ਬਰਨਾਲਾ (ਸਮਾਜ ਵੀਕਲੀ):ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਬਾਦਲ ਪਰਿਵਾਰ ਸਿੱਖ ਪੰਥ ਨਾਲ ਵੀ ਧੋਖਾ ਕਰ ਰਿਹਾ ਹੈ। ਗੁਰੂ ਸਾਹਿਬ ਦੀਆਂ ਬੇਅਦਬੀ ਲਈ ਵੀ ਇਹ ਲੋਕ ਜ਼ਿੰਮੇਵਾਰ ਹਨ। ਪੰਜਾਬ ਵਿੱਚ ਸ਼ਰ੍ਹੇਆਮ ਨਸ਼ਾ ਵੇਚਿਆ। ਬੇਅਦਬੀ ਤੇ ਨਸ਼ਿਆਂ ਦਾ ਸਾਰਾ ਹਿਸਾਬ ਕੀਤਾ ਜਾਵੇਗਾ। ਖੇਤੀ ਕਾਨੂੰਨਾਂ ਲਈ ਵੀ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਚ ਬੈਠ ਕੇ ਖੇਤੀ ਕਾਨੂੰਨ ਪਾਸ ਕਰਵਾਏ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਤੇ ਬਾਦਲਾਂ ਦੀਆਂ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly