ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਸਾਖੀ ਸਬੰਧੀ ਸਮਾਗਮ

ਕੈਪਸ਼ਨ - ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਆਯੋਜਿਤ ਸਮਾਗਮ ਦੀ ਝਲਕ

ਕਪੂਰਥਲਾ (ਸਮਾਜ ਵੀਕਲੀ)  ( ਕੌੜਾ ) – ਰੇਲ ਕੋਚ ਫੈਕਟਰੀ ਸਾਹਮਣੇ ਸਥਿਤ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਵਿਸਾਖੀ ਦੇ ਸਬੰਧ ਵਿਚ ਸਮਾਗਮ ਦਾ ਆਯੋਜਨ ਕੀਤਾ ਗਿਆ ।ਇਸ ਦੌਰਾਨ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਜਿਸ ਦਾ ਆਗਾਜ਼ ਸ਼ਬਦ ਗਾਇਨ ਰਾਹੀਂ ਕੀਤਾ ਗਿਆ । ਇਸ ਦੌਰਾਨ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਸਮਾਗਮ ‘ਚ ਸ਼ਾਮਲ ਹੋਏ । ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਗੁਰਪ੍ਰੀਤ ਕੌਰ ਮੈਂਬਰ ਸ਼੍ਰੋਮਣੀ ਕਮੇਟੀ, ਡਾਇਰੈਕਟਰ ਇੰਜ. ਹਰਨਿਆਮਤ ਕੌਰ ਅਤੇ ਪ੍ਰਸਾਸ਼ਕ ਇੰਜ. ਨਿਮਰਤਾ ਕੌਰ ਨੇ ਸਮੂਹ ਸਟਾਫ ਮੈਂਬਰਾਂ ਅਤੇ ਵਿਦਿਆਰਥੀਆਂ ਨੂੰ ਵਿਸਾਖੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ । ਇਸ ਮੌਕੇ ਮੈਡਮ ਨਰਿੰਦਰ ਪੱਤੜ, ਨਿਧੀ ਸੰਗੋਤਰਾ, ਅਸ਼ੋਕ ਕੁਮਾਰ, ਰਣਜੀਤ ਸਿੰਘ, ਜਸਵਿੰਦਰ ਸਿੰਘ, ਰਣਧੀਰ ਸਿੰਘ, ਰੇਨੂੰ ਬਾਲਾ, ਕੁਲਵਿੰਦਰ ਕੌਰ ਆਦਿ ਸਟਾਫ ਮੈਂਬਰ ਹਾਜ਼ਰ ਸਨ ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੁਲਫੀਆਂ ਵਾਲਾ ਭਾਈ
Next articleਅਮਰੀਕਾ: ਨਿਊ ਯਾਰਕ ’ਚ ਸਿੱਖਾਂ ’ਤੇ ਹਮਲਿਆਂ ਦੇ ਦੋਸ਼ ’ਚ 19 ਸਾਲ ਦਾ ਨੌਜਵਾਨ ਗ੍ਰਿਫ਼ਤਾਰ