ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਸਰਦਾਰ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਬਸਪਾ ਦਾ ਇੱਥੇ ਆਉਣਾ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਗੁਰੂ ਘਰ ਤੋਂ ਆਸ਼ੀਰਵਾਦ ਲੈਣਾ ਅਤੇ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਜਿਹੜੇ ਬਿਆਨ ਦਿੱਤੇ ਹਨ ਉਨ੍ਹਾਂ ਨਾਲ ਕਦੇ ਵੀ ਸਹਿਮਤ ਨਹੀਂ ਹਨ ਪੰਜਾਬ ਦਾ ਮੁੱਖ ਮੰਤਰੀ ਨੂੰ ਇੰਨਾ ਜ਼ਿਆਦਾ ਸੱਤਾ ਦਾ ਹੰਕਾਰ ਹੋ ਗਿਆ ਹੈ ਕਿ ਕਦੇ ਧੁਲੇਤਾ ਵਿਖੇ ਗੁਰੂ ਰਵਿਦਾਸ ਮਹਾਰਾਜ ਜੀ ਦੇ ਗੁਰਦੁਆਰੇ ਨਾਲ,ਕਦੇ ਸ੍ਰੀ ਆਕਾਲ ਤਖਤ ਸਾਹਿਬ ਨਾਲ ਮੱਥਾ ਅਤੇ ਹੁਣ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਨਾਲ ਮੱਥਾ ਲਾਉਣਾ ਉਨ੍ਹਾਂ ਦੀ ਬਹੁਤ ਵੱਡੀ ਗਲਤੀ ਹੈ ਉਨ੍ਹਾਂ ਨੇ ਬਿਆਨ ਹੀ ਗ਼ਲਤ ਢੰਗ ਨਾਲ ਦਿੱਤੇ ਹਨ ਜਦੋਂ ਕਿ ਇਹ ਕੰਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਹੈ ਜਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਜੀ ਨੂੰ ਕਰਨਾ ਚਾਹੀਦਾ ਸੀ ਇਹ ਆਵੇਂ ਹੀ ਭਾਰ ਚੁੱਕੀ ਫਿਰਦਾ ਹੈ ਪ੍ਰਬੰਧਕ ਕਮੇਟੀ ਕਹਿ ਰਹੀ ਹੈ ਕਿ ਸਾਡੇ ਕੋਲ ਸਾਰੇ ਸਬੂਤ ਹਨ ਇਸ ਲਈ ਅਸੀਂ ਪ੍ਰਬੰਧਕ ਕਮੇਟੀ ਦੇ ਨਾਲ ਚਟਾਨ ਵਾਂਗ ਖੜੇ ਹਾਂ । ਇਹ ਅਸਲ ਵਿੱਚ ਹੁਣ ਲੋਕਾਂ ਦਾ ਧਿਆਨ ਭੜਕਾਉਣਾ ਚਾਹੁੰਦੇ ਹਨ ਇਸ ਮੌਕੇ ਤੇ ਉਨ੍ਹਾਂ ਦੇ ਨਾਲ ਪ੍ਰਵੀਨ ਬੰਗਾ, ਵਿਜੇ ਗੁਣਾਚੌਰ, ਮਾਂ ਸਤਪਾਲ ਰਟੈਂਡਾ ਪ੍ਰਧਾਨ, ਅਸ਼ੋਕ ਕੁਮਾਰ ਖੋਥੜਾ ਉਪ ਪ੍ਰਧਾਨ,ਜੈ ਪਾਲ ਸੂੰਡਾ ਭਰੋ ਮਜਾਰਾ, ਜਗਤਾਰ ਸਿੰਘ ਭਰੋ ਮਜਾਰਾ, ਮਨਜੀਤ ਜੀਤੀ ਅਤੇ ਹੋਰ ਬਹੁਤ ਸਾਰੇ ਵਰਕਰ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



