HOME ਬਲਾਚੌਰ ਸਦਰ ਦੇ ਨਵੇਂ ਐਸ.ਐਚ.ਓ. ਰੁਬਨੀਵ ਸਿੰਘ ਬਾਜਵਾ ਵੱਲੋਂ ਅਹੁਦਾ ਸੰਭਾਲਦਿਆਂ ਹੀ...

ਬਲਾਚੌਰ ਸਦਰ ਦੇ ਨਵੇਂ ਐਸ.ਐਚ.ਓ. ਰੁਬਨੀਵ ਸਿੰਘ ਬਾਜਵਾ ਵੱਲੋਂ ਅਹੁਦਾ ਸੰਭਾਲਦਿਆਂ ਹੀ ਮਾੜੇ ਅਨਸਰਾਂ ਨੂੰ ਕਰੜੀ ਚੇਤਾਵਨੀ

1
ਬਲਾਚੌਰ ਸਦਰ ਦੇ ਨਵੇਂ ਐਸ.ਐਚ.ਓ. ਰੁਬਨੀਵ ਸਿੰਘ ਬਾਜਵਾ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ):ਇਲਾਕੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਕਰਨ ਅਤੇ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਦੇ ਉਦੇਸ਼ ਨਾਲ ਇੰਸਪੈਕਟਰ ਰੁਬਨੀਵ ਸਿੰਘ ਬਾਜਵਾ  ਨੇ ਅੱਜ ਤਹਿਸੀਲ ਬਲਾਚੌਰ ਦੇ ਸਦਰ ਥਾਣੇ ਵਿੱਚ ਬਤੌਰ ਐਸ.ਐਚ.ਓ.  ਆਪਣਾ ਅਹੁਦਾ ਸੰਭਾਲ ਲਿਆ ਹੈ। ਜ਼ਿਕਰਯੋਗ ਹੈ ਕਿ ਇੰਸਪੈਕਟਰ ਬਾਜਵਾ ਇੱਕ ਬਹਤਰੀਨ ਤੇ ਤਜ਼ਰਬੇਕਾਰ ਅਧਿਕਾਰੀ ਹਨ, ਜੋ ਇਸ ਤੋਂ ਪਹਿਲਾਂ ਵੀ ਸਦਰ ਬੰਗਾ, ਸਦਰ ਨਵਾਂਸ਼ਹਿਰ ਸਮੇਤ ਕਈ ਅਹਿਮ ਸਟੇਸ਼ਨਾਂ ‘ਤੇ ਬਤੌਰ ਐਸ.ਐਚ.ਓ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਕੇ ਆਪਣੀ ਕਾਰਜਸ਼ੈਲੀ ਦਾ ਲੋਹਾ ਮਨਵਾ ਚੁੱਕੇ ਹਨ। ਅਹੁਦਾ ਸੰਭਾਲਦਿਆਂ ਹੀ ਇੰਸਪੈਕਟਰ ਰੁਬਨੀਵ ਸਿੰਘ ਬਾਜਵਾ    ਨੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਸਖ਼ਤ ਲਹਿਜੇ ਵਿੱਚ ਤਾੜਨਾ ਕੀਤੀ। ਉਨ੍ਹਾਂ ਕਿਹਾ, “ਜਿਹੜੇ ਲੋਕ ਨਸ਼ਾ ਵੇਚਦੇ ਹਨ ਜਾਂ ਨਸ਼ੇ ਦੇ ਕਾਰੋਬਾਰ ਵਿੱਚ ਲਿਪਤ ਹਨ, ਉਹ ਜਾਂ ਤਾਂ ਇਹ ਗਲਤ ਕੰਮ ਤੁਰੰਤ ਬੰਦ ਕਰ ਦੇਣ ਜਾਂ ਫਿਰ ਜੇਲ੍ਹ ਦੀਆਂ ਸੀਖਾਂ ਪਿੱਛੇ ਜਾਣ ਲਈ ਤਿਆਰ ਰਹਿਣ।” ਉਨ੍ਹਾਂ ਸਪੱਸ਼ਟ ਕੀਤਾ ਕਿ ਨਸ਼ਿਆਂ ਵਿਰੁੱਧ ਕੋਈ ਵੀ ਲਿਹਾਜ਼ ਨਹੀਂ ਵਰਤਿਆ ਜਾਵੇਗਾ ਅਤੇ ਪੁਲਿਸ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਨਵੇਂ ਐਸ.ਐਚ.ਓ. ਨੇ ਵਿਸ਼ੇਸ਼ ਤੌਰ ‘ਤੇ ਕਿਹਾ ਕਿ ਇਲਾਕੇ ਵਿੱਚ ਬਜ਼ੁਰਗਾਂ ਅਤੇ ਔਰਤਾਂ ਦੀ ਸੁਰੱਖਿਆ ਅਤੇ ਸਨਮਾਨ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੋ ਵੀ ਸ਼ਰਾਰਤੀ ਅਨਸਰ ਮਹਿਲਾਵਾਂ ਜਾਂ ਬਜ਼ੁਰਗਾਂ ਨਾਲ ਬਦਸਲੂਕੀ ਕਰੇਗਾ, ਉਸ ‘ਤੇ ਤੁਰੰਤ ਸ਼ਿਕੰਜਾ ਕੱਸਿਆ ਜਾਵੇਗਾ। ਅਜਿਹੇ ਗਲਤ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾਣਗੀਆਂ।ਉਨ੍ਹਾਂ ਸਾਫ਼ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਅਮਨ-ਸ਼ਾਂਤੀ ਭੰਗ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਅੰਤ ਵਿੱਚ, ਐਸ.ਐਚ.ਓ. ਬਾਜਵਾ  ਨੇ ਸ਼ਹਿਰ ਅਤੇ ਪਿੰਡਾਂ ਦੇ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪੁਲਿਸ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਕਰਨ ਤਾਂ ਜੋ ਬਲਾਚੌਰ ਨੂੰ ਇੱਕ ਸੁਰੱਖਿਅਤ, ਸ਼ਾਂਤਮਈ ਅਤੇ ਨਸ਼ਾ ਮੁਕਤ ਸ਼ਹਿਰ ਬਣਾਇਆ ਜਾ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਦੀ ਪ੍ਰਗਤੀ ਦਾ ਲਿਆ ਜਾਇਜ਼ਾ