HOME ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ — ਨੌਜਵਾਨਾਂ...

ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਸਿਹਤ ਵਿਭਾਗ ਵਲੋਂ ਜਾਗਰੂਕਤਾ ਮੁਹਿੰਮ — ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰਹਿਣ ਲਈ ਕੀਤਾ ਪ੍ਰੇਰਿਤ

3

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਤੰਬਾਕੂ ਵਿਰੋਧੀ ਵਿਸ਼ੇਸ਼ ਮੁਹਿੰਮ ਤਹਿਤ ਨੌਜਵਾਨਾਂ ਵਿੱਚ ਤੰਬਾਕੂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਨੂੰ ਤੰਬਾਕੂ ਸੇਵਨ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਡਾ. ਬਲਬੀਰ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵਲੋਂ ਵਿਸਤ੍ਰਿਤ ਜਾਗਰੂਕਤਾ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਹ ਮੁਹਿੰਮ ਡਾ. ਜਗਦੀਪ ਸਿੰਘ ਜ਼ਿਲਾ ਐਪੀਡਮੀਓਲੋਜਿਸਟ ਅਤੇ ਡਾ. ਸਲੇਸ਼ ਕੁਮਾਰ ਜ਼ਿਲਾ ਐਪੀਡਮੀਓਲੋਜਿਸਟ (ਆਈਡੀਐਸਪੀ) ਦੀ ਅਗਵਾਈ ਹੇਠ ਚਲਾਈ ਗਈ। ਟੀਮ ਵਿੱਚ ਹੈਲਥ ਇੰਸਪੈਕਟਰ ਵਿਸ਼ਾਲ ਪੂਰੀ, ਹੈਲਥ ਇੰਸਪੈਕਟਰ ਸੰਜੀਵ ਠਾਕੁਰ, ਹੈਲਥ ਵਰਕਰ ਸੁਰਿੰਦਰ ਕਲਸੀ ਅਤੇ ਨਰੇਸ਼ ਕੁਮਾਰ ਸ਼ਾਮਲ ਸਨ। ਟੀਮ ਵਲੋਂ ਸ਼ਹਿਰ ਦੇ ਵੱਖ-ਵੱਖ ਜਨਤਕ ਸਥਾਨਾਂ — ਜਿਵੇਂ ਕਿ ਬੱਸ ਸਟੈਂਡ, ਮੁੱਖ ਬਾਜ਼ਾਰਾਂ ਅਤੇ ਦੁਕਾਨਾਂ ਦਾ ਦੌਰਾ ਕਰਕੇ ਲੋਕਾਂ ਨੂੰ ਸਿਗਰੇਟ ਅਤੇ ਹੋਰ ਤੰਬਾਕੂ ਉਤਪਾਦ ਐਕਟ-2003 (COTPA) ਸਬੰਧੀ ਜਾਗਰੂਕ ਕੀਤਾ ਗਿਆ। ਇਸ ਦੌਰਾਨ ਤੰਬਾਕੂਨੋਸ਼ੀ ਦੇ ਖ਼ਿਲਾਫ਼ ਪੋਸਟਰ ਲਗਾਏ ਗਏ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਟੀਮ ਵਲੋਂ ਤੰਬਾਕੂਨੋਸ਼ੀ ਦੇ ਸਿਹਤ ਤੇ ਵਾਤਾਵਰਣ ਉੱਤੇ ਹੋਣ ਵਾਲੇ ਨੁਕਸਾਨ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਤੰਬਾਕੂ ਉਤਪਾਦਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ। ਦੁਕਾਨਦਾਰਾਂ ਨੂੰ ‘ਤੰਬਾਕੂਨੋਸ਼ੀ ਰਹਿਤ ਖੇਤਰ’ ਦੇ ਬੋਰਡ ਲਗਾਉਣ ਦੀ ਅਪੀਲ ਕੀਤੀ ਗਈ ਅਤੇ ਉਨ੍ਹਾਂ ਨੂੰ ਖੁਸ਼ਬੂਦਾਰ ਤੰਬਾਕੂ ਉਤਪਾਦਾਂ, ਹੁੱਕਾ ਅਤੇ ਈ-ਸਿਗਰਟ ਦੀ ਵਿਕਰੀ ਨਾ ਕਰਨ ਬਾਰੇ ਚੇਤਾਵਨੀ ਦਿੱਤੀ ਗਈ। ਸਿਹਤ ਟੀਮ ਨੇ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਅਨੁਸਾਰ ਕਿਸੇ ਵੀ ਜਨਤਕ ਸਥਾਨ ‘ਤੇ ਸਿਗਰੇਟ, ਬੀੜੀ ਜਾਂ ਕਿਸੇ ਵੀ ਤਰੀਕੇ ਨਾਲ ਤੰਬਾਕੂ ਸੇਵਨ ਕਰਨਾ ਕਾਨੂੰਨੀ ਅਪਰਾਧ ਹੈ। ਇਸ ਦੇ ਨਾਲ ਹੀ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਤੰਬਾਕੂ ਉਤਪਾਦ ਵੇਚਣਾ ਜਾਂ ਕਿਸੇ ਵੀ ਵਿਦਿਅਕ ਸੰਸਥਾ ਦੇ 100 ਗਜ ਦੇ ਘੇਰੇ ਵਿੱਚ ਤੰਬਾਕੂ ਉਤਪਾਦਾਂ ਦੀ ਵਿਕਰੀ ਕਰਨਾ ਵੀ ਕਾਨੂੰਨਨ ਜੁਰਮ ਹੈ। ਡਾ. ਜਗਦੀਪ ਸਿੰਘ ਨੇ ਕਿਹਾ ਕਿ “ਤੰਬਾਕੂਨੋਸ਼ੀ ਅਤੇ ਤੰਬਾਕੂ ਸੇਵਨ ਸਾਡੀ ਸਿਹਤ ਲਈ ਬਹੁਤ ਹੀ ਹਾਨੀਕਾਰਕ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਚਦੇਵਾ ਸਟਾਕਸ ਫੈਮਿਲੀ ਵਾਕ ਟੀ-ਸ਼ਰਟ ਕੀਤੀ ਜਾਰੀ
Next articleਜ਼ਿਲ੍ਹਾ ਨਸ਼ਾ ਮੁਕਤੀ ਪੁਨਰਵਾਸ ਕੇਂਦਰ ਵਿਖੇ ਮਨਾਇਆ ’ਜ਼ਸਨ-ਏ-ਦੀਵਾਲੀ’