ਸੰਤੁਲਿਤ ਖੁਰਾਕ ਲਈ ਘਰੇਲੂ ਬਗੀਚੀ ਦਾ ਵਿਸ਼ੇਸ਼ ਮਹੱਤਵ – ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੰਤੁਲਿਤ ਖੁਰਾਕ ਵਿੱਚ ਸਬਜ਼ੀਆਂ ਦਾ ਖਾਸ ਮਹੱਤਵ ਹੈ। ਘਰ ਦੀ ਲੋੜ ਅਨੁਸਾਰ ਘਰ ਵਿੱਚ ਹੀ ਘਰੇਲੂ ਬਗੀਚੀ ਤਹਿਤ ਸਬਜ਼ੀਆਂ ਦੀ ਦਵਾਈਆਂ ਰਹਿਤ ਕਾਸ਼ਤ ਕਰਨੀ ਚਾਹੀਦੀ ਹੈ। ਇਸ ਨਾਲ ਇੱਕ ਤਾਂ ਆਮਦਨ ਵਿੱਚ ਵਾਧਾ ਹੋਵਾਗਾ ਨਾਲ ਹੀ ਸ਼ੁੱਧ ਅਤੇ ਤਾਜ਼ੀ ਸਬਜ਼ੀ ਦਾ ਸੇਵਨ ਕਰਕੇ ਸਿਹਤ ਤੰਦਰੁਸਤ ਰੱਖੀ ਜਾ ਸਕਦੀ ਹੈ। ਕਿਉਂਕਿ ਸਬਜ਼ੀਆਂ ਤੋਂ ਖੁਰਾਕੀ ਤੱਤ ਭਰਪੂਰ ਮਾਤਰਾ ਵਿੱਚ ਮਿਲਦੇ ਹਨ। ਇਹ ਵਿਚਾਰ  ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਰਾਜੇਸ਼ ਧੀਮਾਨ, (ਆਈ.ਏ.ਐਸ.) ਨੇ ਘਰੇਲੂ ਬਗੀਚੀ ਲਈ ਸਬਜ਼ੀ ਬੀਜ ਦੀ ਕਿੱਟ ਰੀਲੀਜ਼ ਕਰਨ ਸਮੇਂ ਪ੍ਰਗਟ ਕੀਤੇ। ਉਹਨਾਂ ਨੇ ਬਾਗਬਾਨੀ ਵਿਭਾਗ ਵਲੋਂ ਜ਼ਿਲ੍ਹੇ ਵਿੱਚ ਘਰੇਲੂ ਬਗੀਚੀ ਸਕੀਮ ਤਹਿਤ ਦਿੱਤੀਆਂ ਜਾਣ ਵਾਲੀਆਂ ਸਰਦੀ ਰੁੱਤ ਦੀ ਸਬਜ਼ੀ ਬੀਜ ਦੀਆਂ ਮਿੰਨੀ ਕਿੱਟਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬਜ਼ੀਆਂ ਵਿੱਚ ਭਰਪੂਰ ਮਾਤਰਾ ਵਿੱਚ ਵਿਟਾਮਿਨ, ਖਣਿਜ, ਲੂਣ ਅਤੇ ਰੇਸ਼ੇ ਪਾਏ ਜਾਂਦੇ ਹਨ ਜੋ ਕਿ ਮਨੁੱਖੀ ਸਰੀਰ ਵਿੱਚ ਬਿਮਾਰੀਆਂ ਪ੍ਰਤੀ ਲੜਣ ਦੀ ਸ਼ਕਤੀ ਨੂੰ ਵਧਾਉਂਦੀਆਂ ਹਨ। ਆਪਣੇ ਪਰਿਵਾਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸਬਜ਼ੀਆਂ ਨੂੰ ਘਰਾਂ ਵਿੱਚ ਪਈ ਖਾਲੀ ਥਾਂ ਜਾਂ ਖੇਤਾਂ ਵਿੱਚ ਉਗਾਈਆਂ ਜਾ ਸਕਦੀਆਂ ਹਨ। ਬਾਗਬਾਨੀ ਵਿਭਾਗ ਵਲੋਂ ਜਿਲ੍ਹਾ  ਸ਼ਹੀਦ ਭਗਤ ਸਿੰਘ ਨਗਰ ਵਿੱਚ ਸਤੰਬਰ-ਅਕਤੂਬਰ ਮਹੀਨੇ ਦੌਰਾਨ 2000 ਸਬਜ਼ੀ ਬੀਜ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ। ਇਹਨਾਂ ਕਿੱਟਾਂ ਵਿੱਚ 9 ਕਿਸਮ ਦੇ ਸਬਜ਼ੀ ਬੀਜ ਜਿਹਨਾਂ ਵਿੱਚ ਮੂਲੀ, ਗਾਜਰ, ਸ਼ਲਗਮ, ਮਟਰ, ਪਾਲਕ, ਮੇਥੀ, ਧਨੀਆਂ, ਬਰੌਕਲੀ, ਚੀਨੀ ਸਰੋਂ ਹਨ। ਇਹਨਾਂ ਦੀ ਇਸ ਸਮੇਂ ਦੌਰਾਨ ਬਿਜਾਈ ਕੀਤੀ ਜਾ ਸਕਦੀ ਹੈ।  ਇਸ ਸਮੇਂ ਮੌਜੂਦ ਸਹਾਇਕ ਡਾਇਰੈਕਟਰ ਬਾਗਬਾਨੀ ਡਾ.ਰਾਜੇਸ਼ ਕੁਮਾਰ ਨੇ ਦੱਸਿਆ ਕਿ ਨੈਸ਼ਨਲ ਇੰਸਟੀਚਿਊਟ ਆਫ ਨਿਊਟਰੀਸ਼ਨ ਹੈਦਰਾਬਾਦ ਅਨੁਸਾਰ ਸੰਤੁਲਿਤ ਖੁਰਾਕ ਵਿੱਚ ਹਰ ਵਿਅਕਤੀ ਨੂੰ ਪ੍ਰਤੀ ਦਿਨ 380 ਗ੍ਰਾਮ ਸਬਜ਼ੀਆਂ ਅਤੇ 100 ਗ੍ਰਾਮ ਫਲਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇੱਕ ਸਬਜ਼ੀ ਬੀਜ ਦੀ ਮਿੰਨੀ ਕਿੱਟ ਦੀ ਕੀਮਤ 80/- ਰੁਪਏ ਹੈ। ਇਹ ਸਬਜ਼ੀ ਬੀਜ ਮਿੰਨੀ ਕਿੱਟ ਬਾਗਬਾਨੀ ਵਿਭਾਗ ਦੇ ਮੁੱਖ ਦਫਤਰ ਜਾਂ ਬਲਾਕਾਂ ਦੇ ਦਫਤਰਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ  ਐਸ.ਡੀ.ਐਮ. ਬਲਾਚੋਰ  ਰਵਿੰਦਰ ਬਾਂਸਲ,ਡਾ.ਪਰਮਜੀਤ ਸਿੰਘ ਬਾਗਬਾਨੀ ਵਿਕਾਸ ਅਫਸਰ ਸ਼ਹੀਦ ਭਗਤ ਸਿੰਘ ਨਗਰ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਣ ਦੂਸ਼ਿਤ ਹੁੰਦਾ ਹੈ ਖੇਤੀਬਾੜੀ ਅਫਸਰ ਡਾ. ਰਾਜ ਕੁਮਾਰ
Next articleਨਵੇਂ ਸਰਵੇਖਣ ‘ਚ ਡੋਨਾਲਡ ਟਰੰਪ ਨੂੰ ਵੱਡਾ ਝਟਕਾ, ਕਮਲਾ ਹੈਰਿਸ 38 ਅੰਕਾਂ ਨਾਲ ਅੱਗੇ; ਹੈਰਾਨ ਕਰਨ ਵਾਲੇ ਅੰਕੜੇ ਸਾਹਮਣੇ ਆਏ ਹਨ