ਆਰ ਸੀ ਐੱਫ ਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸਾਖੀ ਸਮਾਗਮ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸਾਖੀ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਵਿਦਿਆਰਥੀਆਂ ਨੇ ਪੰਜਾਬੀ ਪਹਿਰਾਵੇ ਵਿਚ ਸਮਾਗਮ ‘ਚ ਸ਼ਾਮਲ ਹੁੰਦਿਆਂ, ਪੰਜਾਬ ਦੇ ਅਮੀਰ ਪੇਂਡੂ ਵਿਰਸੇ ਦੇ ਦ੍ਰਿਸ਼ ਪੇਸ਼ ਕੀਤੇ । ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸ਼ਾਸ਼ਨ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੌਰ ਮੋਂਗਾ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਏਸ ਵਿਸਾਖੀ ‘ਤੇ
Next articleIPL 2023: Conway, Dube fifties; Desphande’s three-fer help CSK prevail over RCB in run-feast