(ਸਮਾਜ ਵੀਕਲੀ): ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਲਾਹ ਦਿੱਤੀ ਹੈ ਕਿ ਚੰਗੀ ਸਿਆਸੀ ਤੇ ਵਿੱਤੀ ਪਹੁੰਚ ਰੱਖਣ ਵਾਲੇ ਬਾਜਵਾ ਪਰਿਵਾਰ ਨੂੰ ਦੂਜਿਆਂ ’ਤੇ ਚਿੱਕੜ ਸੁੱਟਣ ਦੀ ਥਾਂ ਪੰਜਾਬ ਦੇ ਨੌਜਵਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਜਨਤਕ ਤੌਰ ’ਤੇ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬਾਜਵਾ ਪਰਿਵਾਰ ਨੇ ਮੁੱਖ ਮੰਤਰੀ ਤੇ ਪਾਰਟੀ ਦੀ ਦਿੱਖ ਨੂੰ ਨੁਕਸਾਨ ਤੋਂ ਇਲਾਵਾ ਆਪਣੇ ਪਿਤਾ ਦੇ ਨਾਂਅ ’ਤੇ ਵੀ ਵੱਟਾ ਲਾਇਆ ਹੈ ਅਤੇ ਹੁਣ ਆਪਣੀਆਂ ਗਲਤੀਆਂ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਜਾਖੜ ਨੇ ਸਪੱਸ਼ਟ ਕੀਤਾ ਕਿ ਅਜੈਵੀਰ ਨੇ ਆਪਣੇ ਕਾਰਜਕਾਲ ਦੌਰਾਨ ਨਾ ਖਜ਼ਾਨੇ ’ਚੋਂ ਤਨਖਾਹ ਲਈ ਹੈ ਅਤੇ ਨਾ ਹੀ ਕੋਈ ਹੋਰ ਲਾਭ ਲਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly