ਗੜ੍ਹਸ਼ੰਕਰ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾਂ ) ਪਿੰਡ ਖਾਨਪੁਰ ਦੀ ਐਫ ਆਈ ਆਰ ਰੱਦ ਕਰਕੇ ਅਣਮਨੁੱਖੀ ਵਿਵਹਾਰ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਡਾਕਟਰ ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਨੂਰਪੁਰ ਜੱਟਾਂ ਵਿੱਚ ਬਾਬਾ ਸਾਹਿਬ ਦੇ ਬੇਅਦਬੀ ਕਰਨ ਵਾਲੇ ਦੋਸ਼ੀ ਤੁਰੰਤ ਫੜੇ ਜਾਣ ਅਤੇ ਬਹੁਜਨ ਸਮਾਜ ਦੇ ਮਹਾਂਪੁਰਸ਼ਾਂ ਦੇ ਪੰਜਾਬ ਭਰ ਵਿੱਚ ਜਿੱਥੇ ਵੀ ਬੁੱਤ ਲੱਗੇ ਹਨ ਉੱਥੇ ਪੰਜਾਬ ਅਤੇ ਕੇਂਦਰ ਦੀ ਸਰਕਾਰੀ ਫੋਰਸ ਦੀ ਪੱਕੀ ਸੁਰੱਖਿਆ ਲਾਈ ਜਾਵੇ। ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਹਾਊਸ ਅੰਦਰ ਡਾ ਅੰਬੇਦਕਰ ਵਿਰੁੱਧ ਕੀਤੀ ਗਈ ਗੈਰ ਜਿੰਮੇਵਾਰਾਂ ਨਾਲ ਸ਼ਬਦਾਵਲੀ ਤੋਂ ਬਾਅਦ ਹੀ ਪੰਜਾਬ ਅੰਦਰ ਬੁੱਤਾਂ ਨੂੰ ਨੁਕਸਾਨ ਪਹੁੰਚਾਉਣ ਦੀਆਂ ਘਟਨਾਵਾਂ ਹੋਣਾ ਆਮ ਹੋਈਆਂ: ਕਰੀਮਪੁਰੀ ਸੰਗਤਾਂ ਦੇ ਆਸਥਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨ ਛੋਹ ਪ੍ਰਾਪਤ ਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਤੋਂ ਸ਼ਰਾਬ ਦੇ ਠੇਕੇ ਅਤੇ ਅਣਅਧਿਕਾਰ ਦੁਕਾਨਾਂ ਬੰਦ ਕਰਵਾਈਆਂ ਜਾਣ ਅਤੇ ਪੰਜਾਬ ਭਰ ਵਿੱਚੋਂ ਡਰੱਗ ਮਾਫੀਆ ਦਾ ਖਾਤਮਾ ਯਕੀਨੀ ਬਣਾਇਆ ਜਾਵੇ। ਪੁਲਿਸ ਸਟੇਸ਼ਨ ਗੜਸ਼ੰਕਰ ਵੱਲੋਂ ਦਰਜ ਕੀਤੀ ਗਈ ਐਫਆਈਆਰ ਨੰਬਰ 161, 163 ਸਾਲ 2024 ਦਾ ਜ਼ਿਕਰ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਪਿੰਡ ਖਾਨਪੁਰ ਵਿੱਚ ਸਧਾਰਨ ਲੋਕਾਂ ਦਾ ਪੁਲਿਸ ਵੱਲੋਂ ਪੀੜਨ ਕੀਤਾ ਗਿਆ, ਘਰਾਂ ਦਾ ਸਮਾਨ ਤੋੜ ਦਿੱਤਾ ਗਿਆ ਅਤੇ ਇਸ ਅਣਮਨੁੱਖੀ ਵਿਵਹਾਰ ਲਈ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ ਦੋਵੇ ਐਫ ਆਈ ਆਰ ਰੱਦ ਕਰਕੇ ਪੀੜਤਾਂ ਨੂੰ ਇਨਸਾਫ ਦਿੱਤਾ ਜਾਵੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



