HOME *ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ‘ਚ ਖੇਡ ਸੱਭਿਆਚਾਰ ਨੂੰ ਹੁਲਾਰਾ: ਵਿਧਾਇਕਾ ਕਟਾਰੀਆ...

*ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ‘ਚ ਖੇਡ ਸੱਭਿਆਚਾਰ ਨੂੰ ਹੁਲਾਰਾ: ਵਿਧਾਇਕਾ ਕਟਾਰੀਆ ਨੇ ਨੌਜਵਾਨਾਂ ਨੂੰ ਸੌਂਪੀ ਜਿੰਮ*

1
​ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)   ਹਲਕਾ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ਵਿੱਚ ਅੱਜ ਵਿਕਾਸ ਕਾਰਜਾਂ ਨੂੰ ਤੇਜ਼ੀ ਦੇਣ ਅਤੇ ਨੌਜਵਾਨਾਂ ਦੀ ਸਿਹਤ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ। ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਦਾ ਦੌਰਾ ਕਰਦਿਆਂ ਜਿੱਥੇ ਪੰਚਾਇਤ ਨੂੰ 2 ਲੱਖ ਰੁਪਏ ਦਾ ਚੈੱਕ ਸੌਂਪਿਆ, ਉੱਥੇ ਹੀ ਨੌਜਵਾਨਾਂ ਲਈ ਨਵੀਂ ਬਣੀ ਜਿੰਮ ਦਾ ਉਦਘਾਟਨ ਕਰਕੇ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਪਿੰਡਾਂ ਨੂੰ ਹਰ ਸਹੂਲਤ ਨਾਲ ਲੈਸ ਕਰਨ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਰਾਏਪੁਰ ਮਾਜਰਾ ਦੇ ਵਿਕਾਸ ਵਿੱਚ ਫੰਡਾਂ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ  ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੀ ਮੁੱਖ ਲੋੜ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਮੈਦਾਨਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ​”ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਤੇ ਸਿਹਤ ਵੱਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਜੇਕਰ ਸਾਡੇ ਪਿੰਡਾਂ ਵਿੱਚ ਖੇਡ ਸੱਭਿਆਚਾਰ ਮਜ਼ਬੂਤ ਹੋਵੇਗਾ, ਤਾਂ ਹੀ ਅਸੀਂ ‘ਰੰਗਲਾ ਪੰਜਾਬ’ ਸਿਰਜ ਸਕਾਂਗੇ।”​ਨਵੀਂ ਜਿੰਮ ਦੀ ਸਹੂਲਤ ਮਿਲਣ ‘ਤੇ ਪਿੰਡ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਵਿਧਾਇਕਾ ਅਤੇ ਅਸ਼ੋਕ ਕਟਾਰੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਪਿੰਡ ਵਾਸੀਆਂ ਨੇ ਕਿਹਾ ਕਿ ਇਸ ਗ੍ਰਾਂਟ ਅਤੇ ਜਿੰਮ ਨਾਲ ਪਿੰਡ ਦੀ ਨੁਹਾਰ ਬਦਲੇਗੀ। ਇਸ ਮੌਕੇ ਜਸਵੀਰ ਸਿੰਘ ਘੁੰਮਣ ਹਲਕਾ ਪ੍ਰਧਾਨ ਵਪਾਰ ਵਿੰਗ , ਸਰਪੰਚ  ਹਰਜਿੰਦਰ ਸਿੰਘ ਚਾਹਲ ਜੱਟਾਂ, ਗੁਰਮੁਖ ਪਾਬਲਾ , ਕੁਲਦੀਪ ਕੌਰ ਸਰਪੰਚ ,ਹਰਨੇਕ ਸਿੰਘ,ਜਰਨੈਲ ਸਿੰਘ,ਸੁਖਵਿੰਦਰ ਸਿੰਘ,ਹਰਭਜਨ ਸਿੰਘ,ਬਲਵੀਰ ਚੰਦ ਪੰਚ, ਸੁਖਵਿੰਦਰ ਸਿੰਘ,ਕਰਨੈਲ ਸਿੰਘ,ਜੋਗਾ ਸਿੰਘ,ਸਤਨਾਮ ਸਿੰਘ, ਹਰਜਿੰਦਰ ਸਿੰਘ,ਗੁਰਮੀਤ ਸਿੰਘ,ਜਸਪਾਲ ਸਿੰਘ,ਜੋਗਿੰਦਰ ਸਿੰਘ, ਤਾਰਾ ਸਿੰਘ,ਸੁਭਾਸ਼ ਚੰਦ,ਬਲਵੀਰ ਸਿੰਘ  ਅਤੇ ਵੱਡੀ ਗਿਣਤੀ , ‘ਆਪ’ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਪਿੰਡ ਸਾਹਿਬਾ ਵਿਖੇ ਪੰਡਿਤ ਬਾਲ ਕਿਸ਼ਨ ਜੀ ਦੀ ਅੰਤਿਮ ਅਰਦਾਸ ਵਿੱਚ ਹੋਏ ਸ਼ਾਮਿਲ*
Next articleਸਤਨਾਮ ਜਲਾਲਪੁਰ ਵੱਲੋਂ ਪਿੰਡ ਅੱਲੋਵਾਲ ਨੂੰ ਖੇਡਾਂ ਦੇ ਸਮਾਨ ਲਈ 1 ਲੱਖ ਰੁਪਏ ਦੀ ਗ੍ਰਾਂਟ ਜਾਰੀ