ਬਲਾਚੌਰ (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸੀਨੀਅਰ ਕਪਤਾਨ ਪੁਲਿਸ ਤੁਸ਼ਾਰ ਗੁਪਤਾ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਹੇਮੰਤ ਮਲਹੋਤਰਾ ਉਪ ਕਪਤਾਨ ਪੁਲਿਸ ਸਬ ਡਵੀਜ਼ਨ ਬਲਾਚੌਰ ਦੀ ਯੋਗ ਅਗਵਾਈ ਹੇਠ, ਮਾੜੇ ਪੁਰਸ਼ਾਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਟੀ ਬਲਾਚੌਰ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਟੀਮ ਨੇ ਮੁਸਤੈਦੀ ਦਿਖਾਉਂਦੇ ਹੋਏ ਘਰ ਵਿੱਚ ਹੋਈ ਚੋਰੀ ਦੀ ਵਾਰਦਾਤ ਨੂੰ ਮਹਿਜ਼ 24 ਘੰਟਿਆਂ ਵਿੱਚ ਟਰੇਸ ਕਰਕੇ ਦੋ ਆਰੋਪੀਆ ਨੂੰ ਗ੍ਰਿਫ਼ਤਾਰ ਕਰ ਲਿਆ।ਮੌਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਿਕਾਇਤ ਕਰਤਾ ਸੁਰਿੰਦਰ ਕੁਮਾਰ ਪੁੱਤਰ , ਵਾਸੀ ਕੰਗਣਾ ਬੇਟ ਥਾਣਾ ਸਿਟੀ ਬਲਾਚੌਰ ਦੇ ਘਰ ਵਿੱਚ 22 ਤਾਰਿਕ ਅਗਿਆਤ ਵਿਅਕਤੀਆਂ ਵਲੋਂ ਗਹਿਣੇ ਅਤੇ ਨਗਦੀ ਚੋਰੀ ਕਰ ਲਈ ਗਈ ਸੀ। ਇਸ ਸਬੰਧੀ ਸੁਰਿੰਦਰ ਕੁਮਾਰ ਦੇ ਬਿਆਨਾਂ ਦੇ ਅਧਾਰ ਤੇ ਸਿਟੀ ਬਲਾਚੌਰ ਵਿਖੇ ਮੁਕੱਦਮਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਇੰਸਪੈਕਟਰ ਕਮਲ ਤਨੇਜਾ ਐਸ ਐਸ ਓ , ਥਾਣਾ ਸਿਟੀ ਬਲਾਚੌਰ ਅਤੇ ਏ.ਐਸ.ਆਈ. ਨਰੇਸ਼ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਟੀਮ ਨੇ ਤੁਰੰਤ ਕਾਰਵਾਈ ਕਰਦਿਆਂ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਆਰੋਪੀਆਂ ਨੂੰ ਟਰੇਸ ਕਰਕੇ ਗ੍ਰਿਫ਼ਤਾਰ ਕਰ ਲਿਆ। ਜਿਨਾਂ ਵਿੱਚ ਮਨੀਸ਼ ਕੁਮਾਰ ਉਰਫ ਮਨੀ , ਵਾਸੀ ਕੰਗਣਾ ਬੇਟ ਸਾਹਿਲ , ਵਾਸੀ ਖੋਜਾਂ ਬੇਟ ਥਾਣਾ ਬਲਾਚੌਰ ਵਜੋਂ ਹੋਈ ਹੈ।ਪੁਲਿਸ ਵਲੋਂ ਫੜੇ ਗਏ ਦੋਸ਼ੀਆਂ ਕੋਲੋਂ ਚੋਰੀ ਕੀਤੇ ਗਏ ਗਹਿਣਿਆਂ ਵਿੱਚੋਂ 02 ਚਾਂਦੀ ਦੀਆਂ ਚੂੜੀਆਂ, ਇੱਕ ਜੋੜਾ ਚਾਂਦੀ ਦੀਆਂ ਪੰਜੇਬਾਂ ਅਤੇ ਤਿੰਨ ਚਾਂਦੀ ਦੀਆਂ ਮੁੰਦਰੀਆਂ ਬ੍ਰਾਮਦ ਕੀਤੀਆਂ ਜਾ ਚੁੱਕੀਆਂ ਹਨ।ਇੰਸਪੈਕਟਰ ਕਮਲ ਤਨੇਜਾ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ, ਜਿਸ ਦੌਰਾਨ ਚੋਰੀ ਕੀਤੇ ਗਏ ਬਾਕੀ ਗਹਿਣਿਆਂ ਅਤੇ ਨਗਦੀ ਦੀ ਰਿਕਵਰੀ ਹੋਣ ਦੀ ਪੂਰੀ ਉਮੀਦ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



