ਬਲਵੀਰ ਬੈਂਸ ਕੇਨੈਡਾ ਤੇ ਸਰਦਾਰਨੀ ਸੁਰਿੰਦਰ ਕੌਰ ਬੈਂਸ ਕੇਨੈਡਾ ਸ਼੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਖਿਡਾਰੀਆਂ, ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਅਤੇ ਸਰਬੱਤ ਦਾ ਦੇ ਭਲੇ ਦੀ ਕੀਤੀ ਅਰਦਾਸ

ਸਰੀ /ਵੈਨਕੂਵਰ (ਸਮਾਜ ਵੀਕਲੀ) (ਕੁਲਦੀਪ ਚੁੰਬਰ)– ਪ੍ਰਮੁੱਖ ਸਮਾਜ ਸੇਵਕ, ਖੇਡ ਪ੍ਰੇਮੀ ਅਤੇ ਸ਼੍ਰੀ ਗੁਰੂ ਰਵਿਦਾਸ ਕਬੱਡੀ ਕੱਪ ਕਰਵਾਉਣ ਵਾਲੀ ਕਮੇਟੀ ਦੇ ਚੇਅਰਮੈਨ ਸ਼੍ਰੀ ਬਲਵੀਰ ਬੈਂਸ ਕੇਨੈਡਾ ਆਪਣੀ ਪਤਨੀ ਸਰਦਾਰਨੀ ਸੁਰਿੰਦਰ ਕੌਰ ਬੈਂਸ ਕੇਨੈਡਾ ਨਾਲ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਪੰਜਾਬ ਦੀ ਖੁਸ਼ਹਾਲੀ, ਦੇਸ਼ ਵਿਦੇਸ਼ ਵਸਦੇ ਸਮੂਹ ਪੰਜਾਬੀਆਂ ਦੀਆਂ ਕਮਾਈਆਂ , ਬਰਕਤਾਂ, ਖੁਸ਼ਹਾਲੀ ਵਿਚ ਵਾਧੇ , ਖਿਡਾਰੀਆਂ, ਵਿਦਿਆਰਥੀਆਂ ਦੇ ਰੌਸ਼ਨ ਭਵਿੱਖ ਅਤੇ ਸਰਬੱਤ ਦਾ ਦੇ ਭਲੇ ਦੀ ਅਰਦਾਸ ਕੀਤੀ।ਉਨ੍ਹਾਂ ਇਹ ਅਰਦਾਸ ਵੀ ਕੀਤੀ ਕਿ ਪੰਜਾਬ ਨੂੰ ਨਸ਼ਿਆਂ ਅਤੇ ਹੋਰ ਹਰ ਤਰ੍ਹਾਂ ਦੇ ਅਪਰਾਧਾਂ ਤੋਂ ਵੀ ਮੁਕਤੀ ਮਿਲੇ। ਸ਼੍ਰੀ ਦਰਬਾਰ ਸਾਹਿਬ ਮੱਥਾ ਟੇਕਣ ਤੋਂ ਬਾਅਦ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਸਾਰੀਆਂ ਸਮਾਜਿਕ, ਰਾਜਨੀਤਕ, ਧਾਰਮਿਕ ਜਥੇਬੰਦੀਆਂ ਨੂੰ ਪੰਜਾਬ ਦੀ ਖੁਸ਼ਹਾਲੀ ਲਈ ਇੱਕਮੁੱਠ ਹੋਕੇ ਯਤਨ ਕਰਨੇ ਚਾਹੀਦੇ ਹਨ ਅਤੇ ਪੰਜਾਬ ਦੀ ਚੜ੍ਹਦੀ ਜਵਾਨੀ ਨੂੰ ਖੇਡ ਕਲਚਰ ਨਾਲ ਜੋੜ ਕੇ ਉਹਨਾਂ ਦੇ ਭਲੇ ਲਈ ਕਾਰਜਸ਼ੀਲ ਹੋਣਾ ਚਾਹੀਦਾ ਹੈ। ਇਸ ਮੌਕੇ ਉਹਨਾਂ ਸਾਰੇ ਹੀ ਖੇਡ ਕਲੱਬਾਂ ਦਾ ਵੀ ਧੰਨਵਾਦ ਕੀਤਾ ਜੋ ਪੰਜਾਬ ਅੰਦਰ ਸਪੋਰਟਸ ਜਗਤ ਨੂੰ ਜਿਉਂਦਾ ਰੱਖਣ ਲਈ ਦਿਨ ਰਾਤ ਮਿਹਨਤ ਕਰਦੇ ਹਨ ਅਤੇ ਚੰਗੇ ਖਿਡਾਰੀਆਂ ਨੂੰ ਅੱਗੇ ਲਿਆ ਕੇ ਉਹਨਾਂ ਦੀ ਖੇਡ ਦਾ ਪ੍ਰਦਰਸ਼ਨ ਕਰਵਾਉਂਦੇ ਹਨ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਯਾਦਗਾਰੀ ਹੋ ਨਿੱਬੜਿਆ ਸਰਪੰਚ ਰਾਜਾ ਮੱਲਕੇ ਦੀ ਅਗਵਾਈ ਹੇਠ ਹੋਇਆ ਸਾਹਿਤਕ ਸਮਾਗਮ
Next articleਸੰਤ ਬਾਬਾ ਨਛੱਤਰ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਵਿਸਾਲ ਖੂਨਦਾਨ ਕੈਂਪ ਲਗਾਇਆ।