ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਐਸ.ਐਸ.ਪੀ. ਤੁਸ਼ਾਰ ਗੁਪਤਾ ਅਤੇ ਡੀ.ਐਸ.ਪੀ. ਬਲਾਚੌਰ ਹੇਮੰਤ ਮਲਹੋਤਰਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਬਲਾਚੌਰ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਹਾਸਲ ਹੋਈ ਹੈ। ਥਾਣਾ ਸਦਰ ਬਲਾਚੌਰ ਦੇ ਐਸ.ਐਚ.ਓ ਬਿਕਰਮ ਸਿੰਘ ਰੋੜੀ ਦੀ ਅਗਵਾਈ ਹੇਠ ਪੁਲਿਸ ਵੱਲੋਂ ਮੈਰਿਟ ਅਤੇ ਪੂਰੀ ਚੌਕਸੀ ਨਾਲ ਚਲਾਈ ਗਈ ਚੈਕਿੰਗ ਮੁਹਿੰਮ ਦੌਰਾਨ ਇੱਕ ਨਸ਼ਾ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਮਿਲੀ ਹੈ। ਜਾਣਕਾਰੀ ਅਨੁਸਾਰ ਥਾਣਾ ਬਲਾਚੌਰ ਦੇ ਏ.ਐਸ.ਆਈ. ਲਖਵੀਰ ਚੰਦ ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਗਸ਼ਤ ਕਰ ਰਹੇ ਸਨ। ਜਦੋਂ ਪੁਲਿਸ ਪਾਰਟੀ ਪਾਧੀ ਦਾ ਭੱਠਾ ਮਹਿਤਪੁਰ ਕੋਲ ਪੁੱਜੀ ਤਾਂ ਉੱਥੇ ਇੱਕ ਸ਼ੱਕੀ ਨੌਜਵਾਨ ਦਿਖਾਈ ਦਿੱਤਾ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ, ਤਾਂ ਉਸ ਦੇ ਕਬਜ਼ੇ ਵਿੱਚੋਂ 25 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਜਸਕਰਨ ਸਿੰਘ ਉਰਫ਼ ਜੱਸੂ ਪੁੱਤਰ ਦਾਰਾ ਸਿੰਘ, ਵਾਸੀ ਖਰੋੜ ਵਜੋਂ ਹੋਈ ਹੈ। ਪੁਲਿਸ ਨੇ ਆਰੋਪੀ ਖ਼ਿਲਾਫ਼ ਥਾਣਾ ਬਲਾਚੌਰ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ ਤੇ ਅਗਲੀ ਪੁੱਛਗਿੱਛ ਅਤੇ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਨਸ਼ੇ ਦੇ ਇਸ ਨੈੱਟਵਰਕ ਦੀਆਂ ਹੋਰ ਕੜੀਆਂ ਨੂੰ ਵੀ ਫੜਿਆ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






