HOME ਹਲਕਾ ਬਲਾਚੌਰ ਦੇ ਸਰਬਪੱਖੀ ਵਿਕਾਸ ਲਈ ਚੇਅਰਮੈਨ ਸਤਨਾਮ ਜਲਾਲਪੁਰ ਦੀ ਵੱਡੀ ਮੁਹਿੰਮ;...

ਹਲਕਾ ਬਲਾਚੌਰ ਦੇ ਸਰਬਪੱਖੀ ਵਿਕਾਸ ਲਈ ਚੇਅਰਮੈਨ ਸਤਨਾਮ ਜਲਾਲਪੁਰ ਦੀ ਵੱਡੀ ਮੁਹਿੰਮ; ਵਿੱਤ ਮੰਤਰੀ ਅਤੇ ਸਿੰਚਾਈ ਮੰਤਰੀ ਨਾਲ ਕੀਤੀਆਂ ਅਹਿਮ ਮੁਲਾਕਾਤਾਂ

2
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) :  ਹਲਕਾ ਬਲਾਚੌਰ ਦੇ ਵਿਕਾਸ ਅਤੇ ਇਲਾਕਾ ਨਿਵਾਸੀਆਂ ਦੀਆਂ ਜਾਇਜ਼ ਮੰਗਾਂ ਦੇ ਸਥਾਈ ਹੱਲ ਲਈ ਚੇਅਰਮੈਨ ਸਤਨਾਮ ਜਲਾਲਪੁਰ ਵੱਲੋਂ ਵਿੱਢੀ ਗਈ ਮੁਹਿੰਮ ਲਗਾਤਾਰ ਜਾਰੀ ਹੈ। ਹਲਕੇ ਦੀ ਨੁਹਾਰ ਬਦਲਣ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਚੇਅਰਮੈਨ ਜਲਾਲਪੁਰ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਤਹਿਤ ਉਨ੍ਹਾਂ ਨੇ ਬੀਤੇ ਦਿਨੀਂ ਪੰਜਾਬ ਸਰਕਾਰ ਦੇ ਅਹਿਮ ਮੰਤਰੀਆਂ ਨਾਲ ਮੁਲਾਕਾਤਾਂ ਕਰਕੇ ਹਲਕੇ ਲਈ ਵੱਡੇ ਤੋਹਫ਼ੇ ਹਾਸਲ ਕੀਤੇ ਹਨ। ਸੁੱਧਾ ਮਾਜਰਾ ਤੋਂ ਚਾਹਲ ਕਾਠਗੜ੍ਹ ਸੜਕ ਲਈ ਰੁਪਏ 4 ਕਰੋੜ ਦੀ ਗ੍ਰਾਂਟ ਮਨਜ਼ੂਰ, ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੇਅਰਮੈਨ ਸਤਨਾਮ ਜਲਾਲਪੁਰ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁੱਧਾ ਮਾਜਰਾ ਤੋਂ ਚਾਹਲ ਕਾਠਗੜ੍ਹ ਸੜਕ ਦੇ ਨਿਰਮਾਣ ਲਈ 4 ਕਰੋੜ ਰੁਪਏ ਦੀ ਵੱਡੀ ਗ੍ਰਾਂਟ ਮਨਜ਼ੂਰ ਕਰਨ ‘ਤੇ ਵਿੱਤ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾਂ ਲਈ ਚੁੱਕੀ ਆਵਾਜ਼ ਇਸੇ ਮੁਲਾਕਾਤ ਦੌਰਾਨ ਚੇਅਰਮੈਨ ਜਲਾਲਪੁਰ ਨੇ ਬਾਲਾਚੌਰ ਦੇ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਸਮੱਸਿਆਵਾਂ ਨੂੰ ਵੀ ਸਰਕਾਰ ਦੇ ਸਾਹਮਣੇ ਪ੍ਰਮੁੱਖਤਾ ਨਾਲ ਰੱਖਿਆ। ਉਨ੍ਹਾਂ ਨੇ ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਦਿੱਤਾ ਗਿਆ ਮੰਗ ਪੱਤਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਸੌਂਪਿਆ ਅਤੇ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਜ਼ੋਰਦਾਰ ਬੇਨਤੀ ਕੀਤੀ। ਕਾਠਗੜ੍ਹ ਲਿਫ਼ਟ ਇਰੀਗੇਸ਼ਨ ਸਕੀਮ ਨੂੰ ਅਮਲੀ ਰੂਪ ਦੇਣ ਲਈ ਸਿੰਚਾਈ ਮੰਤਰੀ ਨਾਲ ਬੈਠਕ ਹਲਕੇ ਦੇ ਕਿਸਾਨਾਂ ਅਤੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਚੇਅਰਮੈਨ ਸਤਨਾਮ ਜਲਾਲਪੁਰ ਨੇ ਪੰਜਾਬ ਦੇ ਸਿੰਚਾਈ ਮੰਤਰੀ ਬਰਿੰਦਰ ਕੁਮਾਰ ਗੋਇਲ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੇ ਕਾਠਗੜ੍ਹ ਲਿਫ਼ਟ ਇਰੀਗੇਸ਼ਨ ਸਕੀਮ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿੰਚਾਈ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਹਲਕੇ ਦੇ ਵੱਖ-ਵੱਖ ਪਿੰਡਾਂ, ਖਾਸ ਕਰਕੇ ਗੋਲੂਮਾਜਰਾ, ਬੇਹਰੜੀ ਅਤੇ ਟੁੰਡੇਵਾਲ ਸਮੇਤ ਕਈ ਹੋਰ ਪਿੰਡਾਂ ਨਾਲ ਸਬੰਧਿਤ ਸਿੰਚਾਈ ਅਤੇ ਹੋਰ ਅਹਿਮ ਮੁੱਦੇ ਮੰਤਰੀ ਜੀ ਦੇ ਧਿਆਨ ਵਿੱਚ ਲਿਆਂਦੇ ਅਤੇ ਇਨ੍ਹਾਂ ਦਾ ਤੁਰੰਤ ਨਿਪਟਾਰਾ ਕਰਨ ਦੀ ਮੰਗ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸਤਨਾਮ ਜਲਾਲਪੁਰ ਨੇ ਭਾਵੁਕ ਹੁੰਦਿਆਂ ਕਿਹਾ ਕਿ ਹਲਕਾ ਬਲਾਚੌਰ ਦੇ ਲੋਕਾਂ ਵੱਲੋਂ ਮੇਰੇ ‘ਤੇ ਜਤਾਇਆ ਗਿਆ ਵਿਸ਼ਵਾਸ ਹੀ ਮੇਰੀ ਸਭ ਤੋਂ ਵੱਡੀ ਤਾਕਤ ਹੈ। ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਅਤੇ ਹਰ ਨਾਗਰਿਕ ਦੀ ਜਾਇਜ਼ ਮੰਗ ਨੂੰ ਪੂਰਾ ਕਰਨਾ ਮੇਰਾ ਮੁੱਖ ਮਨੋਰਥ ਹੈ। ਮੇਰੇ ਇਹ ਯਤਨ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਨਿਰੰਤਰ ਅਤੇ ਬਿਨਾਂ ਰੁਕੇ ਜਾਰੀ ਰਹਿਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਹਲਕਾ ਬਲਾਚੌਰ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਰਹਿਣ ਦੇਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬੇਅਦਬੀ ਤੇ ਗੋਲੀਬਾਰੀ ਮਾਮਲਾ: SIT ਵੱਲੋਂ ਭਾਜਪਾ ਆਗੂ ਵਿਜੇ ਕੁਮਾਰ ਸਾਂਪਲਾ ਨੂੰ ਦੁਬਾਰਾ ਸੰਮਨ, 28 ਜੂਨ ਨੂੰ ਪੇਸ਼ ਹੋਣ ਦੇ ਹੁਕਮ
Next articleਕਾਂਗਰਸ ਪਾਰਟੀ ਦੇ ਹਲਕਾ ਯੂਥ ਪ੍ਰਧਾਨ ਬਣਨ ‘ਤੇ ਨਿਰਮਲ ਸਿੰਘ ਦਾ ਕੀਤਾ ਸਨਮਾਨ।