HOME ਬਾਜਵਾ ਸਪੋਰਟਸ ਕਲੱਬ ਵੱਲੋਂ 8 ਸਕੂਲਾਂ ਦੇ 258 ਬੱਚਿਆਂ ਨੂੰ ਕਾਪੀਆਂ ਤੇ...

ਬਾਜਵਾ ਸਪੋਰਟਸ ਕਲੱਬ ਵੱਲੋਂ 8 ਸਕੂਲਾਂ ਦੇ 258 ਬੱਚਿਆਂ ਨੂੰ ਕਾਪੀਆਂ ਤੇ ਸਟੇਸ਼ਨਰੀ ਵੰਡ

5
ਮੋਰਿੰਡਾ,  (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਬਾਜਵਾ ਸਪੋਰਟਸ ਐਂਡ ਹੈਲਪਿੰਗ ਹੈਂਡ ਕਲੱਬ ਮੋਰਿੰਡਾ ਵੱਲੋਂ ਸਮਾਜ ਸੇਵਾ ਦੇ ਤਹਿਤ ਪਿੰਡ ਬਲਦੇਵ ਨਗਰ, ਰਤਨਗੜ੍ਹ, ਬਡਵਾਲੀ, ਸ਼ਾਹਪੁਰ, ਬਹਬਲਪੁਰ, ਤਾਜਪੁਰ, ਚਲਾਕੀ ਅਤੇ ਦਾਤਾਰਪੁਰ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਹੋਰ ਸਟੇਸ਼ਨਰੀ ਵੰਡ ਕੇ ਇਕ ਸਰਾਹਣਯੋਗ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਪ੍ਰਧਾਨ ਮਨਦੀਪ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਕਲੱਬ ਵੱਲੋਂ ਲੋੜਵੰਦ ਬੱਚਿਆਂ ਦੀ ਸਹਾਇਤਾ ਲਈ ਇਹ ਉਪਰਾਲਾ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ 8 ਸਰਕਾਰੀ ਸਕੂਲਾਂ ਦੇ ਕੁੱਲ 258 ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਕਾਰਜ ਲਗਾਤਾਰ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਸਮਰੱਥਾ ਅਨੁਸਾਰ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ ਕਲੱਬ ਵੱਲੋਂ ਮੋਰਿੰਡਾ ਇਲਾਕੇ ਦੇ ਕਰੀਬ 60 ਪਿੰਡਾਂ ਦੇ ਸਕੂਲਾਂ ਵਿੱਚ ਲਗਭਗ 2,500 ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਵੰਡੀਆਂ ਗਈਆਂ ਸਨ।ਇਸ ਮੌਕੇ ਅਮਰਜੀਤ ਸਿੰਘ ਲੱਲਾ ਰੌਣੀ, ਅਰਵਿੰਦਰ ਸਿੰਘ ਬੱਬੂ, ਮਨਜੀਤ ਸਿੰਘ ਥੇੜੀ ਅਤੇ ਜਸ਼ਨ ਹਾਜ਼ਰ ਸਨ। ਇਸ ਤੋਂ ਇਲਾਵਾ ਸਕੂਲਾਂ ਦੇ ਅਧਿਆਪਕਾਂ ਵਿੱਚ ਹੈੱਡ ਟੀਚਰ ਨਿਰਮਲ ਕੌਰ, ਸ਼ਿਵਾਨੀ ਮਹਾਜਨ, ਮਨਜੀਤ ਕੌਰ, ਜੀਨਤ, ਨਿਸ਼ਾ ਸ਼ਰਮਾ, ਪੂਰਨੀਤ ਕੌਰ, ਵਿਕਰਮਜੀਤ ਸਿੰਘ ਅਤੇ ਹਰਿੰਦਰ ਸਿੰਘ ਸਮੇਤ ਹੋਰ ਸਟਾਫ ਮੈਂਬਰ ਵੀ ਮੌਜੂਦ ਰਹੇ। ਸਮਾਗਮ ਦੌਰਾਨ ਗੁਰਜੀਤ ਸਿੰਘ ਬਿੱਟੂ, ਮਾਸਟਰ ਬਿੱਕਰ ਸਿੰਘ, ਸਕੂਲ ਟੀਚਰ ਸ੍ਰੀਮਤੀ ਕੁਲਦੀਪ ਕੌਰ, ਸ੍ਰੀਮਤੀ ਜਸਪ੍ਰੀਤ ਕੌਰ, ਗੁਰਮੀਤ ਸਿੰਘ ਚੋਪੜਾ ਸਮੇਤ ਕਈ ਮਕਬੂਲ ਵਿਅਕਤੀਆਂ ਨੇ ਕਲੱਬ ਦੀ ਇਸ ਪਹਿਲ ਦੀ ਭਰਪੂਰ ਸਰਾਹਨਾ ਕਰਦਿਆਂ ਕਿਹਾ ਕਿ ਅਜਿਹੀਆਂ ਸਮਾਜਿਕ ਸੇਵਾਵਾਂ ਸਮਾਜ ਲਈ ਪ੍ਰੇਰਣਾ ਦਾ ਸਰੋਤ ਹਨ ਅਤੇ ਇਨ੍ਹਾਂ ਨੂੰ ਲਗਾਤਾਰ ਜਾਰੀ ਰੱਖਣਾ ਚਾਹੀਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰਕੇਸ਼ ਕੁਮਾਰ ਮਹਿਤਪੁਰ ਫੋਟੋਗ੍ਰਾਫਰਜ ਐਸੋਸੀਏਸ਼ਨ ਦੇ ਪ੍ਰਧਾਨ ਬਣੇ 
Next articleਕਿਸਾਨ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ:- ਡਾ. ਸੁਖਵਿੰਦਰ ਕੁਮਾਰ