ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵਿੱਢੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਬਲਾਚੌਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਭਾਰੀ ਮਾਤਰਾ ਵਿੱਚ ਨਜਾਇਜ਼ ਸ਼ਰਾਬ ਸਮੇਤ ਇੱਕ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ। ਇਹ ਕਾਰਵਾਈ ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ, ਸ਼੍ਰੀ ਤੁਸ਼ਾਰ ਗੁਪਤਾ ਅਤੇ ਉਪ ਕਪਤਾਨ ਪੁਲਿਸ ਬਲਾਚੌਰ, ਹੇਮੰਤ ਮਲਹੋਤਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਮਲ ਵਿੱਚ ਲਿਆਂਦੀ ਗਈ।ਥਾਣਾ ਬਲਾਚੌਰ ਦੇ ਮੁੱਖ ਅਫਸਰ ਸਬ-ਇੰਸਪੈਕਟਰ ਬਿਕਰਮ ਸਿੰਘ ਦੀ ਯੋਗ ਅਗਵਾਈ ਹੇਠ, ਏ ਐਸ ਆਈ ਸਿਕੰਦਰਪਾਲ ਅਤੇ ਪੁਲਿਸ ਪਾਰਟੀ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੋਸ਼ੀ ਗੁਰਪ੍ਰੀਤ ਸਿੰਘ ਵਾਸੀ ਲਧਾਣਾ ਝਿੱਕਾ ਥਾਣਾ ਸਦਰ ਬੰਗਾ ਨੂੰ ਕਾਬੂ ਕੀਤਾ ਗਿਆ।ਪੁਲਿਸ ਵੱਲੋਂ ਕੀਤੀ ਗਈ ਤਲਾਸ਼ੀ ਦੌਰਾਨ ਦੋਸ਼ੀ ਕੋਲੋਂ ਹੇਠ ਲਿਖੀ ਬਰਾਮਦਗੀ ਹੋਈ 432 ਬੋਤਲਾਂ ਸ਼ਰਾਬ ਮਾਰਕਾ 91 ਵਿਸਕੀ, ਸੇਲ ਫਾਰ ਚੰਡੀਗੜ੍ਹ ਦੋਸ਼ੀ ਵੱਲੋਂ ਲੁਕਾ ਕੇ ਰੱਖੀਆਂ 48 ਬੋਤਲਾਂ ਮਾਰਕਾ 999 ਵਿਸਕੀ, ਸੇਲ ਫਾਰ ਚੰਡੀਗੜ੍ਹ ਪਹਿਲਾਂ ਹੀ ਬਰਾਮਦ ਕੀਤੀਆਂ ਜਾ ਚੁੱਕੀਆਂ ਸਨ।ਦੋਸ਼ੀ ਪਾਸੋਂ ਹੁਣ ਤੱਕ ਕੁੱਲ 40 ਪੇਟੀਆਂ 480 ਬੋਤਲਾਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ ਕੀਤੀ ਗਈ ਹੈ।ਪੁਲਿਸ ਨੇ ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 45, ਮਿਤੀ 19.04.2026, ਅਧੀਨ ਧਾਰਾ 61-01-14 ਐਕਸਾਈਜ਼ ਐਕਟ ਤਹਿਤ ਥਾਣਾ ਬਲਾਚੌਰ ਵਿਖੇ ਮਾਮਲਾ ਦਰਜ ਕੀਤਾ ਹੈ। ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਰਿਮਾਂਡ ਦੌਰਾਨ ਪੁਲਿਸ ਵੱਲੋਂ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਇਹ ਸ਼ਰਾਬ ਕਿੱਥੋਂ ਲਿਆਂਦੀ ਗਈ ਸੀ ਅਤੇ ਇਸ ਸਪਲਾਈ ਚੇਨ ਵਿੱਚ ਹੋਰ ਕੌਣ-ਕੌਣ ਸ਼ਾਮਲ ਹੈ।ਇਲਾਕੇ ਵਿੱਚ ਨਸ਼ਾ ਤਸਕਰਾਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



