ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਪਾਰਟੀ ਹਾਈਕਮਾਂਡ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਅੱਜ ਹਲਕਾ ਬਲਾਚੌਰ ਦੇ ਮੁੱਖ ਦਫ਼ਤਰ ਵਿਖੇ ਇੱਕ ਅਹਿਮ ਤੇ ਹੰਗਾਮੀ ਮੀਟਿੰਗ ਸੱਦੀ ਗਈ। ਇਹ ਮੀਟਿੰਗ ਹਲਕਾ ਇੰਚਾਰਜ ਹਨੀ ਟੌਂਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਹਲਕਾ ਬਲਾਚੌਰ ਦੇ ਸਾਰੇ ਸਰਕਲ ਪ੍ਰਧਾਨਾਂ ਅਤੇ ਸੀਨੀਅਰ ਆਗੂਆਂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।ਮੀਟਿੰਗ ਦੌਰਾਨ ਚੋਣਾਂ ਦੀਆਂ ਤਿਆਰੀਆਂ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਵਿਸ਼ੇਸ਼ ਰਣਨੀਤੀ ਉਲੀਕੀ ਗਈ। ਹਲਕਾ ਇੰਚਾਰਜ ਹਨੀ ਟੌਂਸਾ ਨੇ ਸਮੂਹ ਸਰਕਲ ਪ੍ਰਧਾਨਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਸੁਝਾਅ ਦਿੱਤਾ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਥ ਲੈਵਲ ਕਮੇਟੀਆਂ ਦਾ ਗਠਨ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਇਸ ਦੇ ਨਾਲ ਹੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਬਾਰੇ ਚਰਚਾ ਕੀਤੀ ਗਈ। ਹਨੀ ਟੌਂਸਾ ਨੇ ਸਰਕਲ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਇੱਕ ਹਫ਼ਤੇ ਦੇ ਅੰਦਰ-ਅੰਦਰ ਇਹ ਸਾਰੀ ਲਿਸਟ ਤਿਆਰ ਕਰਕੇ ਪਾਰਟੀ ਦੇ ਮੁੱਖ ਹੈੱਡਕੁਆਰਟਰ ਨੂੰ ਭੇਜਣਾ ਯਕੀਨੀ ਬਣਾਉਣ, ਤਾਂ ਜੋ ਚੋਣ ਸਰਗਰਮੀਆਂ ਨੂੰ ਹੋਰ ਤੇਜ਼ ਕੀਤਾ ਜਾ ਸਕੇ।ਇਸ ਹੰਗਾਮੀ ਬੈਠਕ ਵਿੱਚ ਹੋਰਨਾਂ ਤੋਂ ਇਲਾਵਾ ਸੁਰਜੀਤ ਕੋਹਲੀ ਸਰਪੰਚ ਸਰਕਲ ਪ੍ਰਧਾਨ ਜ਼ੋਨ ਰੱਤੇਵਾਲ, ਮਾਸਟਰ ਦੇਵਰਾਜ ਸਰਕਲ ਪ੍ਰਧਾਨ ਜ਼ੋਨ ਪੋਜੇਵਾਲ, ਸ਼ਮੀ ਉਧਨੋਵਾਲ ਸਰਕਲ ਪ੍ਰਧਾਨ ਜ਼ੋਨ ਟਕਾਰਲਾ, ਸੁਖਵਿੰਦਰ ਸਿੰਘ ਸਰਕਲ ਪ੍ਰਧਾਨ ਜ਼ੋਨ ਗੜ੍ਹੀ ਕਾਨੂੰਗੋ, ਪਰਮਜੀਤ ਸਰਕਲ ਪ੍ਰਧਾਨ ਜ਼ੋਨ ਰੈਲ ਮਾਜਰਾ, ਪਵਨ ਕੁਮਾਰ ਕੁੱਕੜ ਸੂਹਾ ਸਰਕਲ ਪ੍ਰਧਾਨ ਮਾਲੇਵਾਲ ਕੰਢੀ, ਮੋਹਨ ਸਿੰਘ ਟੱਪਰੀਆਂ ਸਰਕਲ ਪ੍ਰਧਾਨ ਬਛੌੜੀ, ਰਾਣਾ ਰਣਦੀਪ ਸਿੰਘ ਪ੍ਰਧਾਨ ਸਰਕਲ ਬਲਾਚੌਰ ਅਤੇ ਗੁਰਦੀਪ ਸਿੰਘ ਸਰਕਲ ਪ੍ਰਧਾਨ ਮੁਜਾਰੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਸ ਮੌਕੇ ਦਲਜੀਤ ਸਿੰਘ ਮਣੇਵਾਲ ਸਰਪੰਚ, ਰਣਵੀਰ ਸਿੰਘ ਭੱਟੀ ਮੀਤ ਪ੍ਰਧਾਨ ਐਸ.ਸੀ. ਵਿੰਗ ਪੰਜਾਬ, ਸ੍ਰੀ ਨਰਿੰਦਰ ਚੇਚੀ ਜਿਲਾ ਪ੍ਰਧਾਨ ਬੀ ਸੀ ਵਿੰਗ ਸ਼ਹਿਰੀ,ਪ੍ਰਦੀਪ ਸਿੰਘ, ਸ਼ੰਕਰ ਸਰਪੰਚ ਮੀਤ ਪ੍ਰਧਾਨ ਬੀ.ਸੀ. ਵਿੰਗ ਅਤੇ ਗੋਪੀ ਢਿੰਡਸਾ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



