HOME ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਨਤੀਜਾ

ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਨਤੀਜਾ

1
ਕਪੂਰਥਲਾ,  (ਸਮਾਜ ਵੀਕਲੀ)   (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵੱਲੋਂ ਹਾਲ ਹੀ ਵਿੱਚ ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ, ਫੱਤੂਢੀਂਗਾ ਦੀਆਂ ਵਿਦਿਆਰਥਣਾਂ ਨੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਨਾਂ ਰੌਸ਼ਨ ਕੀਤਾ। ਨਤੀਜਿਆਂ ਅਨੁਸਾਰ, ਜੈਸਮੀਨ ਕੌਰ ਨੇ 8.36 ਐੱਸ ਜੀ ਪੀ ਏ ਨਾਲ ਯੂਨੀਵਰਸਿਟੀ ਪੱਧਰ ‘ਤੇ ਚੌਥਾ ਅਤੇ ਕਾਲਜ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਸ਼ਹਿਨਾਜ਼ਦੀਪ ਕੌਰ ਨੇ 8.18 ਐੱਸ ਜੀ ਪੀ ਏ ਨਾਲ ਦੂਜਾ ਸਥਾਨ ਹਾਸਲ ਕੀਤਾ, ਜਦਕਿ ਗੁਰਜੀਤ ਕੌਰ, ਜਸ਼ਨਦੀਪ ਕੌਰ, ਪਵਨਪ੍ਰੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ 8.00 ਐੱਸ ਜੀ ਪੀ ਏ ਨਾਲ ਤੀਜਾ ਸਥਾਨ ਸਾਂਝੇ ਤੌਰ ‘ਤੇ ਹਾਸਲ ਕੀਤਾ। ਇਹ ਨਤੀਜੇ ਖਾਸ ਤੌਰ ‘ਤੇ ਇਸ ਲਈ ਵੀ ਕਾਬਿਲ-ਏ-ਤਾਰੀਫ਼ ਹਨ ਕਿ ਬਹੁਤ ਸਾਰੀਆਂ ਵਿਦਿਆਰਥਣਾਂ ਨੇ 8.0 ਐੱਸ ਜੀ ਪੀ ਏ ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ। ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਨ, ਸੰਘਰਸ਼ ਅਤੇ ਅਧਿਆਪਕਾਂ ਦੀ ਸਹੀ ਰਹਿਨੁਮਾਈ ਨਾਲ ਸੰਭਵ ਹੋਈ ਹੈ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਲਈ ਪ੍ਰੇਰਿਤ ਕੀਤਾ। ਕਾਮਰਸ ਵਿਭਾਗ ਦੀ ਡਿਪਾਰਟਮੈਂਟ ਹੈੱਡ ਪ੍ਰੋ. ਪ੍ਰਭਜੋਤ ਕੌਰ ਨੇ ਵੀ ਵਿਦਿਆਰਥਣਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਨਤੀਜੇ ਉਨ੍ਹਾਂ ਦੀ ਨਿਰੰਤਰ ਮਿਹਨਤ ਅਤੇ ਸਮਰਪਣ ਦਾ ਨਤੀਜਾ ਹਨ। ਉਨ੍ਹਾਂ ਨੇ ਵਿਦਿਆਰਥਣਾਂ ਨੂੰ ਅਗਲੇ ਸਮੈਸਟਰ ਵਿੱਚ ਵੀ ਐਹੋ ਜਿਹਾ ਜੋਸ਼ ਬਣਾਈ ਰੱਖਣ ਲਈ ਉਤਸ਼ਾਹਿਤ ਕੀਤਾ। ਕਲਾਸ ਇੰਚਾਰਜ ਪ੍ਰੋ. ਜੀਤਨ ਨੇ ਨਤੀਜਿਆਂ ‘ਤੇ ਖੁਸ਼ੀ ਜਤਾਈ ਅਤੇ ਵਿਦਿਆਰਥਣਾਂ ਦੀ ਤਿਆਰੀ, ਹਾਜ਼ਰੀ ਅਤੇ ਲਗਾਤਾਰ ਮੇਹਨਤ ਨੂੰ ਇਸ ਸਫਲਤਾ ਦਾ ਮੁੱਖ ਕਾਰਨ ਦੱਸਿਆ । ਇਸ ਮੌਕੇ ਕਾਲਜ ਦਾ ਸਮੂਹ ਸਟਾਫ ਹਾਜ਼ਰ ਸੀ, ਜਿਸ ਨੇ ਵੀ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਭਵਿੱਖ ਲਈ ਸ਼ੁਭਕਾਮਨਾਵਾਂ ਪ੍ਰਗਟ ਕੀਤੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous article*ਹੱਕਾਂ ਦਾ ਬੀਜ*
Next articleਸ਼ੰਕਰਾ ਨੰਦ ਦੇ ਖਿਲਾਫ ਲੱਗੇ ਧਰਨੇ ਵਿੱਚ ਮੈਂਬਰ ਪਾਰਲੀਮੈਂਟ ਫਰੀਦਕੋਟ ਸਰਬਜੀਤ ਸਿੰਘ ਵੀ ਪੁੱਜੇ