ਭਲੂਰ/ਬੇਅੰਤ ਗਿੱਲ (ਸਮਾਜ ਵੀਕਲੀ) ਬਾਘਾਪੁਰਾਣਾ ਵਿਖੇ ਪੋਸ਼ਣ ਪਖਵਾੜਾ ਮੁਹਿੰਮ ਦੇ ਤਹਿਤ ਇਕ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੋਮੀ ਕੁਮਾਰ ਨੇ ਦੱਸਿਆ ਕਿ ਜਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਸ੍ਰੀਮਤੀ ਅੰਨੂਪ੍ਰਿਆ ਸਿਘ ਦੀ ਅਗਵਾਈ ਹੇਠ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਗੁਰਜੀਤ ਕੌਰ ਵੱਲੋਂ ਪੋਸ਼ਣ ਪਖਵਾੜਾ ਮੁਹਿੰਮ ਤਹਿਤ ਸਮਾਪਤੀ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿਚ ਆਂਗਣਵਾੜੀ ਵਰਕਰਾਂ ਵੱਲੋਂ ਸੁੰਤਲਿਤ ਭੋਜਨ ਤਿਆਰ ਕਰ ਕੇ ਲਿਆਂਦਾ ਗਿਆ ਅਤੇ ਪ੍ਰਦਰਸ਼ਿਤ ਕੀਤਾ ਗਿਆ । ਇਸ ਮੌਕੇ ਪਹੁੰਚੇ ਅਫ਼ਸਰ ਸਾਹਿਬਾਨ ਵੱਲੋਂ ਆਪਣੇ ਭਾਵਪੂਰਤ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਉਨ੍ਹਾਂ ਆਂਗਣਵਾੜੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਲੋਕਾਂ ਦੇ ਸਹਿਯੋਗ ਨਾਲ ਆਪਣੀਆਂ ਸੇਵਾਵਾਂ ਨੂੰ ਖੂਬਸੂਰਤ ਰੰਗਤ ਦੇਣ ਤਾਂ ਜੋ ਲੋਕਾਂ ਨੂੰ ਹਰ ਸਹੂਲਤ ਸਹੀ ਸਮੇਂ ‘ਤੇ ਮਿਲਦੀ ਰਹੇ।ਇਸ ਮੌਕੇ ਸੁਪਰਵਾਈਜ਼ਰ ਵੱਲੋਂ ਸੁਤੰਲਿਤ ਭੋਜਨ ਅਤੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾ ਬਾਰੇ ਵੀ ਜਾਣਕਾਰੀ ਦਿੱਤੀ ਗਈ ।ਇਸ ਮੌਕੇ ਵੱਡੀ ਗਿਣਤੀ ਵਿਚ ਲੋਕ ਹਾਜ਼ਿਰ ਹੋਏ ਅਤੇ ਆਂਗਣਵਾੜੀ ਵਰਕਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj