ਬਾਦਲਾਂ ਵੱਲੋਂ ਸਥਾਪਤ ਮਾਫ਼ੀਆ ਰਾਜ ਹੁਣ ਕਾਂਗਰਸੀ ਚਲਾ ਰਹੇ ਨੇ: ‘ਆਪ’

AAP. (Photo: Twitter/@AamAadmiParty)

ਚੰਡੀਗੜ੍ਹ (ਸਮਾਜ ਵੀਕਲੀ): ‘ਆਪ’ ਪੰਜਾਬ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਹੈ ਕਿ ਕੈਪਟਨ, ਚੰਨੀ ਅਤੇ ਹੋਰ ਕਾਂਗਰਸੀ ਆਗੂਆਂ ਨੇ ਬਾਦਲ ਪਰਿਵਾਰ ਵੱਲੋਂ ਸਥਾਪਤ ਮਾਫ਼ੀਆ ਰਾਜ ਨੂੰ ਸਰਪ੍ਰਸਤੀ ਦਿੱਤੀ ਅਤੇ ਉਸ ਨੂੰ ਅੱਗੇ ਚਲਾਇਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਪਹਿਲੇ ਦਿਨ ਤੋਂ ਕਹਿ ਰਹੀ ਹੈ ਕਿ ਮੁੱਖ ਮੰਤਰੀ ਚੰਨੀ ਖ਼ੁਦ ਪੰਜਾਬ ਵਿੱਚ ਰੇਤ ਮਾਫ਼ੀਆ ਦੇ ਸਰਪ੍ਰਸਤ ਹਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਬਿਕਰਮ ਮਜੀਠੀਆ ਅਤੇ ਬਾਦਲ ਪਰਿਵਾਰ ਮੁੱਖ ਮੰਤਰੀ ਚੰਨੀ ਦੇ ਭਾਈ ਮਨਮੋਹਨ ਸਿੰਘ ਦੇ ਕਰੀਬੀ ਹਨ ਅਤੇ ਅੱਜ ਬਿਕਰਮ ਮਜੀਠੀਆ ਉਸ ਦਾ ਨਾਂ ਰੇਤ ਮਾਫ਼ੀਆ ਨਾਲ ਜੋੜ ਰਹੇ ਹਨ। ਕੰਗ ਨੇ ਕਿਹਾ ਕਿ ਅਕਾਲੀ ਤੇ ਕਾਂਗਰਸ ਦੋਵੇਂ ਪਾਰਟੀਆਂ ਨੇ ਪੰਜਾਬ ਦੇ ਸਰਕਾਰੀ ਖ਼ਜ਼ਾਨੇ ਅਤੇ ਕੁਦਰਤੀ ਸਾਧਨਾਂ ਨੂੰ ਵਾਰੀ ਵਾਰੀ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਅਕਾਲੀਆਂ ਅਤੇ ਬਾਦਲ ਪਰਿਵਾਰ ਨੇ ਪੰਜਾਬ ਵਿੱਚ ਹਰ ਤਰ੍ਹਾਂ ਦਾ ਮਾਫ਼ੀਆ ਕਾਇਮ ਕੀਤਾ ਅਤੇ ਫਿਰ ਕੈਪਟਨ ਤੇ ਚੰਨੀ ਨੇ ਇਸ ਮਾਫ਼ੀਆ ਰਾਜ ਨੂੰ ਸਰਪ੍ਰਸਤੀ ਦਿੱਤੀ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਨੀ ਧੂਰੀ ਤੋਂ ਮੇਰੇ ਖ਼ਿਲਾਫ਼ ਚੋਣ ਲੜ ਲੈਣ: ਭਗਵੰਤ ਮਾਨ
Next articleਸ਼ਾਹ ਵੱਲੋਂ ਕੈਰਾਨਾ ਵਿੱਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ