ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਬੇਬੀ ਸ਼ੋਅ ਅਤੇ ਬਸੰਤ ਮੇਲਾ ਸੰਪੰਨ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਦੀ ਅਗਵਾਈ ਵਿਚ ਬੇਬੀ ਸ਼ੋਅ ਅਤੇ ਬਸੰਤ ਮੇਲੇ ਦਾ ਆਯੋਜਨ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ । ਹਰਜੀਤ ਕੌਰ ਪ੍ਰਿੰਸੀਪਲ ਕੇ ਵੀ 1 ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਸਟਾਫ਼ ਮੈਂਬਰਾਂ ਪਹੁੰਚੇ ਮਹਿਮਾਨਾਂ ਦਾ ਨਿੱਘਾ ਸਵਾਗਤ ਕੀਤਾ । ਇਸ ਦੌਰਾਨ ਵਿਦਿਆਰਥੀਆਂ ਵਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ । ਵਿਦਿਆਰਥੀਆਂ ਲਈ ਲਗਾਏ ਗਏ ਵੱਖ ਵੱਖ ਪ੍ਰਕਾਰ ਦੇ ਝੁੱਲੇ ਅਤੇ ਖਾਣ ਪੀਣ ਦੇ ਸਟਾਲ ਵੀ ਬਸੰਤ ਮੇਲੇ ਦਾ ਮੁੱਖ ਆਕਰਸ਼ਣ ਰਹੇ । ਸਮਾਗਮ ਦੇ ਅੰਤ ਵਿੱਚ ਬੇਬੀ ਸ਼ੋਅ ਅਤੇ ਲੱਕੀ ਡ੍ਰਾਅ ਦੇ ਜੇਤੂ ਰਹੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ ।

ਇਸ ਮੌਕੇ ਮੈਡਮ ਨਰਿੰਦਰ ਪੱਤੜ, ਰਣਧੀਰ ਸਿੰਘ, ਰੇਨੂੰ ਬਾਲਾ, ਜਸਵਿੰਦਰ ਸਿੰਘ, ਅਨੀਤਾ ਸਹਿਗਲ, ਰਜਨੀ ਅਰੋੜਾ, ਰਣਜੀਤ ਸਿੰਘ, ਨੀਲਮ ਕਾਲੜਾ, ਪਰਮਿੰਦਰ ਕੌਰ, ਮੀਨਾਕਸ਼ੀ, ਹਰਜਿੰਦਰ ਸਿੰਘ, ਸਿੰਦਰਪਾਲ ਕੌਰ, ਕੁਲਵਿੰਦਰ ਕੌਰ, ਸੁਮਨਦੀਪ ਕੌਰ, ਦਲਜੀਤ ਕੌਰ, ਰਾਜ ਰਾਣੀ, ਮਨਜਿੰਦਰ ਸਿੰਘ ਆਦਿ ਸਟਾਫ਼ ਮੈਂਬਰ ਹਾਜਰ ਸਨ ।

 

Previous articleਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਵਿਦਿਆਰਥੀਆਂ ਦੇ ਜਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਗਏ
Next articleਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਸਰਕਾਰ ਦੀ ਰਾਜਸੀ ਚੁੱਪ ਦੇ ਵਿਰੋਧ ਵਿੱਚ 15 ਨੂੰ ਵਿਸ਼ਾਲ ਧਰਨਾ