ਪਰਾਲੀ ਨੂੰ ਅੱਗ ਲਗੀ ਤਾ ਬੈਲਰ ਮਾਲਕ ਤੇ ਪ੍ਰਸ਼ਾਸਨ ਹੋਵੇਗਾ ਜ਼ਿੰਮੇਵਾਰ – ਗੋਬਿੰਦ ਪੁਰ
ਮਹਿਤਪੁਰ, (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)– ਬੀਕੇਯੂ ਪੰਜਾਬ ਦੀ ਇਕਾਈ ਜਲੰਧਰ ਵੱਲੋਂ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਗੋਬਿੰਦਪੁਰ ਦੀ ਅਗਵਾਈ ਹੇਠ ਮਾਣਯੋਗ ਐਸ ਡੀ ਐਮ ਨਕੋਦਰ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੋਬਿੰਦ ਪੁਰ ਨੇ ਦੱਸਿਆ ਕਿ ਅਸੀਂ ਮੰਗ ਪੱਤਰ ਰਾਹੀ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਝੋਨੇ ਦੇ ਸੀਜ਼ਨ ਤੇ ਪਰਾਲ਼ੀ ਨੂੰ ਸੰਭਾਲਣ ਲਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਤੇ ਬੈਲਰ ਮਹੱਈਆ ਕਰਵਾਏ ਹਨ ਉਨ੍ਹਾਂ ਨੂੰ ਕ੍ਰਮਵਾਰ ਪਿੰਡਾਂ ਅਨੁਸਾਰ ਹਦਾਇਤਾਂ ਜਾਰੀ ਕੀਤੀਆਂ ਜਾਣ ਤਾਂ ਜੋਂ ਬੈਲਰ ਇਲਾਕੇ ਤੋਂ ਬਾਹਰ ਨਾ ਜਾ ਸਕਣ ਅਤੇ ਜੋਂ ਬੈਲਰ ਮਾਲਕ ਕਿਸਾਨਾਂ ਤੋਂ ਪ੍ਰਤੀ ਏਕੜ 1500 ਤੋਂ ਲੈ ਕੇ 2000 ਹਜ਼ਾਰ ਰੁਪਏ ਪ੍ਰਤੀ ਏਕੜ ਮੰਗ ਕਰ ਰਹੇ ਹਨ ਉਸ ਲੁੱਟ ਨੂੰ ਰੋਕਿਆ ਜਾ ਸਕੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਵੱਲੋਂ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਸ ਗੱਲ ਵੱਲ ਸਰਕਾਰ ਵੱਲੋਂ ਗੋਰ ਨਾ ਕੀਤਾ ਗਿਆ ਤਾਂ ਕਿਸਾਨ ਮਜਬੂਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣਗੇ ਜਿਸ ਦੇ ਸਿਧੇ ਤੌਰ ਤੇ ਬੈਲਰ ਮਾਲਕ ਅਤੇ ਪ੍ਰਸ਼ਾਸਨ ਜ਼ਿੰਮੇਵਾਰ ਹੋਣਗੇ। ਕਿਸਾਨਾਂ ਦੇ ਵਫ਼ਦ ਵੱਲੋਂ ਇਸ ਮੌਕੇ ਮਹਿਤਪੁਰ ਤੋਂ ਤਲਵਣ ਰੋਡ ਬਣਾਉਣ ਦੀ ਵੀ ਮੰਗ ਕੀਤੀ ਗਈ ਉਨ੍ਹਾਂ ਕਿਹਾ ਕਿ ਰੋਡ ਮਾਈਨਿੰਗ ਕਾਰਨ ਖ਼ਸਤਾ ਹਾਲਤ ਵਿਚ ਹੈ ਉਸ ਦੀ ਜਲਦੀ ਰਿਪੇਅਰ ਕਰਨ ਕੀਤੀ ਜਾਵੇ ਅਤੇ ਜਿਨ੍ਹਾਂ ਚਿਰ ਸੜਕ ਦੀ ਰਿਪੇਅਰ ਨਹੀਂ ਹੁੰਦੀ ਮਾਈਨਿੰਗ ਨਹੀਂ ਹੋਣ ਦਿੱਤੀ ਜਾਵੇਗੀ। ਇਸ ਮੌਕੇ ਲਖਵੀਰ ਸਿੰਘ ਗੋਬਿੰਦਪੁਰ ਜ਼ਿਲਾ ਪ੍ਰਧਾਨ , ਡਾਕਟਰ ਮਹਿੰਦਰਪਾਲ ਸਿੰਘ ਤਹਿਸੀਲ ਪ੍ਰਧਾਨ ਨੂਰ ਮਹਿਲ , ਗੁਰਦੀਪ ਸਿੰਘ ਤਹਿਸੀਲ ਪ੍ਰਧਾਨ ਨਕੋਦਰ , ਮੱਖਣ ਸਿੰਘ ਸਰਪੰਚ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



