ ਤੇ ਕਵਿਤਾਵਾਂ ਰਾਹੀਂ ਸਿੱਖਿਆ ਅਤੇ ਸਮਾਜਿਕ ਤਬਦੀਲੀ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ। ਕਾਰਜਕ੍ਰਮ ਦਾ ਸਮਾਪਨ ਸਾਖ਼ਰਤਾ ਨੂੰ ਉਤਸ਼ਾਹਿਤ ਕਰਨ ਅਤੇ ਇਕ ਸੁਚਾਰੂ, ਸਿੱਖਿਅਤ ਸਮਾਜ ਦੀ ਉਸਾਰੀ ਲਈ ਵਚਨਬੱਧਤਾ ਦੇ ਪ੍ਰਣ ਨਾਲ ਹੋਇਆ। ਇਸ ਮੌਕੇ ਕਾਲਜ ਦਾ ਸਾਰਾ ਸਟਾਫ ਮੌਜੂਦ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਦੇ ਵੀਰਾਂ ਨੇ ਇਤਿਹਾਸ ਦੁਹਰਾਇਆ ਹੜ੍ਹ ਦੀ ਮਾਰ ਦੇ ਬਾਵਜੂਦ ਲੋਕਾਂ ਦੀ ਹਿੰਮਤ, ਟੁੱਟੇ ਬੰਨ੍ਹ ਨੂੰ ਖ਼ੁਦ ਰੋਕਿਆ
Next articleਹੜ੍ਹ ਗਏ ਨੇ… ਮੁਸੀਬਤ ਨਹੀਂ…!