ਸੁਲਤਾਨਪੁਰ ਦੇ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਲੱਗੀਆਂ ਵਿਸਾਖੀ ਦੀਆਂ ਰੌਣਕਾਂ

ਕਪੂਰਥਲਾ (ਸਮਾਜ ਵੀਕਲੀ) ( ਕੌੜਾ ): ਸੁਲਤਾਨਪੁਰ ਲੋਧੀ ਦੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ‘ਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਵਿਸਾਖੀ ਦੀ ਮੱਹਤਤਾ ਨੂੰ ਦਰਸਾਉਂਦੀਆਂ ਗਤੀਵਿਧੀਆਂ ਕਰਵਾਈਆਂ ਗਈਆਂ। ਪ੍ਰਰੀ-ਪ੍ਰਰਾਇਮਰੀ ਵਿੰਗ ਦੇ ‌ਵਿਦਿਆਰਥੀ ਰੰਗ-ਬਿਰੰਗੀ ਪੰਜਾਬੀ ਪੁਸ਼ਾਕਾਂ ਵਿਚ ਫੁੱਲਾਂ ਵਾਂਗ ਸੱਜ ਕੇ ਸਮਾਗਮ ‘ਚ ਸ਼ਾਮਲ ਹੋਏ । ਇਸ ਦੌਰਾਨ ਵਿਦਿਆਰਥੀਆਂ ਨੇ ਵਿਸਾਖੀ ਦੇ ਇਤਿਹਾਸ ਅਤੇ ਮਹੱਤਤਾ ਨੂੰ ਦਰਸਾਉਂਦੇ ਭਾਸ਼ਣ ਤੇ ਕਵਿਤਾਵਾਂ ਪੇਸ਼ ਕੀਤੀਆਂ । ਵਿਦਿਆਰਥੀਆਂ ਨੇ ਗਿੱਧਾ ਭੰਗੜਾ ਪੇਸ਼ ਕਰਦਿਆਂ ਵਿਸਾਖੀ ਸਮਾਗਮ ਨੂੰ ਯਾਦਗਾਰੀ ਬਣਾ ਦਿੱਤਾ ।

ਪਹਿਲੀ ਤੋਂ ਪੰਜਵੀਂ ਜਮਾਤ ਦੇ ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਕੰਪੀਟੀਸ਼ਨ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਜਮਾਤ 6ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀਆਂ ਨੇ ਵਿਸਾਖੀ ਸਬੰਧਤ ਚਿੱਤਰ ਬਣਾਏ । ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਹਾਊਸ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਾਹਿਬਜ਼ਾਦਾ ਜੁਝਾਰ ਸਿੰਘ ਨੇ ਦੂਸਰਾ ਸਥਾਨ ਪ੍ਰਾਪਤ ਕੀਤਾ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸਨ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਰੇਨੂੰ ਅਰੋੜਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIPL 2023: Conway, Dube fifties; Desphande’s three-fer help CSK prevail over RCB in run-feast
Next articleIPL 2023: Lucknow v Chennai clash advanced by a day to May 3 in Lucknow