ਕਪੂਰਥਲਾ, 13 ਅਪ੍ਰੈਲ ( ਕੌੜਾ )-ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸਾਖੀ ਸਬੰਧੀ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਨੌਵੀਂ ਜਮਾਤ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਵਿਸਾਖੀ ਨਾਲ ਸਬੰਧਤ ਸਪੀਚ ਦੇ ਕੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਇਤਿਹਾਸ ਤੋਂ ਰੂਬਰੂ ਕਰਵਾਇਆ । ਕੇ ਜੀ ਵਿੰਗ ਦੇ ਬੱਚਿਆਂ ਵਿੱਚ ਬੈਸਟ ਡਰੈਸ ਦੀ ਪ੍ਰਤੀਯੋਗਤਾ ਕਰਵਾਈ ਗਈ । ਪ੍ਰਾਇਮਰੀ ਵਿੰਗ ਦੇ ਬੱਚਿਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਵੱਧ ਚੜ ਕੇ ਹਿੱਸਾ ਲਿਆ । ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦਰਮਿਆਨ ਇੰਟਰ ਹਾਊਸ ਕਲਚਰ ਡਾਂਸ ਪ੍ਰਤੀਯੋਗਤਾ ਕਰਵਾਈ ਗਈ । ਜਿਸ ਵਿੱਚ ਨੇਤਾ ਜੀ ਹਾਊਸ ਪਹਿਲੇ, ਭਗਤ ਸਿੰਘ ਹਾਊਸ ਦੂਜੇ ਅਤੇ ਊਧਮ ਸਿੰਘ ਹਾਊਸ ਤੀਜੇ ਸਥਾਨ ‘ਤੇ ਰਿਹਾ । ਸਕੂਲ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਇੰਜੀਨੀਅਰ ਸਵਰਨ ਸਿੰਘ ਪ੍ਰਧਾਨ ਗੁਰੂ ਨਾਨਕ ਖਾਲਸਾ ਕਾਲਜ ਸੁਲਤਾਨਪੁਰ ਲੋਧੀ, ਡਾਇਰੈਕਟਰ ਸਕੂਲ ਇੰਜੀਨੀਅਰ ਹਰਨਿਆਮਤ ਕੌਰ, ਪ੍ਰਸਾਸ਼ਕ ਇੰਜੀਨੀਅਰ ਨਿਮਰਤਾ ਕੌਰ ਅਤੇ ਪ੍ਰਿੰਸੀਪਲ ਪ੍ਰਬਦੀਪ ਕੋਲ ਮੋਂਗਾ ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਵਿਸਾਖੀ ਦੇ ਦਿਹਾੜੇ ਦੀ ਵਧਾਈ ਦਿੱਤੀ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly