HOME ਬਲਦੇਵ ਸਿੰਘ ਢੇਸੀ ਵੱਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

ਬਲਦੇਵ ਸਿੰਘ ਢੇਸੀ ਵੱਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਟ

3

 ਨਵਾਂਸ਼ਹਿਰ  (ਸਮਾਜ ਵੀਕਲੀ)  (ਚਰਨਜੀਤ ਸੱਲ੍ਹਾਂ) ਬਲਦੇਵ ਸਿੰਘ ਢੇਸੀ ਵੱਲੋਂ ਭੀਣ ਸਕੂਲ ਨੂੰ ਸਹਾਇਤਾ ਰਾਸ਼ੀ ਭੇਂਟ ਸਰਕਾਰੀ ਹਾਈ ਸਕੂਲ ਭੀਣ ਵਿਖੇ ਇੱਕ ਸਾਦਾ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਬਲਦੇਵ ਸਿੰਘ ਢੇਸੀ ਵੱਲੋਂ ਮਾਸਟਰ ਦੀਪ ਸਿੰਘ ਦੀ ਪ੍ਰੇਰਣਾ ਸਦਕਾ ਸਕੂਲ ਦੇ ਵਿਕਾਸ ਕਾਰਜਾਂ ਲਈ 10000 ਰੁਪਏ ਦੀ ਰਾਸ਼ੀ ਭੇਂਟ ਕੀਤੀ। ਸਕੂਲ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਐਵਾਰਡੀ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਵਿੱਦਿਅਕ ਸੰਸਥਾਵਾਂ ਦੇ ਵਿਕਾਸ ਲਈ ਸਹਿਯੋਗ ਦੇਣਾ ਬਹੁਤ ਹੀ ਪ੍ਰੇਰਣਾਦਾਇਕ ਕਦਮ ਹੈ। ਦਾਨੀ ਸੱਜਣ ਬਲਦੇਵ ਸਿੰਘ ਢੇਸੀ ਨੇ ਕਿਹਾ ਕਿ ਉਹ ਅੱਗੇ ਤੋਂ ਵੀ ਇਸੇ ਤਰਾਂ ਸਕੂਲ ਦੇ ਵਿਕਾਸ ਲਈ ਸਹਿਯੋਗ ਦਿੰਦੇ ਰਹਿਣਗੇ।ਇਸ ਮੌਕੇ ਮਾਸਟਰ ਦੀਪ ਸਿੰਘ, ਅੰਜਨਾ,ਅਮਨਦੀਪ ਸਿੰਘ, ਸੁਮਨ ਰਾਣੀ,ਰਾਕੇਸ਼ ਰਾਣੀ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਚੜ੍ਹਦੀ ਕਲਾ ਐਸੋਸੀਏਸ਼ਨ ਦੇ ਸਮਾਜ ਭਲਾਈ ਕਾਰਜਾਂ ਦੀ ਬੀਸੀ ਵਿਧਾਨ ਸਭਾ ਚ ਸ਼ਲਾਘਾ
Next articleਸਿੰਗਲ ਯੂਜ਼ ਪਲਾਸਟਿਕ ਤੇ ਕੂੜਾ ਲਿਟਰਿੰਗ ਕਰਨ ਵਾਲਿਆ ਖਿਲਾਫ ਨਗਰ ਨਿਗਮ ਨੇ ਕੀਤੀ ਸਖ਼ਤ ਕਾਰਵਾਈ