ਮੌਜੂਦਾ ਸਰਕਾਰ ਤੋਂ ਹਰ ਵਰਗ ਦੁਖੀ – ਬਲਵੀਰ ਬਾੜੇਵਾਲ
ਲੁਧਿਆਣਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਿਧਾਨ ਸਭਾ ਹਲਕਾ ਗਿੱਲ ਦੇ ਅਧੀਨ ਆਉਂਦੇ ਪਿੰਡ ਕੁਤਬੇਵਾਲ ਗੁਜਰਾਂ ਵਿਖੇ ਕਾਂਗਰਸੀ ਵਰਕਰਾਂ ਦੀ ਇੱਕ ਮੀਟਿੰਗ ਕੀਤੀ ਗਈ। ਜਿਸ ਵਿੱਚ ਹਲਕਾ ਗਿੱਲ ਦੇ ਦਰਜਨਾਂ ਪੁਰਾਣੇ ਕਾਂਗਰਸੀ ਵਰਕਰ ਹਾਜ਼ਰ ਹੋਏ। ਇਸ ਮੀਟਿੰਗ ਦੀ ਅਗਵਾਈ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਬਲਵੀਰ ਸਿੰਘ ਬਾਲੇਵਾਲ ਵੱਲੋਂ ਕੀਤੀ ਗਈ। ਮੀਟਿੰਗ ਦੌਰਾਨ ਕਾਂਗਰਸੀ ਵਰਕਰਾਂ ਨੇ ਹਾਈ ਕਮਾਂਡ ਤੋਂ ਬਲਵੀਰ ਸਿੰਘ ਬਾੜੇਵਾਲ ਨੂੰ ਹਲਕਾ ਗਿੱਲ ਤੋਂ ਵਿਧਾਨ ਸਭਾ ਦੀ ਟਿਕਟ ਦੇਣ ਦੀ ਮੰਗ ਰੱਖੀ। ਸ ਬਲਵੀਰ ਸਿੰਘ ਬਾੜੇਵਾਲ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਪਾਰਟੀ ਦੇ ਵਰਕਰਾਂ ਨੂੰ ਇੱਕਜੁੱਟ ਕੀਤਾ ਜਾਵੇਗਾ। ਹਲਕੇ ਦੇ ਸਥਾਨਕ ਵਰਕਰਾਂ ਹਾਈ ਕਮਾਂਡ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਵਾਰ ਬਲਵੀਰ ਸਿੰਘ ਬਾੜੇਵਾਲ ਨੂੰ ਟਿਕਟ ਦਿੱਤੀ ਜਾਵੇ ਤਾਂ ਜੋ ਕਾਂਗਰਸ ਭਾਰੀ ਬਹੁਮਤ ਨਾਲ ਜਿੱਤ ਦਰਜ ਕਰ ਸਕੇ। ਜਿਕਰਯੋਗ ਹੈ 2022 ਵਿੱਚ ਵੀ ਉਹਨਾਂ ਨੇ ਟਿਕਟ ਮੰਗੀ ਸੀ, ਪਰ ਪਾਰਟੀ ਵੱਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਕਾਂਗਰਸ ਨੂੰ ਹਲਕਾ ਗਿੱਲ ਤੋਂ ਵੱਡੇ ਫਰਕ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਦੁਖੀ ਹੈ ਤੇ ਜਨਤਾ ਕਾਂਗਰਸ ਦੀ ਵਾਪਸੀ ਦਾ ਇੰਤਜ਼ਾਰ ਕਰ ਰਹੀ ਹੈ। ਉਹਨਾਂ ਪ੍ਰਣ ਕੀਤਾ ਕਿ ਜਿਹੜੇ ਪੁਰਾਣੇ ਕਾਂਗਰਸੀ ਨਰਾਜ ਹੋ ਕੇ ਘਰ ਬੈਠੇ ਹਨ, ਉਹਨਾਂ ਨੂੰ ਮੁੜ ਪਾਰਟੀ ਨਾਲ ਜੋੜ ਕੇ ਇੱਕ ਮੰਚ ਤੇ ਇਕੱਠੇ ਕੀਤਾ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



