ਚੰਡੀਗੜ੍ਹ (ਸਮਾਜ ਵੀਕਲੀ): ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਸਬੰਧੀ ਕੇਸ ਵਿਚ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈ ਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਆਸ਼ੀਸ਼ ਮਿਸ਼ਰਾ ਦਾ ਬਚਾਅ ਕਰਨ ’ਚ ਲੱਗੀ ਹੋਈ ਹੈ, ਜਦੋਂ ਕਿ ਕੇਂਦਰ ਸਰਕਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly