HOME ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ

3
ਕਪੂਰਥਲਾ,  (ਸਮਾਜ ਵੀਕਲੀ)   (ਕੌੜਾ )–  ਗੁਰੂ ਨਾਨਕ ਦੇਵ ਜੀ ਦੇ ਵੱਡੇ ਭੈਣ ਬੇਬੇ ਨਾਨਕੀ ਜੀ ਦਾ ਜਨਮ ਦਿਹਾੜਾ ਸਮੂਹ ਸੰਗਤ ਤਲਵੰਡੀ ਚੌਧਰੀਆਂ ਵੱਲੋਂ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਰੱਖੇ ਗਏ ਸ੍ਰੀ ਅਖੰਡ ਪਾਠਾਂ ਸਾਹਿਬ ਜੀ ਦੇ ਭੋਗ ਪਾਏ ਗਏ। ਭਾਈ ਹਰਚੰਦ ਸਿੰਘ ਭਾਰਜ ਹਜੂਰੀ ਰਾਗੀ ਜਥਾ ਗੁਰਦੁਆਰਾ ਬੇਬੇ ਨਾਨਕੀ ਸ੍ਰੀ ਖੂਹ ਸਾਹਿਬ ਤਲਵੰਡੀ ਚੌਧਰੀਆਂ ਨੇ ਆਪਣੇ ਸ਼ਬਦ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਵਿਸ਼ੇਸ਼ ਤੌਰ ਤੇ ਸੱਦੇ ਭਾਈ ਜਸਵਿੰਦਰ ਸਿੰਘ ਕਥਾ ਵਾਚਕ ਵੱਲੋਂ ਬੇਬੇ ਨਾਨਕੀ ਜੀ ਦੇ ਜੀਵਨ ਤੇ ਆਪਣੇ ਛੋਟੇ ਵੀਰ ਨਾਲ ਅਤਿਅੰਤਾਂ ਦੇ ਪਿਆਰ ਸਬੰਧੀ ਸੰਗਤਾਂ ਨੂੰ ਕਈ ਪ੍ਰਸੰਗ ਸੁਣਾਏ। ਇਸ ਤੋਂ ਇਲਾਵਾ ਉਹਨਾਂ ਬਾਬਾ ਨਾਨਕ ਜੀ ਦੇ ਜੀਵਨ ਅਤੇ ਉਹਨਾਂ ਦੇ ਸੁਲਤਾਨਪੁਰ ਵਿੱਚ ਕੀਤੇ ਕਾਰਜਾਂ ਸਬੰਧੀ ਸੰਗਤਾਂ ਨੂੰ ਭਰਪੂਰ ਜਾਣਕਾਰੀ ਦਿੱਤੀ। ਇਸ ਮੌਕੇ ਤੇ ਸਰਪੰਚ ਬਲਵਿੰਦਰ ਸਿੰਘ ਲੱਡੂ, ਬਾਬਾ ਲੱਖਾ ਸਿੰਘ, ਹਰਜਿੰਦਰ ਸਿੰਘ ਘੁਮਾਣ ਸਾਬਕਾ ਸਰਪੰਚ, ਮਾਸਟਰ ਬਲਵਿੰਦਰ ਸਿੰਘ ਓਠੀ, ਸੁਖਦੇਵ ਸਿੰਘ ਜੋਸਨ, ਸੁਖਦੇਵ ਸਿੰਘ ਗ੍ਰੰਥੀ, ਗਿਆਨ ਸਿੰਘ ਸ਼ਹਿਰੀਆ,  ਸੰਤੋਖ ਸਿੰਘ ਸਾਬਕਾ ਇੰਸਪੈਕਟਰ, ਕੀਰਤਨਪਾਲ ਸਿੰਘ ਸੰਧੂ, ਹਰਦਿਆਲ ਸਿੰਘ ਸੰਧੂ, ਲਖਵਿੰਦਰ ਸਿੰਘ ਮੈਂਬਰ, ਨਿਸ਼ਾਨ ਸਿੰਘ ਸੰਧੂ, ਸਤਨਾਮ ਸਿੰਘ ਸੋਡੀ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ ਫੌਜੀ, ਸੁਰਿੰਦਰ ਸਿੰਘ ਥਿਂੰਦ, ਪੂਰਨ ਸਿੰਘ, ਗਿਆਨ ਸਿੰਘ ਮਾਢਲੀਆ, ਸਤਨਾਮ ਸਿੰਘ, ਮੈਂਬਰ ਲਖਵਿੰਦਰ ਸਿੰਘ ਲੱਖਾ, ਜੋਗਿੰਦਰ ਸਿੰਘ ਰਤਨਪਾਲ, ਗੁਰਮੇਲ ਸਿੰਘ ਕਾਨਾ,  ਨਿਸ਼ਾਨ ਸਿੰਘ ਸੰਧੂ, ਹਰਦੇਵ ਸਿੰਘ ਬੱਬੂ, ਪਾਠੀ ਗੁਰਸੇਵਕ ਸਿੰਘ, ਬਾਬਾ ਗਿਆਨ ਸਿੰਘ ਰਣਜੀਤ ਸਿੰਘ ਸੋਢੀ ਭਜਨ ਸਿੰਘ ਸ਼ਹਿਰ ਗਿਆ ਬਲਵਿੰਦਰ ਸਿੰਘ ਘੁੰਮਣ, ਮੱਘਰ ਸਿੰਘ ਸੰਧੂ, ਹਰਜੀਤ ਸਿੰਘ ਜਸਪਾਲ ਸਿੰਘ ਬਿੱਲਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਤੇ ਪ੍ਰਬੰਧਕਾਂ ਵੱਲੋਂ ਵਿਸ਼ੇਸ਼ ਸ਼ਖਸ਼ੀਅਤਾਂ ਦਾ ਸਨਮਾਨ ਕੀਤਾ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਏਅਰ ਇੰਡੀਆ ਦੇ ਸੀਈਓ ਕੈਂਪਬੈਲ ਵਿਲਸਨ ਨੇ ਅਸਤੀਫਾ ਦੇ ਦਿੱਤਾ; ਕਾਰਜਕਾਲ ਜੁਲਾਈ 2027 ਤੱਕ ਸੀ
Next articleਇਸ ਵਾਰ ਇੰਗਲੈਂਡ ਦੇ ਸਹਿਰ ਲੈਸਟਰ ਵਿੱਚ 6 ਤੋਂ 12 ਅਪ੍ਰੈਲ ਤੱਕ ਮਨਾਇਆ ਜਾ ਰਿਹਾ ‘ਰਾਸ਼ਟਰੀ ਸਮੋਸਾ ਹਫ਼ਤਾ’