HOME ਬਲਾਚੌਰ ਲੋਕ ਭਲਾਈ ਮੰਚ ਦੇ ਦਫ਼ਤਰ ਦਾ ਉਦਘਾਟਨ 20 ਜੂਨ ਨੂੰ

ਬਲਾਚੌਰ ਲੋਕ ਭਲਾਈ ਮੰਚ ਦੇ ਦਫ਼ਤਰ ਦਾ ਉਦਘਾਟਨ 20 ਜੂਨ ਨੂੰ

3
ਬਲਾਚੌਰ  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਬਲਾਚੌਰ ਹਲਕੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਬਣਾਏ ਗਏ ਬਲਾਚੌਰ ਲੋਕ ਭਲਾਈ  ਮੰਚ ਦੇ ਦਫ਼ਤਰ ਦਾ ਰਸਮੀ ਉਦਘਾਟਨ 20 ਜੂਨ ਨੂੰ ਸਵੇਰੇ 10 ਵਜੇ ਗੜ੍ਹਸ਼ੰਕਰ ਰੋਡ ਤੇ ਸਿਆਣਾ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਅੱਜ ਇੱਕ ਪ੍ਰੈਸ ਕਾਨਫਰੰਸ ਸਾਹਿਬ ਢਾਬਾਂ ਸੁੱਧਾਮਾਜਰਾ ਵਿਖੇ ਹੋਈ ਇਸ ਸਬੰਧੀ ਪੱਤਰਕਾਰਾਂ ਨਾਲ ਗੱਲਬਾਤ  ਮੰਚ ਦੇ ਆਗੂ ਅਸ਼ੋਕ ਕੁਮਾਰ ਨਾਨੋਵਾਲ, ਜਗਿੰਦਰ ਸਿੰਘ ਅਟਵਾਲ, ਹਰਕੰਵਲ ਸਿੰਘ ਕੌਲਗੜ੍ਹ ਅਤੇ ਕੁਲਜੀਤ ਸਿੰਘ ਲਾਡੀ ਫਿਰਨੀ ਮਜਾਰਾ ਨੇ ਦੱਸਿਆ ਕਿ ਮੰਚ ਦਾ ਗਠਨ ਇਲਾਕੇ ਦੀਆਂ ਲੋਕ ਭਲਾਈ ਨਾਲ ਜੁੜੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਹ ਮੰਚ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸੰਬੰਧਿਤ ਨਹੀਂ ਹੈ, ਸਗੋਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਲਾਚੌਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗਾ। ਮੰਚ ਦਾ ਉਦੇਸ਼ ਇਲਾਕੇ ਵਿੱਚ ਸੜਕਾਂ, ਸਿਹਤ, ਸਿੱਖਿਆ, ਖੇਡਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਉਜਾਗਰ ਕਰਨਾ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਅਤੇ ਸਰਕਾਰੀ ਅਧਿਕਾਰੀਆਂ ਤੱਕ ਲੋਕਾਂ ਦੀ ਆਵਾਜ਼ ਪਹੁੰਚਾਉਣਾ ਹੈ।ਆਗੂਆਂ ਨੇ ਦੱਸਿਆ ਕਿ ਮੰਚ ਵਿਸ਼ੇਸ਼ ਤੌਰ ‘ਤੇ ਨੌਜਵਾਨਾਂ, ਖਿਡਾਰੀਆਂ ਅਤੇ ਵਿਦਿਆਰਥੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਰਹੇਗਾ। ਇਸ ਤੋਂ ਇਲਾਵਾ ਸਮਾਜਿਕ ਭਲਾਈ, ਵਾਤਾਵਰਨ ਸੰਭਾਲ ਅਤੇ ਹੋਰ ਲੋਕ ਹਿੱਤ ਦੇ ਕਾਰਜਾਂ ਵਿੱਚ ਵੀ ਮੰਚ ਸਰਗਰਮ ਭੂਮਿਕਾ ਨਿਭਾਏਗਾ। ਉਨ੍ਹਾਂ ਦੱਸਿਆ ਕਿ 20 ਜੂਨ ਨੂੰ ਹੋਣ ਵਾਲੇ ਉਦਘਾਟਨੀ ਸਮਾਗਮ ਮੌਕੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਦੀ ਸੇਵਾ ਲਈ ਠੰਡੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਜਾਵੇਗੀ। ਮੰਚ ਦੇ ਆਗੂਆਂ ਨੇ ਸਮੂਹ ਇਲਾਕਾ ਨਿਵਾਸੀਆਂ, ਸਮਾਜ ਸੇਵੀ ਸੰਸਥਾਵਾਂ, ਖੇਡ ਅਤੇ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖਸੀਅਤਾਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਮੰਚ ਨੂੰ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਲੋਕਾਂ ਦੇ ਸਹਿਯੋਗ ਨਾਲ ਇਹ ਮੰਚ ਬਲਾਚੌਰ ਹਲਕੇ ਦੀ ਤਰੱਕੀ ਅਤੇ ਭਲਾਈ ਲਈ ਇੱਕ ਪ੍ਰਭਾਵਸ਼ਾਲੀ ਮੰਚ ਸਾਬਤ ਹੋਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜੀ.ਐਸ. ਹੌਂਡਾ ਮੋਰਿੰਡਾ ਦੇ ਸ਼ੋਰੂਮ ਵਿੱਚ ਚੋਰੀ, ਚੋਰ ਦੀ ਫੋਟੋ ਸੀ.ਸੀ.ਟੀ.ਵੀ. ‘ਚ ਕੈਦ
Next articleਹਲਕਾ ਬਲਾਚੌਰ ਵਿੱਚ ਔਰਤਾਂ ਲਈ ਵਿਸ਼ੇਸ਼ ਯੋਜਨਾ ਦੇ ਫਾਰਮ ਭਰਨ ਦਾ ਕੰਮ ਸ਼ੁਰੂ : ਕਰਨਵੀਰ ਕਟਾਰੀਆ