ਬਲਾਚੌਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295,ਜ਼ਿਲ੍ਹਾ ਸ਼ਹੀਦ ਭਗਤ ਨਗਰ ਦੇ ਬਲਾਕ ਬਲਾਚੌਰ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਮੰਗਤ ਰਾਮ ਜੀ ਦੀ ਪਧਾਨਗੀ ਹੇਠ ਸ੍ਰੀ ਗੁਰੂ ਰਵਿਦਾਸ ਗੁਰੂ ਘਰ ਬਲਾਚੌਰ ਵਿਖੇ ਹੋਈ। ਪਹਿਲਾਂ ਜਨਰਲ ਸਕੱਤਰ ਡਾਕਟਰ ਰਾਮਜੀ ਬੱਧਣ ਨੇ ਪਿਛਲੀਆਂ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ। ਅੱਜ ਦੀ ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਕਾਲਖ਼ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਮੈਂਬਰਾਂ ਤੋਂ ਮੈਂਬਰਸ਼ਿਪ ਫਾਰਮ ਭਰਵਾਏ ਗਏ ਅਤੇ ਪ੍ਰਧਾਨ ਜੀ ਨੇ ਕਿਹਾ ਕਿ ਸਾਰੇ ਸਾਫ਼ ਸੁਥਰੀ ਪ੍ਰੈਕਟਿਸ ਕਰੋ, ਆਪਣੀ ਮਹੀਨਾਵਾਰ ਮੀਟਿੰਗ ਤੇ ਰੈਲੀ ਮੁਜ਼ਾਹਰਿਆ ਵਿੱਚ ਜ਼ਰੂਰ ਸ਼ਾਮਲ ਹੋਵੋ, ਜ਼ਿਲ੍ਹੇ ਤੇ ਸੂਬੇ ਦੀ ਹਰ ਅਮਰਜੰਸੀ ਕਾਲ ਦੀ ਪਾਲਣਾ ਕਰੋ। ਆਖਿਰ ਵਿੱਚ ਉੱਪ ਪ੍ਰਧਾਨ ਡਾਕਟਰ ਰਣਧੀਰ ਸਿੰਘ, ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਤੇ ਕੈਸ਼ੀਅਰ ਡਾਕਟਰ ਸੁਰਿੰਦਰ ਕਟਾਰੀਆ ਨੇ ਸਾਂਝੇ ਤੌਰ ਤੇ ਕਿਹਾ ਕਿ ਸਾਨੂੰ ਜੱਥੇਬੰਦੀ ਦੇ ਪ੍ਰਤੀ ਵਫ਼ਾਦਾਰੀ ਤੇ ਇਮਾਨਦਾਰੀ ਨਾਲ ਆਪਣੇ ਸਾਰੇ ਫਰਜ਼ ਨਿਭਾਉਣੇ ਚਾਹੀਦੇ ਹਨ। ਇਸ ਮੌਕੇ ਪ੍ਰਧਾਨ ਡਾ. ਮੰਗਤ ਰਾਮ,ਜਨਰਲ ਸਕੱਤਰ ਡਾਕਟਰ ਰਾਮਜੀ ਬੱਧਣ, ਕੈਸ਼ੀਅਰ ਡਾਕਟਰ ਸੁਰਿੰਦਰ ਕਟਾਰੀਆ,ਉੱਪ ਪ੍ਰਧਾਨ ਡਾਕਟਰ ਰਣਧੀਰ ਸਿੰਘ,ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਡਾਕਟਰ ਗੁਰਨਾਮ ਸਿੰਘ, ਚੇਅਰਮੈਨ ਡਾਕਟਰ ਰਾਮ ਪਾਲ ਚੀਮਾ, ਡਾਕਟਰ ਭੁਪਿੰਦਰ ਸਿੰਘ ਸਿਆਣ,ਡਾਕਟਰ ਸੰਜੀਵ ਕੁਮਾਰ,ਡਾਕਟਰ ਪਵਨ ਤਾਜੋਵਾਲ ,ਡਾਕਟਰ ਨਾਰੇਸ਼ ਕੰਗਣਾ, ਡਾਕਟਰ ਪਵਨ ਟੌਂਸਾ, ਡਾਕਟਰ ਰਾਜੇਸ਼ ਮੇਨਕਾ, ਡਾਕਟਰ ਨਾਰੇਸ਼ ਬੀਣੇਵਾਲ ਤੇ ਡਾਕਟਰ ਦਵਿੰਦਰ ਸੈਣੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj