HOME ਬਲਾਚੌਰ ਸਦਰ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ, ਮਾਮਲਾ ਦਰਜ

ਬਲਾਚੌਰ ਸਦਰ ਪੁਲਿਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਗ੍ਰਿਫਤਾਰ, ਮਾਮਲਾ ਦਰਜ

2
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਬਲਾਚੌਰ ਥਾਣਾ ਸਦਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਹੈਰੋਇਨ ਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਦਿੰਦੇ ਹੋਏ  ਐਸ ਐਚ ਓ ਥਾਣਾ ਸਦਰ ਬਲਾਚੌਰ ਬਿਕਰਮਜੀਤ ਸਿੰਘ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਪਾਧੀ ਦੇ ਭੱਠੇ  ਪਿੰਡ ਮਹਿਤਪੁਰ ਕੋਲੋਂ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ। ਫੜੇ ਗਏ ਮੁਲਜ਼ਮ ਦੀ ਪਛਾਣ ਹਨੀ ਕੁਮਾਰ ਉਰਫ ਸੋਨੂੰ ਪੁੱਤਰ ਪਰਮਜੀਤ ਸਿੰਘ, ਵਾਸੀ ਮਹਿਮੂਦਪੁਰ ਮੰਡਾਰ ਵਜੋਂ ਹੋਈ ਹੈ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 3.50 ਗ੍ਰਾਮ ਹੈਰੋਇਨ  ਬਰਾਮਦ ਕੀਤੀ ਗਈ। ਪੁਲਿਸ ਵੱਲੋਂ ਮੁਲਜ਼ਮ ਖਿਲਾਫ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕੱਲ੍ਹ ਦੀਆਂ ਨਸਲਾਂ ਜਦੋਂ ਹਿਸਾਬ ਮੰਗਣਗੀਆਂ…
Next articleਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਵਿੱਚ ਸ਼ਾਨਦਾਰ ਯੋਗਦਾਨ ਲਈ ਡੀ.ਐੱਮ.ਸੀ. ਡਾ. ਹਰਪ੍ਰੀਤ ਸਿੰਘ ਅਤੇ ਐੱਸ.ਐੱਮ.ਓ. ਡਾ. ਸਤਵਿੰਦਰਪਾਲ ਸਿੰਘ ਵੱਕਾਰੀ ਸਟੇਟ ਐਵਾਰਡ ਨਾਲ ਸਨਮਾਨਿਤ