ਕਪੂਰਥਲਾ, ( ਕੌੜਾ )-ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਵਿਚ ਵਿਸਾਖੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਵਿਚ ਸਕੂਲ ਕੇ. ਜੀ. ਵਿੰਗ ਤੋਂ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ ਅਤੇ ਪੰਜਾਬੀ ਪਹਿਰਾਵੇ ਵਿੱਚ ਸੱਜ-ਧੱਜ ਕੇ ਵਿਸਾਖੀ ਦਾ ਤਿਉਹਾਰ ਨੱਚ ਗਾ ਕੇ ਮਨਾਇਆ ਗਿਆ। ਵਿਸਾਖੀ ਦੇ ਥੀਮ ਤੇ ਅਧਾਰਿਤ ਪੋਸਟਰ ਮੇਕਿੰਗ ਮੁਕਾਬਲੇ ਅਤੇ ਗਿੱਧਾ, ਭੰਗੜਾ,ਕਵਿਤਾਵਾਂ ਆਦਿ ਪੋ੍ਗਰਾਮ ਸਾਰਿਆਂ ਲਈ ਖਿੱਚ ਦਾ ਕੇਂਦਰ ਬਣੇ ਰਹੇ। ਸਕੂਲ ਦੀ ਪ੍ਬੰਧਕ ਕਮੇਟੀ ਦੇ ਪ੍ਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼ੋ੍ਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀ ਵਧਾਈ ਦਿੱਤੀ।ਸਮਾਗਮ ਵਿੱਚ ਪਿ੍ੰਸੀਪਲ ਰੇਨੂੰ ਅਰੋੜਾ, ਸ਼ੀਲਾ ਸ਼ਰਮਾ, ਸੀਮਾ, ਅਮਨਦੀਪ ਕੌਰ, ਮਨਪੀ੍ਤ ਕੌਰ, ਰਾਜਨ, ਹਰਸ਼, ਪੂਜਾ ਜੋਲੀ, ਸੁਖਵਿੰਦਰ ਕੁਮਾਰੀ, ਕੋਮਲਪ੍ਰੀਤ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly